ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਮਾਤਾ ਵਿਜਯਾ ਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
12 OCT 2023 9:41AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਮਾਤਾ ਵਿਜਯਾ ਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ (Jayanti) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਰਾਜਮਾਤਾ ਵਿਜਯਾ ਰਾਜੇ ਸਿੰਧੀਆ ਜੀ ਦਾ ਪੂਰਾ ਜੀਵਨ ਲੋਕ ਕਲਿਆਣ ਅਤੇ ਰਾਸ਼ਟਰ ਦੀ ਸੇਵਾ ਦੇ ਲਈ ਸਮਰਪਿਤ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਗ਼ਰੀਬਾਂ ਅਤੇ ਵੰਚਿਤਾਂ ਦੇ ਲਈ ਉਨ੍ਹਾਂ ਦੇ ਪ੍ਰਯਾਸ ਹਰ ਕਿਸੇ ਨੂੰ ਸਸ਼ਕਤ ਭਾਰਤ ਬਣਾਉਣ ਦੇ ਲਈ ਪ੍ਰੇਰਿਤ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਰਾਜਮਾਤਾ ਵਿਜਯਾ ਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਨ ਸ਼ਰਧਾਂਜਲੀ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਜਨ ਕਲਿਆਣ ਅਤੇ ਰਾਸ਼ਟਰ ਸੇਵਾ ਨੂੰ ਸਮਰਪਿਤ ਕਰ ਦਿੱਤਾ। ਗ਼ਰੀਬਾਂ ਅਤੇ ਵੰਚਿਤਾਂ ਦੇ ਲਈ ਉਨ੍ਹਾਂ ਦੇ ਪ੍ਰਯਾਸ ਸਸ਼ਕਤ ਭਾਰਤ ਦੇ ਨਿਰਮਾਣ ਵਿੱਚ ਹਰ ਕਿਸੇ ਨੂੰ ਪ੍ਰੇਰਿਤ ਕਰਨ ਵਾਲੇ ਹਨ।”
***
ਡੀਐੱਸ/ਐੱਸਟੀ
(रिलीज़ आईडी: 1967063)
आगंतुक पटल : 113
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam