ਵਿੱਤ ਮੰਤਰਾਲਾ
ਕੇਂਦਰੀ ਵਿੱਤ ਰਾਜ ਮੰਤਰੀ ਡਾ. ਭਾਗਵਤ ਕਿਸ਼ਨਰਾਓ ਕਰਾਡ ਨੇ ਵਿੱਤੀ ਸਮਾਵੇਸ਼ ਯੋਜਨਾਵਾਂ ਦੀ ਪ੍ਰਗਤੀ ਅਤੇ ਪ੍ਰਦਰਸ਼ਨ ‘ਤੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ
ਵਿੱਤ ਰਾਜ ਮੰਤਰੀ ਨੇ ਨਿੱਜੀ ਖੇਤਰੀ ਦੇ ਵੱਡੇ ਬੈਂਕਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਤਹਿਤ ਤਿਆਰੀਆਂ ਦੀ ਵੀ ਸਮੀਖਿਆ ਕੀਤੀ
Posted On:
19 OCT 2023 8:02PM by PIB Chandigarh
ਕੇਂਦਰੀ ਵਿੱਤ ਰਾਜ ਮੰਤਰੀ ਡਾ. ਭਾਗਵਤ ਕਿਸ਼ਨਰਾਓ ਕਰਾਡ ਨੇ ਅੱਜ ਨਵੀਂ ਦਿੱਲੀ ਵਿੱਚ ਨਿੱਜੀ ਖੇਤਰ ਦੇ ਬੈਂਕਾਂ ਦੇ ਸੀਨੀਅਰ ਪ੍ਰਬੰਧਨ ਦੇ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਤਹਿਤ ਤਿਆਰੀਆਂ ਸਮੇਤ ਵਿੱਤੀ ਸਮਾਵੇਸ਼ ਯੋਜਨਾਵਾਂ ਦੀ ਪ੍ਰਗਤੀ ਅਤੇ ਪ੍ਰਦਰਸ਼ਨ ਦੀ ਸਮੀਖਿਆ ਕੀਤੀ ਗਈ। ਸਮੀਖਿਆ ਮੀਟਿੰਗ ਵਿੱਚ ਸਮਾਲ ਇੰਡਸਟਰੀਜ ਡਿਵੈਲਪਮੈਂਟ ਬੈਂਕ ਆਵ੍ ਇੰਡੀਆ (ਐੱਸਆਈਡੀਬੀਆਈ) ਅਤੇ ਨੈਸ਼ਨਲ ਪੇਮੈਂਟਸ ਕਾਰਪੋਰੇਸਨ ਆਵ੍ ਇੰਡੀਆ (ਐੱਨਪੀਸੀਆਈ) ਦੇ ਸੀਨੀਅਰ ਅਧਿਕਾਰੀ, ਵਿੱਤੀ ਸੇਵਾ ਵਿਭਾਗ (ਡੀਐੱਫਐੱਸ) ਦੇ ਸੰਯੁਕਤ ਸਕੱਤਰ ਦੇ ਨਾਲ-ਨਾਲ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।
ਮੀਟਿੰਗ ਦੌਰਾਨ, ਡਾ. ਕਰਾਡ ਨੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ (ਪੀਐੱਮਜੇਡੀਵਾਈ), ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ (ਪੀਐੱਮਜੇਜੇਬੀਵਾਈ), ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (ਪੀਐੱਮਐੱਸਬੀਵਾਈ), ਅਟਲ ਪੈਨਸ਼ਨ ਯੋਜਨਾ (ਏਪੀਵਾਈ), ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪੀਐੱਮਐੱਮਵਾਈ), ਸਟੈਂਡ ਅੱਪ ਇੰਡੀਆ ਅਤੇ ਪੀਐੱਮ ਸਟ੍ਰੀਟ ਵੈਂਡਰਸ ਆਤਮਨਿਰਭਰ ਨਿਧੀ (ਪੀਐੱਮ ਸਵਨਿਧੀ) ਸਮੇਤ ਵਿਭਿੰਨ ਵਿੱਤੀ ਸਮਾਵੇਸ਼ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਡਾ. ਕਰਾਡ ਨੇ 3,000 ਲੋਕਾਂ ਤੋਂ ਜ਼ਿਆਦਾ ਦੀ ਆਬਾਦੀ ਵਾਲੇ ਅਜਿਹੇ ਪਿੰਡਾਂ ਵਿੱਚ ਬੈਂਕਾਂ ਦੀ ਸ਼ਾਖਾਵਾਂ ਖੋਲ੍ਹੇ ਜਾਣ ਦੀ ਦਿਸ਼ਾ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ ਜੋ ਬੈਂਕਿੰਗ ਸੁਵਿਧਾਵਾਂ ਤੋਂ ਵੰਚਿਤ ਹਨ।
ਨਿੱਜੀ ਖੇਤਰ ਦੇ ਬੈਂਕਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ, ਡਾ. ਕਰਾਡ ਨੇ ਨਿੱਜੀ ਖੇਤਰ ਦੇ ਬੈਂਕਾਂ ਨੂੰ ਸਰਕਾਰ ਦੇ ਵਿਭਿੰਨ ਵਿੱਤੀ ਸਮਾਵੇਸ਼ (ਐੱਫਆਈ) ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਉਪਾਅ ਕਰਨ ਅਤੇ ਉਤਸ਼ਾਹ ਦੇ ਨਾਲ ਆਪਣੇ ਪ੍ਰਯਾਸਾਂ ਨੂੰ ਗਤੀ ਦੇਣ ਦੇ ਲਈ ਪ੍ਰੋਤਸਾਹਿਤ ਕੀਤਾ। ਵਿੱਤ ਰਾਜ ਮੰਤਰੀ ਵੱਲੋਂ ਆਰਬੀਆਈ ਤੋਂ ਨਿੱਜੀ ਖੇਤਰ ਦੇ ਬੈਂਕਾਂ ਦੇ ਐੱਫਆਈ ਪ੍ਰੋਗਰਾਮ ਨਾਲ ਸਬੰਧਿਤ ਪ੍ਰਦਰਸ਼ਨ ਦੀ ਨਿਯਮਿਤ ਅਧਾਰ ‘ਤੇ ਨਿਗਰਾਨੀ ਕਰਨ ਦੀ ਬੇਨਤੀ ਕੀਤੀ ਗਈ।
ਡਾ. ਕਰਾਡ ਨੇ ਦੇਸ਼ ਦੇ ਕੋਨੇ-ਕੋਨੇ ਵਿੱਚ ਮੂਲਭੂਤ ਵਿੱਤੀ ਸੇਵਾਵਾਂ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਵਿੱਤੀ ਸਮਾਵੇਸ਼ ਪ੍ਰੋਗਰਾਮ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੈਂਕਾਂ ਨੂੰ ਵਿੱਤੀ ਸਾਖਰਤਾ ਕੈਂਪ ਆਯੋਜਿਤ ਕਰਨ ਦਾ ਵੀ ਸੱਦਾ ਦਿੱਤਾ, ਜਿਸ ਨਾਲ ਜਨ ਸੁਰੱਖਿਆ ਯੋਜਨਾਵਾਂ, ਯੂਪੀਆਈ ਲਾਈਟ ਜਿਹੇ ਡਿਜੀਟਲ ਵਿੱਤੀ ਲੈਣ-ਦੇਣ ਸਮੇਤ ਵਿਭਿੰਨ ਵਿੱਤੀ ਸਮਾਵੇਸ਼ ਯੋਜਨਾਵਾਂ ਬਾਰੇ ਜਾਗਰੂਕਤਾ ਨੂੰ ਅੱਗੇ ਵਧਾਇਆ ਜਾ ਸਕੇ।
ਡਾ. ਕਰਾਡ ਨੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਮਰਥਨ ਦੇਣ ਲਈ ਹਾਲ ਹੀ ਵਿੱਚ ਸ਼ੁਰੂ ਹੋਈ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਬੈਂਕਿੰਗ ਨਾਲ ਸਬੰਧਿਤ ਤਿਆਰੀਆਂ ਦੀ ਵੀ ਸਮੀਖਿਆ ਕੀਤੀ। ਨਾਲ ਹੀ, ਉਨ੍ਹਾਂ ਨੇ ਜਲਦੀ ਹੀ ਬੈਂਕ ਖਾਤੇ ਦੀ ਤਸਦੀਕ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ।
ਮੀਟਿੰਗ ਵਿੱਚ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤੇ ਜਾਣ ਦੇ ਨਾਲ ਡਿਜੀਟਲ ਲੈਣ-ਦੇਣ ਨਾਲ ਸਬੰਧਿਤ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।
****
ਐੱਨਬੀ/ਵੀਐੱਮ/ਕੇਐੱਮਐੱਨ
(Release ID: 1969323)
Visitor Counter : 83