ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਕੁਲਿਆਨਾ ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲ ਦਾ ਉਦਘਾਟਨ ਕੀਤਾ
Posted On:
20 NOV 2023 4:19PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (20 ਨਵੰਬਰ, 2023) ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ਦੇ ਕੁਲਿਆਨਾ (Kuliana) ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲ ਦਾ ਉਦਘਾਟਨ ਕੀਤਾ।
ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੇ ਬਚਪਨ ਵਿੱਚ ਉਨ੍ਹਾਂ ਦੇ ਘਰ ਦੇ ਪਾਸ ਕੋਈ ਸਕੂਲ ਨਹੀਂ ਸੀ; ਇਸ ਲਈ ਉਨ੍ਹਾਂ ਨੂੰ ਪੜ੍ਹਾਈ ਦੇ ਲਈ ਘਰ ਤੋਂ ਦੂਰ ਜਾਣਾ ਪਿਆ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਨੇੜੇ ਸਕੂਲ ਨਾ ਹੋਣ ਦੇ ਕਾਰਨ ਕਈ ਬੱਚੇ ਸਿੱਖਿਆ ਤੋਂ ਵੰਚਿਤ ਰਹਿ ਜਾਂਦੇ ਸਨ, ਜੋ ਅੱਜ ਨਹੀਂ ਹੈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਏਕਲਵਯ ਮਾਡਲ ਰਿਹਾਇਸ਼ੀ ਸਕੂਲ (Eklavya Model Residential School) ਖੁੱਲ੍ਹਣ ਨਾਲ ਹੁਣ ਸਥਾਨਕ ਬੱਚਿਆਂ ਨੂੰ ਸਿੱਖਿਆ ਦੇ ਅਧਿਕ ਅਵਸਰ ਪ੍ਰਾਪਤ ਹੋਣਗੇ।
ਰਾਸ਼ਟਰਪਤੀ ਨੇ ਕਿਹਾ ਕਿ ਸਿੱਖਿਆ, ਆਰਥਿਕ ਅਤੇ ਸਮਾਜਿਕ ਕਲਿਆਣ ਦੀ ਕੁੰਜੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪਣੇ ਬੱਚਿਆਂ ਨੂੰ ਸਿੱਖਿਅਤ ਕਰਨ ਦੀ ਸਲਾਹ ਦਿੱਤੀ।
ਬੱਚਿਆਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਉਹ ਭੀ ਉਨ੍ਹਾਂ ਦੀ ਹੀ ਤਰ੍ਹਾਂ ਸਾਧਾਰਣ ਪਿਛੋਕੜ ਤੋਂ ਆਉਂਦੇ ਹਨ। ਆਪਣੀ ਸਿੱਖਿਆ ਦੇ ਕਾਰਨ ਉਨ੍ਹਾਂ ਨੂੰ ਨਾਗਰਿਕਾਂ ਦੀ ਸੇਵਾ ਕਰਨ ਦਾ ਅਵਸਰ ਮਿਲਿਆ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਹੀ ਉਨ੍ਹਾਂ ਨੂੰ ਸਫ਼ਲ ਬਣਾ ਸਕਦੀ ਹੈ। ਇੱਕ ਸਿੱਖਿਅਤ ਵਿਅਕਤੀ ਦੇ ਰੂਪ ਵਿੱਚ ਉਹ ਆਪਣੇ ਵਿਕਾਸ ਦੇ ਨਾਲ-ਨਾਲ ਦੇਸ਼ ਅਤੇ ਸਮਾਜ ਦੀ ਪ੍ਰਗਤੀ ਵਿੱਚ ਭੀ ਯੋਗਦਾਨ ਦੇ ਸਕਦੇ ਹਨ।
ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਆਦਿਵਾਸੀ ਬਹੁਲ ਖੇਤਰਾਂ ਵਿੱਚ ਰੇਲਵੇ, ਰਾਸ਼ਟਰੀ ਰਾਜਮਾਰਗ, ਸਿੱਖਿਆ, ਸਿਹਤ ਅਤੇ ਅਜਿਹੀਆਂ ਹੋਰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਈ ਵਿਭਿੰਨ ਮੰਤਰਾਲਿਆਂ ਦੇ ਜ਼ਰੀਏ ਬਹੁ-ਆਯਾਮੀ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੂੰ ਇਹ ਜਾਣ ਕੇ ਪ੍ਰਸੰਨਤਾ ਹੋਈ ਕਿ ਆਦਿਵਾਸੀ ਬੱਚਿਆਂ ਦੀ ਸਿੱਖਿਆ ਦੇ ਲਈ ਦੇਸ਼ ਭਰ ਵਿੱਚ 700 ਤੋਂ ਅਧਿਕ ਏਕਲਵਯ ਮਾਡਲ ਰਿਹਾਇਸ਼ੀ ਸਕੂਲ (Eklavya Model Residential Schools) ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਦੇਸ਼ ਭਰ ਦੇ 3.5 ਲੱਖ ਤੋਂ ਅਧਿਕ ਆਦਿਵਾਸੀ ਵਿਦਿਆਰਥੀ ਗੁਣਵੱਤਾਪੂਰਨ ਸਿੱਖਿਆ ਪ੍ਰਾਪਤ ਕਰ ਸਕਣਗੇ ਅਤੇ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਯੋਗਦਾਨ ਦੇ ਸਕਣਗੇ।
***
ਡੀਐੱਸ/ਏਕੇ
(Release ID: 1978372)
Visitor Counter : 89