ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਭਰਤਪੁਰ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ
प्रविष्टि तिथि:
13 SEP 2023 1:31PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਭਰਤਪੁਰ ਵਿੱਚ ਹੋਈ ਸੜਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਅਤੇ ਹਰੇਕ ਘਾਇਲ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਰਾਜਸਥਾਨ ਦੇ ਭਰਤਪੁਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਗੁਜਰਾਤ ਤੋਂ ਧਾਰਮਿਕ ਯਾਤਰਾ ’ਤੇ ਗਏ ਜਿਨ੍ਹਾਂ ਸ਼ਰਧਾਲੂਆਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਜਨਾਂ ਦੇ ਪ੍ਰਤੀ ਮੇਰੀਆਂ ਸੋਗ-ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਸਾਰੇ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
“ਪ੍ਰਧਾਨ ਮੰਤਰੀ ਨੇ ਭਰਤਪੁਰ ਵਿੱਚ ਦੁਰਘਟਨਾ ਦੇ ਕਾਰਨ ਜਾਨ ਗੁਆਉਣ ਵਾਲੇ
ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵੱਲੋਂ 2 ਲੱਖ ਰੁਪਏ ਤੋਂ ਹਰੇਕ ਘਾਇਲ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।”
***
ਡੀਐੱਸ/ਟੀਐੱਸ
(रिलीज़ आईडी: 1957192)
आगंतुक पटल : 163
इस विज्ञप्ति को इन भाषाओं में पढ़ें:
Urdu
,
English
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam