ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਐੱਮਐੱਸ ਸਵਾਮੀਨਾਥਨ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ
Posted On:
28 SEP 2023 1:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਖੇਤੀ ਵਿਗਿਆਨੀ, ਡਾ. ਐੱਮਐੱਸ ਸਵਾਮੀਨਾਥਨ ਦੇ ਅਕਾਲ ਚਲਾਣੇ 'ਤੇ ਗਹਿਰਾ ਦੁੱਖ ਵਿਅਕਤ ਕੀਤਾ ਹੈ ਜਿਨ੍ਹਾਂ ਦੇ "ਖੇਤੀਬਾੜੀ ਖੇਤਰ ਵਿੱਚ ਮਹੱਤਵਪੂਰਨ ਕੰਮ ਨੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦਿੱਤਾ ਅਤੇ ਸਾਡੇ ਦੇਸ਼ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਇਆ।"
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਇੱਕ ਥ੍ਰੈਡ ਪੋਸਟ ਕੀਤਾ:
"ਡਾ. ਐੱਮਐੱਸ ਸਵਾਮੀਨਾਥਨ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਸਾਡੇ ਦੇਸ਼ ਦੇ ਇਤਿਹਾਸ ਦੇ ਇੱਕ ਬਹੁਤ ਹੀ ਨਾਜ਼ੁਕ ਦੌਰ ਵਿੱਚ, ਖੇਤੀਬਾੜੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਕੰਮ ਨੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦਿੱਤਾ ਅਤੇ ਸਾਡੇ ਦੇਸ਼ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਇਆ।
ਖੇਤੀਬਾੜੀ ਵਿੱਚ ਆਪਣੇ ਕ੍ਰਾਂਤੀਕਾਰੀ ਯੋਗਦਾਨ ਤੋਂ ਇਲਾਵਾ, ਡਾ. ਸਵਾਮੀਨਾਥਨ ਨਵੀਨਤਾ ਦਾ ਇੱਕ ਪਾਵਰਹਾਊਸ ਅਤੇ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾਦਾਇਕ ਗੁਰੂ ਸਨ। ਖੋਜ ਅਤੇ ਸਲਾਹਕਾਰੀ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਨੇ ਅਣਗਿਣਤ ਵਿਗਿਆਨੀਆਂ ਅਤੇ ਖੋਜਕਾਰਾਂ 'ਤੇ ਅਮਿੱਟ ਛਾਪ ਛੱਡੀ ਹੈ।
ਮੈਂ ਡਾ. ਸਵਾਮੀਨਾਥਨ ਦੇ ਨਾਲ ਆਪਣੀ ਗੱਲਬਾਤ ਨੂੰ ਹਮੇਸ਼ਾ ਯਾਦ ਰੱਖਾਂਗਾ। ਭਾਰਤ ਨੂੰ ਪ੍ਰਗਤੀ ਕਰਦੇ ਦੇਖਣ ਦਾ ਉਨ੍ਹਾਂ ਦਾ ਜਨੂੰਨ ਮਿਸਾਲੀ ਸੀ। ਉਨ੍ਹਾਂ ਦਾ ਜੀਵਨ ਅਤੇ ਕੰਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਓਮ ਸ਼ਾਂਤੀ।"
********
ਡੀਐੱਸ
(Release ID: 1961683)
Visitor Counter : 128
Read this release in:
Malayalam
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Tamil
,
Telugu
,
Kannada