ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥਰੋ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਕ ਚੰਦ ਮਹਲਾਵਤ ਨੂੰ ਵਧਾਈਆਂ ਦਿੱਤੀਆਂ
Posted On:
28 OCT 2023 8:32PM by PIB Chandigarh
ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋ-ਐੱਫ55 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਕ ਚੰਦ ਮਹਲਾਵਤ ਨੂੰ ਵਧਾਈ ਦਿੱਤੀ।
ਉਨ੍ਹਾਂ ਨੇ ਮਹਲਾਵਤ ਦੇ ਪ੍ਰਦਰਸ਼ਨ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਨੋਖੇ ਦ੍ਰਿੜ੍ਹ ਸੰਕਲਪ ਅਤੇ ਉਤਕ੍ਰਿਸ਼ਟਤਾ ਦਾ ਪ੍ਰਦਰਸ਼ਨ ਕੀਤਾ ਹੈ, ਜਿਸ ਨੇ ਪੂਰਾ ਦੇਸ਼ ਨੂੰ ਮਾਣ ਦਿਵਾਇਆ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੁਰਸ਼ਾਂ ਦੇ ਜੈਵਲਿਨ ਥਰੋ-ਐੱਪ55 ਮੁਕਾਬਲੇ ਵਿੱਚ ਸ਼ਾਨਦਾਰ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਕ ਚੰਦ ਮਹਲਾਵਤ ਨੂੰ ਬਹੁਤ-ਬਹੁਤ ਵਧਾਈਆਂ।
ਉਨ੍ਹਾਂ ਦਾ ਪ੍ਰਦਰਸ਼ਨ ਦ੍ਰਿੜ੍ਹ ਸੰਕਲਪ ਅਤੇ ਉਤਕ੍ਰਿਸ਼ਟਤਾ ਨੂੰ ਦਰਸਾਉਂਦਾ ਹੈ ਅਤੇ ਇਹ ਸਾਡੇ ਦੇਸ਼ ਦੇ ਲਈ ਬਹੁਤ ਮਾਣ ਦਾ ਵਿਸ਼ਾ ਹੈ।”
***
ਡੀਐੱਸ/ਟੀਐੱਸ
(Release ID: 1972786)
Visitor Counter : 115