ਰਾਸ਼ਟਰਪਤੀ ਸਕੱਤਰੇਤ
azadi ka amrit mahotsav g20-india-2023

ਭਾਰਤ ਦੇ ਰਾਸ਼ਟਰਪਤੀ ਨੇ ਗ੍ਰੇਟਰ ਨੋਇਡਾ ਵਿੱਚ ਪਹਿਲੀ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ


ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਪ੍ਰਦਰਸ਼ਨੀ, ਰਾਜ ਦੇ ਨਿਰਮਾਤਾਵਾਂ ਅਤੇ ਉੱਦਮੀਆਂ ਦੇ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬਜ਼ਾਰਾਂ ਵਿੱਚ ਆਪਣੀ ਪਹੁੰਚ ਸਥਾਪਿਤ ਕਰਨ ਦਾ ਇੱਕ ਸਸ਼ਕਤ ਮਾਧਿਅਮ ਬਣੇਗੀ : ਰਾਸ਼ਟਰਪਤੀ ਮੁਰਮੂ

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (21 ਸਤੰਬਰ, 2023) ਗ੍ਰੇਟਰ ਨੋਇਡਾ ਵਿੱਚ ਪਹਿਲੀ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ

Posted On: 21 SEP 2023 6:20PM by PIB Chandigarh

ਇਸ ਅਵਸਰ ’ਤੇ ਰਾਸ਼ਟਰਪਤੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਪ੍ਰਦਰਸ਼ਨੀ ਉੱਤਰ ਪ੍ਰਦੇਸ਼ਾਂ ਦੇ ਉਤਪਾਦਾਂ ਨੂੰ ਦੇਸ਼-ਵਿਦੇਸ਼ ਦੇ ਬਜ਼ਾਰਾਂ ਤੱਕ ਪਹੁੰਚਾਉਣ ਦੇ ਲਈ ਇੱਕ ਸੁਆਗਤਯੋਗ ਕਦਮ ਹੈ। ਉਨ੍ਹਾਂ ਨੂੰ ਜਾਣ ਕੇ ਖੁਸ਼ੀ ਹੋਈ ਕਿ 2000 ਤੋਂ ਅਧਿਕ ਨਿਰਮਾਤਾ ਆਪਣੇ ਉਤਪਾਦ ਪ੍ਰਦਰਸ਼ਿਤ ਕਰ ਰਹੇ ਹਨ ਅਤੇ 66 ਦੇਸ਼ਾਂ ਵਿੱਚ 400 ਤੋਂ ਅਧਿਕ ਖਰੀਦਦਾਰ ਇਸ ਵਪਾਰ ਪ੍ਰਦਰਸ਼ਨੀ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਹ ਆਯੋਜਨ ਉੱਤਰ ਪ੍ਰਦੇਸ਼ ਦੇ ਨਿਰਮਾਤਾਵਾਂ ਅਤੇ ਉੱਦਮੀਆਂ ਦੇ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬਜ਼ਾਰਾਂ ਵਿੱਚ ਆਪਣੀ ਪਹੁੰਚ ਸਥਾਪਿਤ ਕਰਨ ਦਾ ਇੱਕ ਸਸ਼ਕਤ ਮਾਧਿਅਮ ਬਣੇਗਾ।

ਰਾਸ਼ਟਰਪਤੀ ਨੇ ਕਿਹਾ ਕਿ ਇਸ ਵਪਾਰ ਪ੍ਰਦਰਸ਼ਨੀ ਵਿੱਚ ‘ਇੱਕ ਜ਼ਿਲ੍ਹਾ ਇੱਕ ਉਤਪਾਦ’ ਦੇ ਵਿਭਿੰਨ ਉਤਪਾਦਾਂ ਦਾ ਪ੍ਰਦਰਸ਼ਨ ਪ੍ਰਸ਼ੰਸਾਯੋਗ ਹੈ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਹੈਂਡੀਕਰਾਫਟ ਅਧਾਰਿਤ ਉਤਪਾਦਾਂ ਦੇ ਨਾਲ-ਨਾਲ ਰਾਜ ਦੇ ਯੁਵਾ ਉੱਦਮੀਆਂ, ਖਾਸ ਕਰਕੇ ਮਹਿਲਾ ਉੱਦਮੀਆਂ ਵੀ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਉੱਦਮਤਾ ਅਤੇ ਸ਼੍ਰਮ ਸ਼ਕਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਰਾਸ਼ਟਰਪਤੀ ਨੇ ਕਿਹਾ ਕਿ ਹਾਲ ਦੇ ਵਰ੍ਹਿਆਂ ਵਿੱਚ, ਉੱਤਰ ਪ੍ਰਦੇਸ਼ ਸਰਕਾਰ ਨੇ ਆਰਥਿਕ ਵਿਕਾਸ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਦੇ ਲਈ ਕਈ ਕਦਮ ਉਠਾਏ ਹਨ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਪ੍ਰਕਿਰਿਆ ਦੇ ਸਰਲੀਕਰਣ, ਵਪਾਰ ਕਰਨ ਵਿੱਚ ਅਸਾਨੀ ਅਤੇ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਦੇ ਕਾਰਨ ਉੱਤਰ ਪ੍ਰਦੇਸ਼ ਹੁਣ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਰਾਜ-ਪੱਧਰੀ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਰਾਜ ਪੱਧਰ ’ਤੇ ਅਜਿਹੇ ਉਤਕ੍ਰਿਸ਼ਟ ਆਰਥਿਕ ਪ੍ਰਦਰਸ਼ਨ ਦੇ ਬਲ ’ਤੇ  ਭਾਰਤ ਦੁਨੀਆ ਦੀ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਏਗੀ।

ਰਾਸ਼ਟਰਪਤੀ ਨੇ ਕਿਹਾ ਕਿ 96 ਲੱਖ ਤੋਂ ਅਧਿਕ ਐੱਮਐੱਸਐੱਮਈ ਦੇ ਨਾਲ ਉੱਤਰ ਪ੍ਰਦੇਸ਼ ਸਾਰੇ  ਰਾਜਾਂ ਵਿੱਚ ਪਹਿਲੇ ਸਥਾਨ ’ਤੇ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਭੂਮੀ ਨਾਲ ਘਿਰੇ ਰਾਜ ਹੋਣ ਦੇ ਬਾਵਜੂਦ, ਉੱਤਰ ਪ੍ਰਦੇਸ਼ ਤੋਂ ਨਿਰਯਾਤ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਰਾਜ ਦਾ ਨਿਰਯਾਤ ਵਰ੍ਹੇ 2017-18 ਦੇ ਲਗਭਗ 88,000 ਕਰੋੜ ਰੁਪਏ ਤੋਂ ਵਧ ਕੇ ਵਰ੍ਹੇ 2022-23 ਵਿੱਚ ਲਗਭਗ 1,75,000 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜੀ20 ਨਵੀਂ ਦਿੱਲੀ ਨੇਤਾਵਾਂ ਦਾ ਡੈਕਲੇਰੇਸ਼ਨ ਵਿੱਚ ਸਥਾਨਕ ਮੂਲ ਨਿਰਮਾਣ ਅਤੇ ਐੱਮਐੱਸਐੱਮਈ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦੀ ਪਹਿਚਾਣ ਕਰਨ ਅਤੇ ਐੱਮਐੱਸਐੱਐਮਈ ਪੱਧਰ ’ਤੇ ਜੋੜਨ ਦਾ ਲਕਸ਼ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਪ੍ਰਦਰਸ਼ਨੀ, ਜੀ20 ਦੇ ਲਕਸ਼ਾਂ ਦੇ ਅਨੁਰੂਪ ਸਾਡੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਏਗੀ।

ਰਾਸ਼ਟਰਪਤੀ ਦੇ ਸੰਬੋਧਨ ਦੇ ਮੂਲ-ਪਾਠ ਦੇ ਲਈ ਕਿਰਪਾ ਇੱਥੇ ਕਲਿੱਕ ਕਰੋ–

************

ਡੀਐੱਸ/ਏਕੇ(Release ID: 1959683) Visitor Counter : 48


Read this release in: English , Urdu , Hindi , Tamil