ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 10 SEP 2023 11:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ, 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ (Mr. Emmanuel Macron) ਨਾਲ ਦੁਪਹਿਰ ਦੇ ਖਾਣੇ ‘ਤੇ ਦੁਵੱਲੀ ਬੈਠਕ ਕੀਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਜੁਲਾਈ 2023 ਨੂੰ ਫਰਾਂਸ ਦੇ ਰਾਸ਼ਟਰੀ ਦਿਵਸ ਦੇ ਅਵਸਰ 'ਤੇ ਵਿਸ਼ੇਸ਼ ਮਹਿਮਾਨ ਦੇ ਰੂਪ 'ਚ ਸ਼ਿਰਕਤ ਕੀਤੀ ਸੀ। ਉਹ ਜੁਲਾਈ 2023 ਵਿੱਚ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਦੀ 25ਵੀਂ ਵਰ੍ਹੇਗੰਢ ਮਨਾਏ ਜਾਣ ਦੇ ਸਬੰਧ ਵਿੱਚ ਪੈਰਿਸ ਗਏ ਸਨ। ਰਾਸ਼ਟਰਪਤੀ ਮੈਕ੍ਰੋਂ ਇਸ ਦੌਰੇ ਤੋਂ ਬਾਅਦ ਭਾਰਤ ਦੀ ਯਾਤਰਾ ‘ਤੇ ਆਏ ਹਨ। 

 

ਰਾਸ਼ਟਰਪਤੀ ਮੈਕ੍ਰੋਂ ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਇਸ ਸਬੰਧ ਵਿੱਚ ਫਰਾਂਸ ਦੇ ਸਮਰਥਨ ਲਈ ਰਾਸ਼ਟਰਪਤੀ ਮੈਕ੍ਰੋਂ ਦਾ ਧੰਨਵਾਦ ਕੀਤਾ। 

 

ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ 'ਤੇ ਚਰਚਾ ਕੀਤੀ ਅਤੇ ਸਮੀਖਿਆ ਕੀਤੀ। ਦੋਹਾਂ ਨੇਤਾਵਾਂ ‘ਦਿਸਹੱਦਾ 2047’ (‘Horizon 2047’) ਰੋਡਮੈਪ, ਇੰਡੋ-ਪੈਸਿਫਿਕ ਰੋਡਮੈਪ ਅਤੇ ਪ੍ਰਧਾਨ ਮੰਤਰੀ ਦੀ ਹਾਲ ਹੀ ਦੀ ਪੈਰਿਸ ਯਾਤਰਾ ਤੋਂ ਪ੍ਰਾਪਤ ਨਤੀਜਿਆਂ 'ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਰੱਖਿਆ, ਉਦਯੋਗਿਕ ਅਤੇ ਸਟਾਰਟ-ਅੱਪ ਸਹਿਯੋਗ ਸਮੇਤ ਪੁਲਾੜ, ਐੱਸਐੱਮਆਰ ਅਤੇ ਏਐੱਮਆਰ ਟੈਕਨੋਲੋਜੀ ਦੇ ਸੰਯੁਕਤ ਵਿਕਾਸ ਲਈ ਸਾਂਝੇਦਾਰੀ 'ਤੇ ਚਰਚਾ ਕੀਤੀ। ਚਰਚਾ ਵਿੱਚ ਪਰਮਾਣੂ ਊਰਜਾ, ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਮਹੱਤਵਪੂਰਨ ਟੈਕਨੋਲੋਜੀਆਂ, ਕਨੈਕਟੀਵਿਟੀ, ਊਰਜਾ, ਜਲਵਾਯੂ ਪਰਿਵਰਤਨ, ਸਿੱਖਿਆ ਦੇ ਖੇਤਰਾਂ ਵਿੱਚ ਸਹਿਯੋਗ ਦੇ ਲਕਸ਼ਾਂ ਦੇ ਲਾਗੂਕਰਨ, ਰਾਸ਼ਟਰੀ ਅਜਾਇਬ ਘਰ ਅਤੇ ਲੋਕਾਂ ਦੇ ਦਰਮਿਆਨ ਮੇਲ-ਮਿਲਾਪ ਵਿਸ਼ਾ ਭੀ ਸ਼ਾਮਲ ਸੀ। 

 

ਦੋਹਾਂ ਨੇਤਾਵਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਸਮੇਤ ਮਹੱਤਵਪੂਰਨ ਅੰਤਰਰਾਸ਼ਟਰੀ ਅਤੇ ਖੇਤਰੀ ਵਿਕਾਸ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਸੰਸ਼ੋਧਿਤ ਬਹੁ-ਪੱਖਵਾਦ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (ਆਈਐੱਮਈਸੀ) ਦੇ ਐਲਾਨ ਦਾ ਸੁਆਗਤ ਕੀਤਾ ਅਤੇ ਇਸ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। 

 

ਰਾਸ਼ਟਰਪਤੀ ਮੈਕ੍ਰੋਂ ਨੇ ਭਾਰਤ ਦੇ ਸਫ਼ਲ ਚੰਦਰਯਾਨ-3 ਮਿਸ਼ਨ 'ਤੇ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ। ਦੋਹਾਂ ਨੇਤਾਵਾਂ ਨੇ ਭਾਰਤ-ਫਰਾਂਸ ਪੁਲਾੜ ਸਹਿਯੋਗ ਦੇ ਛੇ ਦਹਾਕਿਆਂ ਨੂੰ ਯਾਦ ਕੀਤਾ। 


 

 ********


ਡੀਐੱਸ/ਐੱਸਟੀ


(Release ID: 1956542) Visitor Counter : 120