ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ 2022 ਵਿੱਚ ਮਹਿਲਾ ਟੀਮ ਦੁਆਰਾ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
Posted On:
29 SEP 2023 10:07AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੋਊ ਵਿੱਚ ਏਸ਼ੀਅਨ ਗੇਮਸ 2022 ਵਿੱਚ 10 ਮੀਟਰ ਏਅਰ ਪਿਸਟਲ ਮਹਿਲਾ ਟੀਮ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਦਿਵਯਾ ਥਡਿਗੋਲ, ਈਸ਼ਾ ਸਿੰਘ ਅਤੇ ਪਲਕ ਦੀ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਗੇਮਸ ਵਿੱਚ ਨਿਸ਼ਾਨੇਬਾਜੀ ਵਿੱਚ ਇੱਕ ਹੋਰ ਮੈਡਲ!
10 ਮੀਟਰ ਏਅਰ ਪਿਸਟਲ ਮਹਿਲਾ ਟੀਮ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਦਿਵਯਾ ਥਡਿਗੋਲ, ਈਸ਼ਾ ਸਿੰਘ ਅਤੇ ਪਲਕ ਨੂੰ ਵਧਾਈਆਂ। ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਉਨ੍ਹਾਂ ਦੀ ਸਫ਼ਲਤਾ ਕਈ ਭਵਿੱਖ ਦੇ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ।”
***
ਡੀਐੱਸ/ਟੀਐੱਸ
(Release ID: 1961973)
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam