ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਭਾਰਤ ਦੇ ਲੋਕ ਇਸ ਮੁਸ਼ਿਕਲ ਘੜੀ ਵਿੱਚ ਇਜ਼ਰਾਈਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ: ਪ੍ਰਧਾਨ ਮੰਤਰੀ

प्रविष्टि तिथि: 10 OCT 2023 4:07PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਇਜ਼ਰਾਈਲ ਹਮਰੁਤਬਾ ਸ਼੍ਰੀ ਬੈਂਜਾਮਿਨ ਨੇਤਨਯਾਹੂ  ਦਾ ਉਨ੍ਹਾਂ ਦੇ ਦੇਸ਼ ਦੀ ਵਰਤਮਾਨ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ।

ਆਤੰਕਵਾਦ ਦੇ ਸਾਰੇ ਰੂਪਾਂ ਦੀ ਨਿੰਦਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਕਠਿਨ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਇਕਜੁੱਟਤਾ ਵਿਅਕਤ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਮੈਂ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਉਨ੍ਹਾਂ ਦੇ ਫੋਨ ਕਰਨ ਅਤੇ ਉੱਥੋਂ ਦੀ ਮੌਜੂਦਾ ਸਥਿਤੀ ‘ਤੇ ਜਾਣਕਾਰੀ ਦੇਣ ਲਈ ਧੰਨਵਾਦ ਕਰਦਾ ਹਾਂ। ਭਾਰਤ ਦੇ ਲੋਕ ਇਸ ਕਠਿਨ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਭਾਰਤ ਦ੍ਰਿੜ੍ਹਤਾ ਨਾਲ ਅਤੇ ਸਪਸ਼ਟ ਤੌਰ ‘ਤੇ ਆਤੰਕਵਾਦ ਦੇ ਸਾਰੇ ਰੂਪਾਂ ਅਤੇ ਅਭਿਵਿਅਕਤੀਆਂ ਦੀ ਨਿੰਦਾ ਕਰਦਾ ਹੈ।”

 

************


 ਡੀਐੱਸ/ਆਰਟੀ


(रिलीज़ आईडी: 1967088) आगंतुक पटल : 130
इस विज्ञप्ति को इन भाषाओं में पढ़ें: Kannada , English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Malayalam