ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav g20-india-2023

ਨਵੇਂ ਸੰਸਦ ਭਵਨ ਦੇ ਗਜ ਦੁਆਰ ਵਿਖੇ ਉਪ ਰਾਸ਼ਟਰਪਤੀ ਨੇ ਰਾਸ਼ਟਰੀ ਝੰਡਾ ਲਹਿਰਾਇਆ

Posted On: 17 SEP 2023 12:56PM by PIB Chandigarh

ਭਾਰਤ ਦੇ ਅੰਮ੍ਰਿਤ ਕਾਲ ਵਿੱਚ ਇੱਕ ਗੌਰਵਮਈ ਵਿਰਾਸਤ ਦੇ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਜੋੜਦੇ ਹੋਏ, ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ, ਸ਼੍ਰੀ ਜਗਦੀਪ ਧਨਖੜ ਨੇ ਅੱਜ ਨਵੇਂ ਸੰਸਦ ਭਵਨ ਦੇ ਗਜ ਦੁਆਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਵੀ ਮੌਜੂਦ ਸਨ। 

 

ਇਸ ਨੂੰ "ਇੱਕ ਇਤਿਹਾਸਕ ਪਲ ਅਤੇ ਮੀਲ ਪੱਥਰ" ਦੱਸਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਯੁੱਗ ਤਬਦੀਲੀ ਦਾ ਗਵਾਹ ਬਣ ਰਿਹਾ ਹੈ, ਅਤੇ ਦੁਨੀਆ ਭਾਰਤ ਦੀ ਤਾਕਤ, ਸਮਰੱਥਾ ਅਤੇ ਯੋਗਦਾਨ ਨੂੰ ਪੂਰੀ ਤਰ੍ਹਾਂ ਪਹਿਚਾਣ ਰਹੀ ਹੈ।

 

ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, "ਅੱਜ ਅਸੀਂ ਅਜਿਹੇ ਸਮੇਂ ਵਿੱਚ ਹਾਂ ਜਿੱਥੇ ਅਸੀਂ ਵਿਕਾਸ ਅਤੇ ਪ੍ਰਾਪਤੀਆਂ ਦੇਖ ਰਹੇ ਹਾਂ, ਜਿਨ੍ਹਾਂ ਬਾਰੇ ਅਸੀਂ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ। ਸਾਡੀ ਜ਼ਮੀਨੀ ਹਕੀਕਤ ਅੱਜ ਗਲੋਬਲ ਪੱਧਰ 'ਤੇ ਸਭ ਤੋਂ ਸਕਾਰਾਤਮਕ ਢੰਗ ਨਾਲ ਪ੍ਰਗਟ ਹੋ ਰਹੀ ਹੈ।"

 

ਇਸ ਇਤਿਹਾਸਕ ਪਲ ਨੂੰ ਦੇਖਣ ਲਈ ਕਈ ਕੇਂਦਰੀ ਮੰਤਰੀ, ਵਿਭਿੰਨ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰ, ਰਾਜ ਸਭਾ ਅਤੇ ਲੋਕ ਸਭਾ ਦੇ ਜਨਰਲ ਸਕੱਤਰ ਅਤੇ ਸਕੱਤਰੇਤ ਦੇ ਅਧਿਕਾਰੀ ਮੌਜੂਦ ਸਨ। 



 

 *******


ਐੱਮਐੱਸ/ਆਰਸੀ 



(Release ID: 1958418) Visitor Counter : 47