ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਮਿਲਾਦ-ਓਨ-ਨਬੀ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
27 SEP 2023 6:47PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਦ੍ਰੌਪਦੀ ਮੁਰਮੂ ਨੇ ਮਿਲਾਦ-ਓਨ-ਨਬੀ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ-
“ਮਿਲਾਦ-ਓਨ-ਨਬੀ ਦੇ ਅਵਸਰ ‘ਤੇ, ਜੋ ਪੈਗੰਬਰ ਮੁਹਮੰਦ ਦੇ ਜਨਮਦਿਨ ਦੇ ਜਸ਼ਨ ਵਿੱਚ ਮਨਾਇਆ ਜਾਂਦਾ ਹੈ, ਮੈਂ ਸਾਰੇ ਸਾਥੀ ਨਾਗਰਿਕਾਂ, ਖਾਸ ਤੌਰ ‘ਤੇ ਸਾਡੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੀ ਹਾਂ।
ਪੈਗੰਬਰ ਮੁਹਮੰਦ ਨੇ ਦੁਨੀਆ ਨੂੰ ਸ਼ਾਂਤੀ ਅਤੇ ਪ੍ਰੇਮ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਦਭਾਵ ਅਤੇ ਭਾਈਚਾਰੇ ਦੇ ਨਾਲ ਰਹਿਣ ਦੇ ਲਈ ਪ੍ਰੇਰਿਤ ਕਰਦੀਆਂ ਹਨ।
ਆਓ, ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਯਾਦ ਰੱਖੀਏ ਅਤੇ ਮਾਨਵਤਾ ਦੇ ਕਲਿਆਣ ਦੇ ਲਈ ਮਿਲ ਕੇ ਕੰਮ ਕਰੀਏ।”
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ
*****
ਡੀਐੱਸ/ਬੀਐੱਮ
(रिलीज़ आईडी: 1961688)
आगंतुक पटल : 151