ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ 54 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਮੁੱਕੇਬਾਜ਼ ਪ੍ਰੀਤੀ ਪਵਾਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
03 OCT 2023 9:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਭਾਰਤ ਦੇ ਲਈ ਮਹਿਲਾਵਾਂ ਦੇ 54 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮੁੱਕੇਬਾਜ਼ ਪ੍ਰੀਤੀ ਪਵਾਰ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ 19 ਸਾਲਾ ਖਿਡਾਰਨ ਦੇ ਪ੍ਰਦਰਸ਼ਨ ‘ਤੇ ਮਾਣ ਹੈ, ਜੋ ਉਸ ਦੀ ਨਿਰੰਤਰਤਾ, ਸਮਰਪਣ ਅਤੇ ਕਦੇ ਨਾ ਹਾਰ ਮੰਨਣ ਦੇ ਜਜ਼ਬੇ ਦਾ ਪ੍ਰਮਾਣ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਇੱਕ ਪ੍ਰਤਿਭਾਸ਼ਾਲੀ ਮੁੱਕੇਬਾਜ਼ ਜਿਨ੍ਹਾਂ ਨੇ ਸਖ਼ਤ ਮਿਹਨਤ ਦੇ ਦਮ ‘ਤੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ 54 ਕਿਲੋਗ੍ਰਾਮ ਵਰਗ ਵਿੱਚ ਭਾਰਤ ਦੇ ਲਈ ਕਾਂਸੀ ਦਾ ਮੈਡਲ ਹਾਸਲ ਕੀਤਾ ਹੈ।
ਪ੍ਰੀਤੀ ਪਵਾਰ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਮਾਣ ਹੈ, ਜੋ ਉਨ੍ਹਾਂ ਦੀ ਨਿਰੰਤਰਤਾ, ਸਮਰਪਣ ਅਤੇ ਕਦੇ ਨਾ ਹਾਰ ਮੰਨਣ ਦੇ ਜਜ਼ਬੇ ਦਾ ਪ੍ਰਮਾਣ ਹੈ।”
***
ਡੀਐੱਸ/ਆਰਟੀ
(रिलीज़ आईडी: 1964075)
आगंतुक पटल : 161
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam