ਸਿੱਖਿਆ ਮੰਤਰਾਲਾ
ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵਿੱਚ ਪੰਚ ਪ੍ਰਾਣ ਅਤੇ ਸਵੱਛਤਾ ਸਹੁੰ ਚੁਕਾਈ ਗਈ।
Posted On:
18 SEP 2023 7:42PM by PIB Chandigarh
ਸਿੱਖਿਆ ਮੰਤਰਾਲੇ ਦੇ ਸਕੂਲੀ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸਕੱਤਰ, ਸ਼੍ਰੀ ਸੰਜੇ ਕੁਮਾਰ ਨੇ ਬਿਊਰੋ ਮੁਖੀਆਂ ਅਤੇ ਖੁਦਮੁਖਤਿਆਰ ਸੰਸਥਾਵਾਂ ਦੇ ਮੁਖੀਆਂ ਅਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਚ ਪ੍ਰਾਣ ਅਤੇ ਸਵੱਛਤਾ ਸਹੁੰ ਚੁਕਾਈ।
ਸ਼੍ਰੀ ਕੁਮਾਰ ਨੇ ਸਮੂਹਿਕ ਯਤਨਾਂ ਰਾਹੀਂ ਭਾਰਤ ਨੂੰ ਵਿਕਾਸ ਦੀ ਦਿਸ਼ਾ ਵਿੱਚ ਅੱਗੇ ਵਧਾਉਣ ਦੇ ਸਾਡੇ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਦੇਣ ਦੇ ਲਈ ਵਿਦਿਆਰਥੀਆਂ ਨੂੰ ਪੰਚ ਪ੍ਰਾਣ ਸੰਕਲਪ ਲੈਣ ਲਈ ਪ੍ਰੇਰਿਤ ਕਰਨ ਦੇ ਮਹੱਤਤ 'ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਸਵੱਛਤਾ ਅਭਿਯਾਨ 3.0 ਦੀ ਮਹੱਤਤਾ ਨੂੰ ਵੀ ਰੇਖਾਂਕਿਤ ਕੀਤਾ ਅਤੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਦੇ ਦਰਮਿਆਨ ਇਸ ਦੇ ਮਹੱਤਤ ’ਤੇ ਜਾਗਰੂਕਤਾ ਵਧਾਉਣ ਦੀ ਅਪੀਲ ਕੀਤੀ।
****
ਐੱਸਐੱਸ/ਏਕੇ
(Release ID: 1958834)
Visitor Counter : 100