ਮੰਤਰੀ ਮੰਡਲ
ਕੈਬਨਿਟ ਨੇ ਡਿਜੀਟਲ ਪਰਿਵਰਤਨ ਦੇ ਲਈ ਜਨਸੰਖਿਆ ਸਕੇਲ ‘ਤੇ ਲਾਗੂ ਕੀਤੇ ਸਫ਼ਲ ਡਿਜੀਟਲ ਸਮਾਧਾਨਾਂ ਨੂੰ ਸਾਂਝਾ ਕਰਨ ਦੇ ਖੇਤਰ ਵਿੱਚ ਸਹਿਯੋਗ ‘ਤੇ ਭਾਰਤ ਅਤੇ ਐਂਟੀਗੁਆ ਅਤੇ ਬਾਰਬੁਡਾ ਦੇ ਦਰਮਿਆਨ ਸਹਿਮਤੀ ਪੱਤਰ ‘ਤੇ ਹਸਤਾਖਰ ਨੂੰ ਪ੍ਰਵਾਨਗੀ ਦਿੱਤੀ
Posted On:
13 SEP 2023 3:25PM by PIB Chandigarh
ਮਾਣਯੋਗ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ 13 ਜੂਨ 2023 ਨੂੰ ਭਾਰਤ ਦੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਅਤੇ ਐਂਟੀਗੁਆ ਤੇ ਬਾਰਬੁਡਾ (Antigua & Barbuda) ਦੇ ਸੂਚਨਾ, ਸੰਚਾਰ ਟੈਕਨੋਲੋਜੀ, ਉਪਯੋਗਿਤਾ ਅਤੇ ਊਰਜਾ ਮੰਤਰਾਲੇ ਦੇ ਦਰਮਿਆਨ ਸਹਿਮਤੀ ਪੱਤਰ ‘ਤੇ ਹਸਤਾਖਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸਹਿਮਤੀ ਪੱਤਰ ਡਿਜੀਟਲ ਪਰਿਵਰਤਨ ਦੇ ਲਈ ਜਨਸੰਖਿਆ ਸਕੇਲ (Population Scale for Digital Transformation) ‘ਤੇ ਲਾਗੂ ਕੀਤੇ ਸਫ਼ਲ ਡਿਜੀਟਲ ਸਮਾਧਾਨਾਂ (successful Digital Solutions) ਨੂੰ ਸਾਂਝਾ ਕਰਨ ਦੇ ਖੇਤਰ ਵਿੱਚ ਸਹਿਯੋਗ ਦੇ ਲਈ ਕੀਤਾ ਜਾ ਰਿਹਾ ਹੈ।
ਇਸ ਸਹਿਮਤੀ ਪੱਤਰ ਦਾ ਉਦੇਸ਼ ਦੋਹਾਂ ਦੇਸ਼ਾਂ ਦੀਆਂ ਡਿਜੀਟਲ ਪਰਿਵਰਤਨਕਾਰੀ ਪਹਿਲਾਂ ਦੇ ਲਾਗੂਕਰਨ ਵਿੱਚ ਗਹਿਰੇ ਸਹਿਯੋਗ ਅਤੇ ਅਨੁਭਵਾਂ ਅਤੇ ਡਿਜੀਟਲ ਟੈਕਨੋਲੋਜੀ-ਅਧਾਰਿਤ ਸਮਾਧਾਨਾਂ (ਜਿਵੇਂ ਇੰਡੀਆ ਸਟੈਕ- viz. INDIA STACK) ਦੇ ਅਦਾਨ-ਪ੍ਰਦਾਨ ਨੂੰ ਹੁਲਾਰਾ ਦੇਣਾ ਹੈ। ਇਸ ਸਹਿਮਤੀ ਪੱਤਰ ਵਿੱਚ ਸੂਚਨਾ ਟੈਕਨੋਲੋਜੀ ਦੇ ਖੇਤਰ ਵਿੱਚ ਰੋਜ਼ਗਾਰ ਦੇ ਅਵਸਰਾਂ ਨੂੰ ਹੁਲਾਰਾ ਦੇਣ ਵਾਲੇ ਬਿਹਤਰ ਸਹਿਯੋਗ ਦੀ ਕਲਪਨਾ ਕੀਤੀ ਗਈ ਹੈ।
ਇਹ ਸਹਿਮਤੀ ਪੱਤਰ ਸਬੰਧਿਤ ਧਿਰਾਂ ਦੇ ਹਸਤਾਖਰ ਦੀ ਮਿਤੀ ਤੋਂ ਪ੍ਰਭਾਵੀ ਹੋਵੇਗਾ ਅਤੇ ਤਿੰਨ ਸਾਲ ਦੀ ਅਵਧੀ ਤੱਕ ਲਾਗੂ ਰਹੇਗਾ।
ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ (ਡੀਪੀਆਈ) ਦੇ ਖੇਤਰ ਵਿੱਚ ਜੀ2ਜੀ ਅਤੇ ਬੀ2ਬੀ (G2G and B2B), ਦੋਹਾਂ ਵਿੱਚ ਸਹਿਯੋਗ ਵਧਾਇਆ ਜਾਵੇਗਾ। ਇਸ ਸਹਿਮਤੀ ਪੱਤਰ ਵਿੱਚ ਵਿਚਾਰੀਆਂ ਗਤੀਵਿਧੀਆਂ ਨੂੰ ਉਨ੍ਹਾਂ ਦੇ ਪ੍ਰਸ਼ਾਸਨ ਦੇ ਨਿਯਮਿਤ ਪਰਿਚਾਲਨ ਐਲੋਕੇਸ਼ਨਸ ਦੇ ਜ਼ਰੀਏ ਵਿੱਤਪੋਸ਼ਿਤ ਕੀਤਾ ਜਾਵੇਗਾ।
ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲਾ ਆਈਸੀਟੀ ਖੇਤਰ ਵਿੱਚ ਦੁਵੱਲੇ ਅਤੇ ਬਹੁੱਪਖੀ ਸਹਿਯੋਗ ਨੂੰ ਹੁਲਾਰਾ ਦੇਣ ਦੇ ਲਈ ਕਈ ਦੇਸ਼ਾਂ ਅਤੇ ਬਹੁਪੱਖੀ ਏਜੰਸੀਆਂ ਦੇ ਨਾਲ ਸਹਿਯੋਗ ਕਰ ਰਿਹਾ ਹੈ। ਇਸ ਅਵਧੀ ਦੇ ਦੌਰਾਨ, ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਨੇ ਆਈਸੀਟੀ ਡੋਮੇਨ( ICT domain )ਵਿੱਚ ਸਹਿਯੋਗ ਅਤੇ ਸੂਚਨਾ ਦੇ ਅਦਾਨ-ਪ੍ਰਦਾਨ ਨੂੰ ਹੁਲਾਰਾ ਦੇਣ ਦੇ ਲਈ ਵਿਭਿੰਨ ਦੇਸ਼ਾਂ ਦੇ ਆਪਣੇ ਬਰਾਬਰ ਦੇ ਸੰਗਠਨਾਂ/ਏਜੰਸੀਆਂ ਦੇ ਨਾਲ ਸਹਿਮਤੀ ਪੱਤਰ / ਸਹਿਯੋਗ ਪੱਤਰ /ਸਮਝੌਤੇ ਕੀਤੇ ਹਨ। ਇਹ ਦੇਸ਼ ਨੂੰ ਡਿਜੀਟਲ ਤੌਰ ‘ਤੇ ਸਸ਼ਕਤ ਸਮਾਜ ਅਤੇ ਗਿਆਨ ਅਰਥਵਿਵਸਥਾ ਵਿੱਚ ਬਦਲਣ ਦੇ ਲਈ ਭਾਰਤ ਸਰਕਾਰ ਦੁਆਰਾ ਕੀਤੀਆਂ ਗਈਆਂ ਡਿਜੀਟਲ ਇੰਡੀਆ, ਆਤਮਨਿਰਭਰ ਭਾਰਤ, ਮੇਕ ਇਨ ਇੰਡੀਆ (Digital India, Atmanirbhar Bharat, Make in India ) ਆਦਿ ਜਿਹੀਆਂ ਵਿਭਿੰਨ ਪਹਿਲਾਂ ਦੇ ਅਨੁਰੂਪ ਹੈ। ਇਸ ਬਦਲਦੇ ਪਰਿਵੇਸ਼ ਦੇ ਮੱਦੇਨਜ਼ਰ ਆਪਸੀ ਸਹਿਯੋਗ ਵਧਾਉਣ ਦੇ ਉਦੇਸ਼ ਨਾਲ ਕਾਰੋਬਾਰੀ ਅਵਸਰਾਂ ਦੀ ਪੜਤਾਲ ਕਰਨ, ਬਿਹਤਰੀਨ ਪਿਰਤਾਂ ਨੂੰ ਸਾਂਝਾ ਕਰਨ ਅਤੇ ਡਿਜੀਟਲ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੀ ਤਤਕਾਲ ਜ਼ਰੂਰਤ ਹੈ।
ਪਿਛਲੇ ਕੁਝ ਵਰ੍ਹਿਆਂ ਦੇ ਦੌਰਾਨ, ਭਾਰਤ ਨੇ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ (ਡੀਪੀਆਈ) ਦੇ ਲਾਗੂਕਰਨ ਵਿੱਚ ਆਪਣੀ ਅਗਵਾਈ ਨੂੰ ਉਜਾਗਰ ਕੀਤਾ ਹੈ ਅਤੇ ਕੋਵਿਡ (COVID) ਮਹਾਮਾਰੀ ਦੇ ਦੌਰਾਨ ਭੀ ਜਨਤਾ ਨੂੰ ਸੇਵਾਵਾਂ ਦੀ ਸਫ਼ਲ ਸਪਲਾਈ ਕੀਤੀ ਹੈ। ਪਰਿਣਾਮਸਰੂਪ, ਕਈ ਦੇਸ਼ਾਂ ਨੇ ਭਾਰਤ ਦੇ ਅਨੁਭਵਾਂ ਤੋਂ ਸਿੱਖਣ ਦੇ ਲਈ ਭਾਰਤ ਦੇ ਨਾਲ ਸਹਿਮਤੀ ਪੱਤਰਾਂ ਵਿੱਚ ਰੁਚੀ ਦਿਖਾਈ ਹੈ।
ਇੰਡੀਆ ਸਟੈਕ ਸੌਲਿਊਸ਼ਨਸ (India Stack Solutions) ਅਜਿਹੇ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰਸ (ਡੀਪੀਆਈਜ਼) ਹਨ, ਜਿਨ੍ਹਾਂ ਨੂੰ ਜਨਤਕ ਸੇਵਾਵਾਂ ਤੱਕ ਪਹੁੰਚ ਅਤੇ ਡਿਲਿਵਰ ਕਰਨ ਲਈ ਭਾਰਤ ਦੁਆਰਾ ਜਨਸੰਖਿਆ ਸਕੇਲ ‘ਤੇ ਵਿਕਸਿਤ ਅਤੇ ਲਾਗੂ ਕੀਤਾ ਗਿਆ ਹੈ। ਇਨ੍ਹਾਂ ਦਾ ਉਦੇਸ਼ ਸਾਰਥਕ ਕਨੈਕਟੀਵਿਟੀ ਪ੍ਰਦਾਨ ਕਰਨਾ, ਡਿਜੀਟਲ ਸਮਾਵੇਸ਼ ਨੂੰ ਹੁਲਾਰਾ ਦੇਣਾ ਅਤੇ ਜਨਤਕ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਨੂੰ ਸਮਰੱਥ ਬਣਾਉਣਾ ਹੈ। ਇਹ ਖੁੱਲ੍ਹੀਆਂ ਟੈਕਨੋਲੋਜੀਆਂ 'ਤੇ ਤਿਆਰ ਕੀਤੇ ਗਏ ਹਨ, ਅੰਤਰ-ਕਾਰਜਸ਼ੀਲ (interoperable) ਹਨ ਅਤੇ ਉਦਯੋਗ ਅਤੇ ਭਾਈਚਾਰਕ ਭਾਗੀਦਾਰੀ ਦੇ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ। ਇਹ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਦੇ ਹਨ। ਵੈਸੇ, ਡੀਪੀਆਈ (DPI) ਦੇ ਨਿਰਮਾਣ ਵਿੱਚ ਹਰੇਕ ਦੇਸ਼ ਦੀਆਂ ਵਿਸ਼ਿਸ਼ਟ ਜ਼ਰੂਰਤਾਂ ਅਤੇ ਚੁਣੌਤੀਆਂ ਹੁੰਦੀਆਂ ਹਨ, ਲੇਕਿਨ ਇਨ੍ਹਾਂ ਦੀ ਬੁਨਿਆਦੀ ਕਾਰਜਸਮਰੱਥਾ ਸਮਾਨ ਹੈ, ਜੋ ਆਲਮੀ ਸਹਿਯੋਗ ਨੂੰ ਸੰਭਵ ਬਣਾਉਂਦੀ ਹੈ।
*****
ਡੀਐੱਸ/ਐੱਸਕੇਐੱਸ
(Release ID: 1957189)
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam