ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਛਤਰਪਤੀ ਸੰਭਾਜੀਨਗਰ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 15 OCT 2023 9:31AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਸ ਹਾਦਸੇ ਵਿੱਚ ਘਾਇਲ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਭੀ ਕਾਮਨਾ ਕੀਤੀ।

 

 

 

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਅਤੇ ਘਾਇਲਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

 

 

 

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

 

 

 

 “ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਹੋਈ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖ ਹੋਇਆ। ਮੇਰੀਆਂ ਸੰਵੇਦਨਾਵਾਂ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਜਨਾਂ ਦੇ ਨਾਲ ਹਨ। ਮੈਂ ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕੀਤੀ ਜਾਵੇਗੀ। ਘਾਇਲਾਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)” 

 

 

 

 

 

 

 

 

********

 

ਡੀਐੱਸ/ਐੱਸਟੀ   



(Release ID: 1967971) Visitor Counter : 77