ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ 31 ਅਕਤੂਬਰ ਤੋਂ 1 ਨਵੰਬਰ ਤੱਕ ਲੱਦਾਖ ਦੌਰੇ ‘ਤੇ ਰਹਿਣਗੇ

Posted On: 30 OCT 2023 6:12PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ 31 ਅਕਤੂਬਰ ਤੋਂ 1 ਨਵੰਬਰ 2023 ਤੱਕ ਲੱਦਾਖ ਦਾ ਦੌਰਾ ਕਰਨਗੇ।

31 ਅਕਤੂਬਰ ਨੂੰ ਰਾਸ਼ਟਰਪਤੀ ਲੇਹ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣਗੇ।

 1 ਨਵੰਬਰ ਨੂੰ ਰਾਸ਼ਟਰਪਤੀ ਸਿਆਚਿਨ ਬੇਸ ਕੈਂਪ ਦਾ ਦੌਰਾ ਕਰਨਗੇ ਅਤੇ ਸੈਨਿਕਾਂ ਨਾਲ ਗੱਲਬਾਤ ਕਰਨਗੇ। ਉਸੇ ਦਿਨ ਉਹ ਲੇਹ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਨਾਗਰਿਕ ਅਭਿਨੰਦਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਅਤੇ ਸਥਾਨਕ ਆਦਿਵਾਸੀਆਂ ਦੇ ਨਾਲ ਵੀ ਗੱਲਬਾਤ ਕਰਨਗੇ।

************

ਡੀਐੱਸ


(Release ID: 1973333) Visitor Counter : 76


Read this release in: English , Urdu , Hindi