ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 11 OCT 2023 9:36AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਲੋਕਤੰਤਰ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਗਏ ਉਨ੍ਹਾਂ ਦੇ ਪ੍ਰਯਾਸਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਨਿਰਸੁਆਰਥ ਸੇਵਾਭਾਵ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਸੰਪੂਰਨ ਕ੍ਰਾਂਤੀ ਦੇ ਜਨਕ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਤ-ਸ਼ਤ ਨਮਨ। ਉਹ ਜੀਵਨ ਭਰ ਭਾਰਤੀ ਲੋਕਤੰਤਰ ਨੂੰ ਸਸ਼ਕਤ ਕਰਨ ਦੀ ਦਿਸ਼ਾ ਵਿੱਚ ਪ੍ਰਯਾਸਰਤ ਰਹੇ। ਉਨ੍ਹਾਂ ਦਾ ਨਿਰਸੁਆਰਥ ਸੇਵਾ ਭਾਵ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ।”

 

 

 

 

***

ਡੀਐੱਸ/ਐੱਸਟੀ  (Release ID: 1966674) Visitor Counter : 70