ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਲਈ ਵੋਟ ਪਾਉਣ ਵਾਲੇ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ
Posted On:
21 SEP 2023 10:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਲਈ ਵੋਟ ਪਾਉਣ ਵਾਲੇ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਇਹ ਸਾਡੇ ਦੇਸ਼ ਦੀ ਲੋਕਤੰਤਰੀ ਯਾਤਰਾ ਦਾ ਇੱਕ ਪਰਿਭਾਸ਼ਿਤ ਪਲ ਹੈ ਅਤੇ ਦੇਸ਼ ਦੇ 140 ਕਰੋੜ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ।
ਉਸ ਨੇ ਰੇਖਾਂਕਿਤ ਕੀਤਾ ਕਿ ਇਹ ਸਿਰਫ਼ ਇੱਕ ਕਾਨੂੰਨ ਨਹੀਂ ਹੈ, ਬਲਕਿ ਅਣਗਿਣਤ ਮਹਿਲਾਵਾਂ ਨੂੰ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਸਾਡੇ ਦੇਸ਼ ਨੂੰ ਬਣਾਇਆ ਹੈ, ਅਤੇ ਇਹ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਹੈ ਕਿ ਉਨ੍ਹਾਂ ਦੀ ਆਵਾਜ਼ ਨੂੰ ਹੋਰ ਵੀ ਪ੍ਰਭਾਵੀ ਢੰਗ ਨਾਲ ਸੁਣਿਆ ਜਾਵੇ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
“ਸਾਡੇ ਦੇਸ਼ ਦੀ ਲੋਕਤੰਤਰੀ ਯਾਤਰਾ ਦਾ ਇੱਕ ਪਰਿਭਾਸ਼ਿਤ ਪਲ! 140 ਕਰੋੜ ਭਾਰਤੀਆਂ ਨੂੰ ਵਧਾਈਆਂ।
ਮੈਂ ਉਨ੍ਹਾਂ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਲਈ ਵੋਟ ਦਿੱਤੀ। ਅਜਿਹਾ ਸਰਬਸੰਮਤੀ ਨਾਲ ਸਮਰਥਨ ਸੱਚਮੁੱਚ ਖੁਸ਼ੀ ਦੀ ਗੱਲ ਹੈ।
ਸੰਸਦ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਪਾਸ ਹੋਣ ਨਾਲ, ਅਸੀਂ ਭਾਰਤ ਦੀਆਂ ਮਹਿਲਾਵਾਂ ਲਈ ਮਜ਼ਬੂਤ ਪ੍ਰਤੀਨਿਧੀਤਵ ਅਤੇ ਸਸ਼ਕਤੀਕਰਣ ਦੇ ਯੁੱਗ ਦੀ ਸ਼ੁਰੂਆਤ ਕਰਦੇ ਹਾਂ। ਇਹ ਸਿਰਫ਼ ਇੱਕ ਵਿਧਾਨ ਨਹੀਂ ਹੈ; ਇਹ ਉਨ੍ਹਾਂ ਅਣਗਿਣਤ ਮਹਿਲਾਵਾਂ ਨੂੰ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਸਾਡੇ ਦੇਸ਼ ਨੂੰ ਬਣਾਇਆ ਹੈ। ਭਾਰਤ ਉਨ੍ਹਾਂ ਦੇ ਲਚੀਲੇਪਨ ਅਤੇ ਯੋਗਦਾਨਾਂ ਨਾਲ ਸਮ੍ਰਿੱਧ ਹੋਇਆ ਹੈ।
ਜਿਵੇਂ ਕਿ ਅਸੀਂ ਅੱਜ ਜਸ਼ਨ ਮਨਾ ਰਹੇ ਹਾਂ, ਸਾਨੂੰ ਸਾਡੇ ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਦੀ ਤਾਕਤ, ਸਾਹਸ ਅਤੇ ਅਦੁੱਤੀ ਭਾਵਨਾ ਦੀ ਯਾਦ ਆਉਂਦੀ ਹੈ। ਇਹ ਇਤਿਹਾਸਕ ਕਦਮ ਇਹ ਯਕੀਨੀ ਬਣਾਉਣ ਲਈ ਪ੍ਰਤੀਬੱਧਤਾ ਹੈ ਕਿ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਹੋਰ ਵੀ ਪ੍ਰਭਾਵੀ ਢੰਗ ਨਾਲ ਸੁਣਿਆ ਜਾਵੇ।"
*******
ਡੀਐੱਸ/ਟੀਐੱਸ
(Release ID: 1959585)
Visitor Counter : 99
Read this release in:
Kannada
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam