ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਸੰਵਿਧਾਨ (ਇੱਕ ਸੌ ਅਠਾਈਵੀਂ ਸੋਧ) ਬਿਲ, 2023 ਦੇ ਪਾਸ ਹੋਣ ਦਾ ਸੁਆਗਤ ਕੀਤਾ
प्रविष्टि तिथि:
20 SEP 2023 9:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਸੰਵਿਧਾਨ (ਇੱਕ ਸੌ ਅਠਾਈਵੀਂ ਸੋਧ) ਬਿਲ, 2023 ਦੇ ਪਾਸ ਹੋਣ ਦਾ ਸੁਆਗਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
“ਲੋਕ ਸਭਾ ਵਿੱਚ ਇੰਨੇ ਬੇਮਿਸਾਲ ਸਮਰਥਨ ਨਾਲ ਸੰਵਿਧਾਨ (ਇੱਕ ਸੌ ਅਠਾਈਵੀਂ ਸੋਧ) ਬਿਲ, 2023 ਦੇ ਪਾਸ ਹੋਣ 'ਤੇ ਖੁਸ਼ੀ ਹੋਈ। ਮੈਂ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਬਿਲ ਦੇ ਸਮਰਥਨ ਵਿੱਚ ਵੋਟ ਦਿੱਤੀ।
ਨਾਰੀ ਸ਼ਕਤੀ ਵੰਦਨ ਅਧਿਨਿਯਮ ਇੱਕ ਇਤਿਹਾਸਕ ਕਾਨੂੰਨ ਹੈ ਜੋ ਮਹਿਲਾ ਸਸ਼ਕਤੀਕਰਣ ਨੂੰ ਹੋਰ ਹੁਲਾਰਾ ਦੇਵੇਗਾ ਅਤੇ ਸਾਡੀ ਰਾਜਨੀਤਕ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਸਮਰੱਥ ਕਰੇਗਾ।"
*******
ਡੀਐੱਸ
(रिलीज़ आईडी: 1959629)
आगंतुक पटल : 144
इस विज्ञप्ति को इन भाषाओं में पढ़ें:
Kannada
,
Malayalam
,
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu