ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
Posted On:
01 OCT 2023 11:29AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਨੀਲਗਿਰੀ ਜ਼ਿਲ੍ਹੇ ਵਿੱਚ ਇੱਕ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਥਨਾਵਾਂ ਅਤੇ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਅਤੇ ਘਾਇਲਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਤਮਿਲ ਨਾਡੂ ਦੇ ਨੀਲਗਿਰੀ ਜ਼ਿਲ੍ਹੇ ਵਿੱਚ ਕੁਨੂਰ ਦੇ ਪਾਸ ਇੱਕ ਬੱਸ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਘਾਇਲਾਂ ਦੇ ਛੇਤੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਹਰੇਕ ਘਾਇਲ ਨੂੰ 50,000 ਰੁਪਏ ਦਿੱਤੇ ਜਾਣਗੇ : ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)”
***
ਡੀਐੱਸ/ਆਰਟੀ
(Release ID: 1962941)
ਵਿਜ਼ੀਟਰ ਕਾਊਂਟਰ : 159
Read this release in:
Tamil
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam