ਰਾਸ਼ਟਰਪਤੀ ਸਕੱਤਰੇਤ

ਭਾਰਤੀ ਆਰਡਨੈਂਸ ਫੈਕਟਰੀਜ਼ ਸੇਵਾ ਦੇ ਅਧਿਕਾਰੀ ਅਤੇ ਭਾਰਤੀ ਰੱਖਿਆ ਲੇਖਾ ਸੇਵਾ ਦੇ ਪ੍ਰੋਬੇਸ਼ਨਰ ਰਾਸ਼ਟਰਪਤੀ ਨੂੰ ਮਿਲੇ

Posted On: 17 NOV 2023 12:43PM by PIB Chandigarh

ਭਾਰਤੀ ਆਰਡਨੈਂਸ ਫੈਕਟਰੀ ਸੇਵਾ ਦੇ ਅਧਿਕਾਰੀਆਂ (ਆਈਓਐੱਫਐੱਸ) ਅਤੇ ਭਾਰਤੀ ਰੱਖਿਆ ਲੇਖਾ ਸੇਵਾ ਦੇ ਪ੍ਰੋਬੋਸ਼ਨਰਾਂ ਨੇ ਅੱਜ (17 ਨਵੰਬਰ, 2023) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

 

ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਉਹ ਅਜਿਹੇ ਸਮੇਂ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਵਿੱਚ ਸ਼ਾਮਲ ਹੋਏ ਹਨ ਜਦੋਂ ਦੇਸ਼ ਸਥਾਨਕ ਅਤੇ ਆਲਮੀ ਪੱਧਰ ‘ਤੇ ਵਿਆਪਕ ਰੂਪਾਂਤਰਣ ਦੇ ਦੌਰ ਤੋਂ ਗੁਜਰ ਰਿਹਾ ਹੈ। ਨਵੀਆਂ ਟੈਕਨੋਲੋਜੀਆਂ ਦੇ ਉਦਭਵ ਅਤੇ ਨਵੀਨਤਮ ਤਕਨੀਕਾਂ ਅਤੇ ਸੂਚਨਾ ਦੇ ਵਿਸ਼ਵ ਦੇ ਹਰ ਹਿੱਸੇ ਵਿੱਚ ਤੇਜ਼ ਗਤੀ ਨਾਲ ਫੈਲਣ ਦੇ ਨਾਲ, ਇੱਕ ਵਿਕਸਿਤ ਰਾਸ਼ਟਰ ਦੇ ਨਿਰਮਾਣ ਅਤੇ ਭਾਰਤ ਨੂੰ ਵਿਸ਼ਵ ਪੱਧਰ ‘ਤੇ ਮੁਕਬਾਲੇਬਾਜ਼ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਭੀ ਮਹੱਤਵਪੂਰਨ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਯੁਵਾ ਅਧਿਕਾਰੀਆਂ ਦੇ ਵਿਚਾਰ, ਨਿਰਣੇ ਅਤੇ ਕਾਰਜ ਰੱਖਿਆ ਪ੍ਰਣਾਲੀਆਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਵਿਆਪਕ ਪੱਧਰ ‘ਤੇ ਯੋਗਦਾਨ ਦੇਣਗੇ।

 

ਭਾਰਤੀ ਆਰਡਨੈਂਸ ਫੈਕਟਰੀ ਸੇਵਾ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਨੇ ਇੱਕ ਸਮਾਵੇਸ਼ੀ ਅਤੇ ਵਿਕਸਿਤ ਰਾਸ਼ਟਰ ਦੇ ਲਕਸ਼ ਨੂੰ ਪ੍ਰਾਪਤ ਕਰਨ ਦੀ ਯਾਤਰਾ ਦਾ ਸੂਤਰਪਾਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਆਤਮਨਿਰਭਰ, ਮੁਕਾਬਲੇਬਾਜ਼ ਅਤੇ ਮਜ਼ਬੂਤ ਅਰਥਵਿਵਸਥਾ ਦੇ ਨਿਰਮਾਣ ਵਿੱਚ ਸਵਦੇਸ਼ੀ ਉਦਯੋਗਾਂ ਦੀ ਬਹੁਤ ਬੜੀ ਭੂਮਿਕਾ ਹੈ। ਸਰਕਾਰ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਕਈ ਨੀਤੀਗਤ ਪਹਿਲਾਂ ਕੀਤੀਆਂ ਹਨ ਅਤੇ ਰੱਖਿਆ ਉਪਕਰਣਾਂ ਦੇ ਸਵਦੇਸ਼ੀ ਡਿਜ਼ਾਈਨ, ਵਿਕਾਸ ਅਤੇ ਮੈਨੂਫੈਕਚਰਿੰਗ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਸੁਧਾਰ ਲਿਆਂਦੇ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਆਈਓਐੱਫਐੱਸ ਅਧਿਕਾਰੀ ਰੱਖਿਆ ਪ੍ਰਣਾਲੀਆਂ ਵਿੱਚ ਸਵਦੇਸ਼ੀਕਰਣ ਦੇ ਪ੍ਰੇਰਕ ਅਤੇ ਸੂਤਰਧਾਰ ਹੋਣਗੇ ਅਤੇ ਉਨ੍ਹਾਂ ਤੋਂ ਭਾਰਤ ਦੀ ਰੱਖਿਆ ਉਤਪਾਦਨ ਸਮਰੱਥਾਵਾਂ ਨੂੰ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਉਮੀਦ ਕੀਤੀ ਜਾਵੇਗੀ।

 

 ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦਾ ਰੱਖਿਆ ਨਿਰਯਾਤ ਵਿੱਤ ਵਰ੍ਹੇ 2013-14 ਦੇ 686 ਕਰੋੜ ਰੁਪਏ ਤੋਂ ਵਧ ਕੇ ਵਿੱਤ ਵਰ੍ਹੇ 2022-23 ਵਿੱਚ ਲਗਭਗ 16,000 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਆਈਓਐੱਫਐੱਸ ਅਧਿਕਾਰੀ ਆਪਣੀਆਂ ਡਿਊਟੀਆਂ ਨਿਭਾਉਂਦੇ ਹੋਏ ਵਿਕਾਸ ਪ੍ਰੋਗਰਾਮਾਂ ਵਿੱਚ ਸਰਗਰਮ ਰੂਪ ਨਾਲ ਹਿੱਸਾ ਲੈਣ ਅਤੇ ਭਾਰਤ ਨੂੰ ਡਿਫੈਂਸ ਮੈਨੂਫੈਕਚਰਿੰਗ ਹੱਬ ਬਣਾਉਣ ਦੀ ਪ੍ਰਕਿਰਿਆ ਨੂੰ ਸੁਵਿਧਾਜਨਕ ਬਣਾਉਣ।

 ਰਾਸ਼ਟਰਪਤੀ ਨੇ ਭਾਰਤੀ ਰੱਖਿਆ ਲੇਖਾ ਸੇਵਾ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਦੇਸ਼ ਦੇ ਹਥਿਆਰਬੰਦ ਬਲਾਂ ਦੇ ਵਿੱਤੀ ਪਹਿਲੂਆਂ ਦੇ ਪ੍ਰਬੰਧਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਹ ਰੱਖਿਆ ਖੇਤਰ ਦੇ ਅੰਦਰ ਕੁਸ਼ਲ ਵਿੱਤੀ ਪ੍ਰਬੰਧਨ ਅਤੇ ਜਵਾਬਦੇਹੀ ਸੁਨਿਸ਼ਚਿਤ ਕਰਨ ਦੇ ਲਈ ਉੱਤਰਦਾਈ ਹੋਣਗੇ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਆਪਣੀ ਪੇਸ਼ੇਵਰ ਇਮਾਨਦਾਰੀ ਅਤੇ ਆਪਣੇ ਮਜ਼ਬੂਤ ਟ੍ਰੇਨਿੰਗ ਮੌਡਿਊਲ ਦੇ ਅਧਾਰ ‘ਤੇ, ਆਈਡੀਏਐੱਸ ਅਧਿਕਾਰੀ ਰੱਖਿਆ ਬਲਾਂ ਵਿੱਚ ਵਿੱਤੀ ਵਿਵੇਕਸ਼ੀਲਤਾ ਨੂੰ ਹੁਲਾਰਾ ਦੇਣ ਅਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਦੇਣ ਦੇ ਸਮਰੱਥ ਹੋਣਗੇ। ਉਨ੍ਹਾਂ ਨੇ ਉਨ੍ਹਾਂ ਨੂੰ ਰੱਖਿਆ ਪ੍ਰਣਾਲੀਆਂ ਦੇ ਕੰਮਕਾਜ ਵਿੱਚ ਅਧਿਕ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੇ ਲਈ ਲੇਖਾਪਰੀਖਣ ਅਤੇ ਲੇਖਾਂਕਨ ਦੇ ਲਈ ਨਵੀਨਤਮ ਤਕਨੀਕਾਂ ਅਤੇ ਤਰੀਕਿਆਂ ਨੂੰ ਅੰਗੀਕਾਰ ਕਰਨ ਦੀ ਤਾਕੀਦ ਕੀਤੀ।

 

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ - 

 

********

ਡੀਐੱਸ/ਏਕੇ



(Release ID: 1977974) Visitor Counter : 58