Posted On:
25 SEP 2023 2:55PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਸਤੰਬਰ, 2023 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ 51,000 ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ 'ਤੇ ਨਵ ਨਿਯੁਕਤਾਂ ਨੂੰ ਸੰਬੋਧਨ ਵੀ ਕਰਨਗੇ।
ਰੋਜ਼ਗਾਰ ਮੇਲਾ ਦੇਸ਼ ਭਰ ਵਿਚ 46 ਥਾਵਾਂ 'ਤੇ ਆਯੋਜਿਤ ਕੀਤਾ ਜਾਵੇਗਾ। ਇਸ ਪਹਿਲਕਦਮੀ ਦਾ ਸਮਰਥਨ ਕਰਨ ਵਾਲੇ ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਵਿਭਾਗਾਂ ਵਿੱਚ ਭਰਤੀਆਂ ਚੱਲ ਰਹੀਆਂ ਹਨ। ਦੇਸ਼ ਭਰ ਤੋਂ ਚੁਣੇ ਗਏ ਨਵੇਂ ਕਰਮਚਾਰੀ ਡਾਕ ਵਿਭਾਗ, ਭਾਰਤੀ ਲੇਖਾ ਵਿਭਾਗ, ਪ੍ਰਮਾਣੂ ਊਰਜਾ ਵਿਭਾਗ, ਮਾਲ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲੇ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਸਮੇਤ ਹੋਰਨਾਂ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵਿੱਚ ਸ਼ਾਮਲ ਹੋਣਗੇ।
ਇਹ ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੀ ਪੂਰਤੀ ਵੱਲ ਇੱਕ ਕਦਮ ਹੈ। ਰੋਜ਼ਗਾਰ ਮੇਲੇ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਪੈਦਾ ਕਰਨ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।
ਨਵ ਨਿਯੁਕਤਾਂ ਨੂੰ ਆਈਜੀਓਟੀ (iGOT) ਕਰਮਯੋਗੀ ਪੋਰਟਲ 'ਤੇ ਇੱਕ ਔਨਲਾਈਨ ਮੌਡਿਊਲ, ਕਰਮਯੋਗੀ ਪ੍ਰਾਰੰਭ ਦੁਆਰਾ ਖੁਦ ਨੂੰ ਟ੍ਰੇਨਿੰਗ ਦੇਣ ਦਾ ਮੌਕਾ ਵੀ ਮਿਲ ਰਿਹਾ ਹੈ, ਜਿੱਥੇ 'ਕਿਸੇ ਵੀ ਕਿਸੇ ਵੀ ਉਪਕਰਨ' 'ਤੇ ਲਰਨਿੰਗ ਫਾਰਮੈਟ ਲਈ 680 ਤੋਂ ਵੱਧ ਈ-ਲਰਨਿੰਗ ਕੋਰਸ ਉਪਲਬਧ ਕਰਵਾਏ ਗਏ ਹਨ।
****
ਡੀਐੱਸ/ਐੱਸਕੇ