ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਰਾਸ਼ਟਰਪਤੀ ਨੇ ਛਠ ਪੂਜਾ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 18 NOV 2023 6:08PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਛਠ ਪੂਜਾ ਦੇ ਅਵਸਰ ‘ਤੇ ਦੇਸ਼ਵਾਸੀਆਂ (ਸਾਥੀ ਨਾਗਰਿਕਾਂ ਨੂੰ) ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ, “ਛਠ ਪੂਜਾ ਦੇ ਸ਼ੁਭ ਅਵਸਰ ‘ਤੇ, ਮੈਂ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

 

ਛਠ ਪੂਜਾ ਸੂਰਜ ਦੇਵਤਾ ਦੀ ਪੂਜਾ ਨੂੰ ਸਮਰਪਿਤ ਇੱਕ ਪੁਰਬ ਹੈ। ਇਹ ਨਦੀਆਂ, ਤਲਾਬਾਂ ਅਤੇ ਪਾਣੀ ਦੇ ਹੋਰ ਸਰੋਤਾਂ ਦੇ ਪ੍ਰਤੀ ਸ਼ਰਧਾ ਅਤੇ ਕ੍ਰਿਤੱਗਤਾ ਵਿਅਕਤ ਕਰਨ ਦਾ ਭੀ ਅਵਸਰ ਹੈ। ਪ੍ਰਕ੍ਰਿਤੀ ਨਾਲ ਜੁੜਿਆ ਇਹ ਪੁਰਬ ਅਧਿਆਤਮਕ ਚੇਤਨਾ ਜਗਾਉਂਦਾ ਹੈ ਅਤੇ ਵਾਤਾਵਰਣ ਸੰਭਾਲ਼ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਲਈ ਪ੍ਰੇਰਿਤ ਕਰਦਾ ਹੈ। ਛਠ ਪੂਜਾ ਸਾਨੂੰ ਆਪਣੇ ਪਰਿਵੇਸ਼ ਨੂੰ ਸਵੱਛ ਰੱਖਣ ਅਤੇ ਆਪਣੇ ਰੋਜ਼ਾਨਾ ਜੀਵਨ ਵਿੱਚ ਅਨੁਸ਼ਾਸਨ ਦਾ ਪਾਲਨ ਕਰਨ ਦੀ ਯਾਦ ਦਿਵਾਉਂਦੀ ਹੈ।

 

 ਆਓ ਅਸੀਂ ਆਪਣੇ ਜਲ ਸੰਸਾਧਨਾਂ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾ ਕੇ ਪ੍ਰਕ੍ਰਿਤੀ ਮਾਂ ਦਾ ਸਨਮਾਨ ਕਰਨ ਦਾ ਸੰਕਲਪ ਲਈਏ। ਇਸ ਸ਼ੁਭ ਅਵਸਰ ‘ਤੇ, ਮੈਂ ਸਾਰੇ ਨਾਗਰਿਕਾਂ ਦੀ ਖੁਸ਼ੀ ਅਤੇ ਸਮ੍ਰਿੱਧੀ ਦੇ ਲਈ ਪ੍ਰਾਰਥਨਾ ਕਰਦੀ ਹਾਂ।”

 

 

 

 ਰਾਸ਼ਟਰਪਤੀ ਦੇ ਸੰਦੇਸ਼ ਨੂੰ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-  

 

**********

 

ਡੀਐੱਸ/ਏਕੇ



(Release ID: 1977990) Visitor Counter : 67