ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੁੰਬਈ ਦੇ ਗੋਰੇਗਾਓਂ ਵਿੱਚ ਅੱਗ ਲਗਣ ਦੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
प्रविष्टि तिथि:
06 OCT 2023 12:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਗੋਰੇਗਾਓਂ ਵਿੱਚ ਅੱਗ ਲਗਣ ਦੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਰੁਪਏ ਅਤੇ ਘਾਇਲਾਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮੁੰਬਈ ਦੇ ਗੋਰੇਗਾਓਂ ਵਿੱਚ ਅੱਗ ਲਗਣ ਦੀ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖ ਹੋਇਆ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਮੈਂ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦਿੱਤੇ ਜਾਣਗੇ। ਘਾਇਲਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”
*****
ਡੀਐੱਸ/ਟੀਐੱਸ
(रिलीज़ आईडी: 1965071)
आगंतुक पटल : 175
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Malayalam