ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਗੱਲ ਕੀਤੀ


ਪ੍ਰਧਾਨ ਮੰਤਰੀ ਨੇ ਇਜ਼ਰਾਈਲ ਵਿੱਚ ਆਤਂਕਵਾਦੀ ਹਮਲਿਆਂ ਵਿੱਚ ਮਾਰੇ ਗਏ ਅਤੇ ਘਾਇਲ ਲੋਕਾਂ ਦੇ ਪ੍ਰਤੀ ਸੰਵੇਦਨਾ ਅਤੇ ਹਮਦਰਦੀ ਵਿਅਕਤ ਕੀਤੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕ ਇਸ ਕਠਿਨ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਇਕਜੁੱਟ ਹੋ ਕੇ ਖੜ੍ਹੇ ਹਨ

ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਭਾਰਤ ਦ੍ਰਿੜ੍ਹਤਾ ਨਾਲ ਅਤੇ ਸਪਸ਼ਟ ਤੌਰ ‘ਤੇ ਆਤਂਕਵਾਦ ਦੀ ਨਿੰਦਾ ਕਰਦਾ ਹੈ

ਪ੍ਰਧਾਨ ਮੰਤਰੀ ਨੇਤਨਯਾਹੂ (PM Netanyahu) ਨੇ ਪ੍ਰਧਾਨ ਮੰਤਰੀ ਨੂੰ ਇਜ਼ਰਾਈਲ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਬਾਰੇ ਭਰੋਸਾ ਦਿੱਤਾ

प्रविष्टि तिथि: 10 OCT 2023 5:09PM by PIB Chandigarh

ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਟੈਲੀਫੋਨ ‘ਤੇ ਗੱਲ ਕੀਤੀ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਵਿੱਚ ਆਤਂਕਵਾਦੀ ਹਮਲਿਆਂ ਵਿੱਚ ਮਾਰੇ ਗਏ ਅਤੇ ਘਾਇਲ ਲੋਕਾਂ ਦੇ ਪ੍ਰਤੀ ਗਹਿਰੀ ਸੰਵੇਦਨਾ ਅਤੇ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਭਾਰਤ ਦੇ ਲੋਕ ਇਸ ਕਠਿਨ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਇਕਜੁੱਟ ਹੋਕੇ ਖੜ੍ਹੇ ਹਨ।

ਉਨ੍ਹਾਂ ਨੇ ਦੁਹਰਾਇਆ ਕਿ ਭਾਰਤ ਆਂਤਕਵਾਦ ਦੇ ਸਾਰੇ ਰੂਪਾਂ ਅਤੇ ਅਭਿਵਿਕਤੀਆਂ ਦੀ ਮਜ਼ਬੂਤੀ ਨਾਲ ਅਤੇ ਸਪਸ਼ਟ ਤੌਰ ‘ਤੇ ਨਿੰਦਾ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੂਰਨ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ।

ਦੋਨੋਂ ਨੇਤਾ ਨਿਰੰਤਰ ਸੰਪਰਕ ਬਣਾਈ ਰੱਖਣ ‘ਤੇ ਸਹਿਮਤ ਹੋਏ।

 

***

ਡੀਐੱਸ/ਐੱਸਟੀ


(रिलीज़ आईडी: 1966677) आगंतुक पटल : 140
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Malayalam