ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
azadi ka amrit mahotsav

ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਅਤੇ ਸਵੱਛਤਾ ਨੂੰ ਹੁਲਾਰਾ ਦੇਣ ਲਈ 2 ਤੋਂ 31 ਅਕਤੂਬਰ 2023 ਤੱਕ ਵਿਸ਼ੇਸ਼ ਮੁਹਿੰਮ 3.0 ਵਿੱਚ ਸ਼ਾਮਲ ਹੋਵੇਗਾ

Posted On: 12 SEP 2023 8:08PM by PIB Chandigarh

ਵਿਸ਼ੇਸ਼ ਮੁਹਿੰਮ 3.0 ਦੇ ਤਾਲਮੇਲ ਅਤੇ ਸੰਚਾਲਨ ਲਈ ਨੋਡਲ ਵਿਭਾਗ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਨੇ ਸਵੱਛਤਾ ਨੂੰ ਸੰਸਥਾਗਤ ਰੂਪ ਦੇਣ ਅਤੇ ਸਰਕਾਰੀ ਵਰਕਸ਼ਾਪਸ ਵਿੱਚ ਪੈਂਡਿੰਗ ਮਾਮਲਿਆਂ ਨੂੰ ਘੱਟ ਕਰਨ ਲਈ  2 ਅਕਤੂਬਰ ਤੋਂ 31 ਅਕਤੂਬਰ 2023 ਤੱਕ ਚਲਾਏ ਜਾਣ ਵਾਲੀ ਵਿਸ਼ੇਸ਼ ਮੁਹਿੰਮ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਅਨੁਸਾਰ, ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਅਤੇ ਸਵੱਛਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ 2 ਅਕਤੂਬਰ ਤੋਂ 31 ਅਕਤੂਬਰ 2023 ਤੱਕ ਚਲਣ ਵਾਲੀ ਵਿਸ਼ੇਸ਼ ਮੁਹਿੰਮ 3.0 ਵਿੱਚ ਸ਼ਾਮਲ ਹੋ ਰਿਹਾ ਹੈ। ਮੰਤਰਾਲਾ ਮੁਹਿੰਮ ਦੇ 15 ਸਤੰਬਰ 2023 ਤੋਂ ਸ਼ੁਰੂ ਹੋਣ ਵਾਲੇ ਸ਼ੁਰੂਆਤੀ ਪੜਾਅ ਵਿੱਚ ਵੀ ਸ਼ਾਮਲ ਹੋ ਰਿਹਾ ਹੈ।

 

ਇੱਥੇ ਇਹ ਜ਼ਿਕਰ ਕਰਨਾ ਪ੍ਰਾਸੰਗਿਕ ਹੋਵੇਗਾ ਕਿ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਸਵੱਛਤਾ ਨੂੰ ਸੰਸਥਾਗਤ ਬਣਾਉਣ ਅਤੇ ਮੰਤਰਾਲੇ ਵਿੱਚ ਪੈਂਡਿੰਗ ਮਾਮਲਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ 2 ਤੋਂ 31 ਅਕਤੂਬਰ 2022 ਤੱਕ ਚਲਾਈ ਗਈ ਵਿਸ਼ੇਸ਼ ਮੁਹਿੰਮ 2.0 ਵਿੱਚ ਵੀ ਸ਼ਾਮਲ ਹੋਇਆ ਸੀ। ਇਸ ਮੁਹਿੰਮ ਵਿੱਚ ਮੰਤਰਾਲੇ ਦੇ ਖੇਤਰੀ ਦਫ਼ਤਰਾਂ (field offices), ਅਧੀਨ ਦਫਤਰਾਂ (Subordinate offices), ਖੁਦਮੁਖਤਿਆਰ ਸੰਸਥਾਵਾਂ (Autonomous Bodies) ਨੇ ਵੀ ਸ਼ਮੂਲੀਅਤ ਕੀਤੀ।

 

ਦਸੰਬਰ 2022 ਤੋਂ ਅਗਸਤ 2023 ਦੌਰਾਨ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਉਸ ਦੇ ਸੰਗਠਨਾਂ ਦੁਆਰਾ ਹਾਸਲ ਕੀਤੀਆਂ ਗਈਆਂ ਉਪਲਬਧੀਆਂ ਦੇ ਮੁੱਖ ਬਿੰਦੂ ਇਸ ਪ੍ਰਕਾਰ ਹਨ............

·         58,433 ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।

·         14,886 ਵਰਗ ਫੁੱਟ ਜਗ੍ਹਾ ਖਾਲੀ ਕਰਵਾਈ ਗਈ।

·         21,15,174 ਰੁਪਏ ਸਕ੍ਰੈਪ ਦੇ ਨਿਪਟਾਰੇ ਤੋਂ ਰੈਵੇਨਿਊ ਹਾਸਲ ਕੀਤਾ ਗਿਆ।

·         5028 ਫਾਈਲਾਂ ਹਟਾਈਆਂ ਗਈਆਂ।

·         182 ਸਵੱਛਤਾ ਮੁਹਿੰਮਾਂ।

ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਪਿਛਲੀਆਂ ਮੁਹਿੰਮਾਂ ਦੇ ਉਦੇਸ਼ਾਂ ਅਤੇ ਉਪਲਬਧੀਆਂ ਨੂੰ ਅੱਗੇ ਵਧਾਉਣ ਅਤੇ ਵਿਸ਼ੇਸ਼ ਮੁਹਿੰਮ 3.0 ਦੇ ਪ੍ਰਮੁੱਖ ਉਦੇਸ਼ਾਂ ਨੂੰ ਹਾਸਲ ਕਰਨ ਲਈ ਪ੍ਰਤੀਬੱਧ ਹੈ।

****

ਐੱਮਜੇਪੀਐੱਸ 


(Release ID: 1957042) Visitor Counter : 122
Read this release in: Hindi , English , Urdu , Telugu