ਰਾਸ਼ਟਰਪਤੀ ਸਕੱਤਰੇਤ

ਬਾਲ ਦਿਵਸ ਦੇ ਅਵਸਰ ‘ਤੇ ਵਿਭਿੰਨ ਸਕੂਲਾਂ/ਸੰਗਠਨਾਂ ਦੇ ਬੱਚਿਆਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 14 NOV 2023 6:24PM by PIB Chandigarh

ਵਿਭਿੰਨ ਸਕੂਲਾਂ/ਸੰਗਠਨਾਂ ਦੇ ਬੱਚਿਆਂ ਨੇ ਅੱਜ (14 ਨਵੰਬਰ, 2023) ਰਾਸ਼ਟਰਪਤੀ ਭਵਨ ਕਲਚ੍ਰਲ ਸੈਂਟਰ (ਆਰਬੀਸੀਸੀ) ਵਿੱਚ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਅਕਸਰ ਕਹਿੰਦੇ ਹਾਂ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਇਸ ਭਵਿੱਖ ਨੂੰ ਸੁਰੱਖਿਅਤ ਰੱਖਣਾ ਅਤੇ ਇਸ ਦਾ ਉਚਿਤ ਪਾਲਨ-ਪੋਸ਼ਣ ਸੁਨਿਸ਼ਚਿਤ ਕਰਨਾ ਸਾਡਾ ਸਭ ਦਾ ਕਰਤੱਵ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਬੱਚਿਆਂ ਦੇ ਕੋਲ ਤਕਨੀਕ ਅਤੇ ਬਹੁਤ ਸਾਰੀ ਜਾਣਕਾਰੀ ਤੇ ਗਿਆਨ ਹੈ। ਉਹ ਦੇਸ਼ ਅਤੇ ਵਿਦੇਸ਼ ਵਿੱਚ ਆਪਣੀ ਪ੍ਰਤਿਭਾ ਦਿਖਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਾਡੀ ਸਭ ਦੀ ਜ਼ਿੰਮੇਦਾਰੀ ਹੈ ਕਿ ਅਸੀਂ ਆਪਣੇ ਬੱਚਿਆਂ ਦੀ ਪ੍ਰਤਿਭਾ ਨੂੰ ਸਹੀ ਦਿਸ਼ਾ ਦਈਏ।

ਰਾਸ਼ਟਰਪਤੀ ਨੇ ਕਿਹਾ ਕਿ ਬੱਚਿਆਂ ਵਿੱਚ ਦੂਸਰਿਆਂ ਦੇ ਪ੍ਰਤੀ ਅਧਿਕ ਸੰਵੇਦਨਸ਼ੀਲਤਾ ਹੁੰਦੀ ਹੈ। ਉਹ ਦੂਸਰਿਆਂ ਦਾ ਦੁਖ ਦੇਖ ਕੇ ਦੁਖੀ ਹੋ ਜਾਂਦੇ ਹਨ ਅਤੇ ਦੂਸਰਿਆਂ ਨੂੰ ਖੁਸ਼ ਦੇਖ ਕੇ ਪ੍ਰਸੰਨ ਹੋ ਜਾਂਦੇ ਹਨ। ਬੱਚਿਆਂ ਦੇ ਇਸੇ ਗੁਣ ਦੇ ਕਾਰਨ ਅਸੀਂ ਉਨ੍ਹਾਂ ਨੂੰ ਬਚਪਨ ਤੋਂ ਹੀ ਦੂਸਰਿਆਂ ਦੀ ਮਦਦ ਕਰਨ ਅਤੇ ਵਾਤਾਵਰਣ ਦੇ ਪ੍ਰਤੀ ਪ੍ਰੇਮ ਤੇ ਸਨਮਾਨ ਦੀ ਭਾਵਨਾ ਰੱਖਣ ਦੇ ਲਈ ਪ੍ਰੇਰਿਤ ਕਰ ਸਕਦੇ ਹਾਂ। ਬੱਚਿਆਂ ਨੂੰ ਸਿਹਤ ਅਤੇ ਵਾਤਾਵਰਣ ਦੀ ਸਵੱਛਤਾ ਦੇ ਪ੍ਰਤੀ ਜਾਗਰੂਕ ਕਰਨਾ ਵੀ ਬੇਹੱਦ ਜ਼ਰੂਰੀ ਹੈ।

ਰਾਸ਼ਟਰਪਤੀ ਨੇ ਬੱਚਿਆਂ ਨੂੰ ਕਿਹਾ ਕਿ ਜੇਕਰ ਉਹ ਆਪਣੀ ਸਮਰੱਥਾ ਨੂੰ ਪਹਿਚਾਣਨ ਅਤੇ ਪੂਰੀ ਲਗਨ ਤੇ ਸਖ਼ਤ ਮਿਹਨਤ ਦੇ ਨਾਲ ਆਪਣੇ ਲਕਸ਼ ਦੇ ਵੱਲ ਵਧਦੇ ਰਹਿਣ, ਤਾਂ ਉਹ ਨਿਸ਼ਚਿਤ ਤੌਰ ‘ਤੇ ਆਪਣੇ ਲਕਸ਼ ਨੂੰ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਉਨ੍ਹਾਂ ਨੂੰ ਪੜ੍ਹਣ ਦੀ ਆਦਤ ਅਪਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇੱਕ ਕਹਾਵਤ ਹੈ- ਕਿਤਾਬਾਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਚੰਗੀਆਂ ਕਿਤਾਬਾਂ ਕਿਸੇ ਦੀ ਸ਼ਖਸੀਅਤ ਵਿੱਚ ਸਕਾਰਾਤਮਕ ਬਦਲਾਅ ਲਿਆਉਂਦੀਆਂ ਹਨ। ਉਨ੍ਹਾਂ ਨੇ ਬੱਚਿਆਂ ਨੂੰ ਮਹਾਨ ਹਸਤੀਆਂ ਦੀਆਂ ਜੀਵਨੀਆਂ ਪੜ੍ਹਣ ਦੀ ਵੀ ਸਲਾਹ ਦਿੱਤੀ, ਜਿਸ ਨਾਲ ਉਨ੍ਹਾਂ ਨੂੰ ਪ੍ਰੇਰਣਾ ਮਿਲੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਵੀ ਮਦਦ ਮਿਲੇਗੀ।

*****

ਡੀਐੱਸ/ਬੀਐੱਮ



(Release ID: 1977059) Visitor Counter : 69