ਸੂਚਨਾ ਤੇ ਪ੍ਰਸਾਰਣ ਮੰਤਰਾਲਾ
azadi ka amrit mahotsav

ਆਤੰਕਵਾਦ ਸਮੇਤ ਗੰਭੀਰ ਅਪਰਾਧਾਂ ਦੇ ਦੋਸ਼ੀ ਵਿਅਕਤੀਆਂ ਨੂੰ ਪਲੈਟਫਾਰਮ ਨਾ ਦਿਓ: ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਟੈਲੀਵਿਜ਼ਨ ਚੈਨਲਾਂ ਨੂੰ ਸਲਾਹ ਦਿੱਤੀ

Posted On: 21 SEP 2023 8:49PM by PIB Chandigarh

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਅੱਜ ਟੈਲੀਵਿਜ਼ਨ ਚੈਨਲਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਉਹ ਅਜਿਹੇ ਵਿਅਕਤੀਆਂ ਨੂੰ ਕੋਈ ਵੀ ਪਲੈਟਫਾਰਮ ਪ੍ਰਦਾਨ ਕਰਨ ਤੋਂ ਗੁਰੇਜ਼ ਕਰਨ, ਜਿਨ੍ਹਾਂ ਵਿਰੁੱਧ ਆਤੰਕਵਾਦ ਸਮੇਤ ਗੰਭੀਰ ਅਪਰਾਧਾਂ ਦੇ ਦੋਸ਼ ਹਨ ਜਾਂ ਕਾਨੂੰਨ ਦੁਆਰਾ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਿਤ ਹਨ। 

 

ਇਹ ਐਡਵਾਈਜ਼ਰੀ ਇੱਕ ਟੈਲੀਵਿਜ਼ਨ ਚੈਨਲ 'ਤੇ ਇੱਕ ਵਿਦੇਸ਼ੀ ਦੇਸ਼ ਦੇ ਇੱਕ ਵਿਅਕਤੀ ਦੀ ਹਾਲ ਹੀ ਵਿੱਚ ਹੋਈ ਚਰਚਾ ਦੇ ਮੱਦੇਨਜ਼ਰ ਜਾਰੀ ਕੀਤੀ ਗਈ ਹੈ, ਜਿਸ ਦੇ ਖਿਲਾਫ ਆਤੰਕਵਾਦ ਸਮੇਤ ਅਪਰਾਧ ਦੇ ਗੰਭੀਰ ਮਾਮਲੇ ਦਰਜ ਹਨ, ਅਤੇ ਜੋ ਇੱਕ ਅਜਿਹੇ ਸੰਗਠਨ ਨਾਲ ਸਬੰਧਿਤ ਹੈ ਜੋ ਕਿ ਭਾਰਤ ਵਿੱਚ ਕਾਨੂੰਨ ਦੁਆਰਾ ਪਾਬੰਦੀਸ਼ੁਦਾ ਸੰਗਠਨ ਹੈ। 

 

ਵਿਚਾਰ-ਵਟਾਂਦਰੇ ਦੌਰਾਨ ਉਸ ਵਿਅਕਤੀ ਨੇ ਕਈ ਟਿੱਪਣੀਆਂ ਕੀਤੀਆਂ ਜੋ ਦੇਸ਼ ਦੀ ਪ੍ਰਭੂਸੱਤਾ/ਅਖੰਡਤਾ, ਭਾਰਤ ਦੀ ਸੁਰੱਖਿਆ, ਇੱਕ ਵਿਦੇਸ਼ੀ ਰਾਜ ਨਾਲ ਭਾਰਤ ਦੇ ਦੋਸਤਾਨਾ ਸਬੰਧਾਂ ਲਈ ਹਾਨੀਕਾਰਕ ਹਨ ਅਤੇ ਇਨ੍ਹਾਂ ਨਾਲ ਦੇਸ਼ ਵਿੱਚ ਪਬਲਿਕ ਆਰਡਰ ਨੂੰ ਵਿਗਾੜਨ ਦੀ ਵੀ ਸੰਭਾਵਨਾ ਹੈ।

 

ਮੰਤਰਾਲੇ ਨੇ ਸਪਸ਼ਟ ਤੌਰ 'ਤੇ ਕਿਹਾ ਹੈ ਕਿ ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਬਰਕਰਾਰ ਰੱਖਦੀ ਹੈ ਅਤੇ ਸੰਵਿਧਾਨ ਦੇ ਤਹਿਤ ਇਸ ਦੇ ਅਧਿਕਾਰਾਂ ਦਾ ਸਨਮਾਨ ਕਰਦੀ ਹੈ, ਪਰ ਇਸਦੇ ਨਾਲ ਹੀ ਟੀਵੀ ਚੈਨਲਾਂ ਦੁਆਰਾ ਪ੍ਰਸਾਰਿਤ ਸਮੱਗਰੀ ਨੂੰ ਸੈਕਸ਼ਨ 20 ਦੀ ਉਪ ਧਾਰਾ (2) ਸਮੇਤ ਕੇਬਲ ਟੈਲੀਵਿਜ਼ਨ ਨੈੱਟਵਰਕ (ਰੈਗੂਲੇਸ਼ਨ) ਐਕਟ, 1995 ਦੇ ਉਪਬੰਧਾਂ ਦੀ ਪਾਲਣਾ ਕਰਨੀ ਹੋਵੇਗੀ।

 

ਵਿਸਤ੍ਰਿਤ ਐਡਵਾਈਜ਼ਰੀ ਹੇਠਾਂ ਦਿੱਤੇ ਲਿੰਕ 'ਤੇ ਉਪਲਬਧ ਹੈ

https://new.broadcastseva.gov.in/digigov-portal-web-app/Upload?flag=iframeAttachView&attachId=140712323&whatsnew=true

 

 *******

ਪ੍ਰਗਯਾ ਪਾਲੀਵਾਲ/ਸੌਰਭ ਸਿੰਘ


(Release ID: 1959716) Visitor Counter : 123