ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥ੍ਰੋਅ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸੁੰਦਰ ਸਿੰਘ ਗੁਰਜਰ ਨੂੰ ਵਧਾਈਆਂ ਦਿੱਤੀਆਂ

प्रविष्टि तिथि: 25 OCT 2023 9:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥ੍ਰੋਅ ਐੱਫ46 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸੁੰਦਰ ਸਿੰਘ ਗੁਰਜਰ ਨੂੰ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਨੇ ਗੁਰਜਰ ਦੇ ਪ੍ਰਦਰਸ਼ਨ ਨੂੰ ਸ਼ਾਨਦਾਰ ਦੱਸਦੇ ਹੋਏ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਜੈਵਲਿਨ ਥ੍ਰੋਅ ਐੱਫ46 ਈਵੈਂਟ ਵਿੱਚ ਸ਼ਾਨਦਾਰ ਗੋਲਡ ਮੈਡਲ ਜਿੱਤਣ ‘ਤੇ @SundarSGurjar ਨੂੰ ਵਧਾਈਆਂ। ਇਹ ਇੱਕ ਬੇਮਿਸਾਲ ਉਪਲਬਧੀ ਹੈ। ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”

************

ਡੀਐੱਸ/ਆਰਟੀ


(रिलीज़ आईडी: 1971432) आगंतुक पटल : 131
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam