ਰਾਸ਼ਟਰਪਤੀ ਸਕੱਤਰੇਤ
ਗੁਰੂ ਤੇਗ਼ ਬਹਾਦਰ ਜੀ ਦੇ ‘ਸ਼ਹੀਦੀ ਦਿਵਸ’ ਦੀ ਪੂਰਵ ਸੰਧਿਆ ‘ਤੇ ਭਾਰਤ ਦੇ ਰਾਸ਼ਟਰਪਤੀ ਦਾ ਸੰਦੇਸ਼
प्रविष्टि तिथि:
23 NOV 2023 4:30PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗੁਰੂ ਤੇਗ਼ ਬਹਾਦਰ ਜੀ ਦੇ ‘ਸ਼ਹੀਦੀ ਦਿਵਸ’ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ:-
“ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਦੇ ਅਵਸਰ ‘ਤੇ ਮੈਂ ਸ਼ਰਧਾਂਜਲੀ ਅਰਪਿਤ ਕਰਦੀ ਹਾਂ।
ਗੁਰੂ ਤੇਗ਼ ਬਹਾਦਰ ਜੀ ਨੇ ਮਾਨਵੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ਦੀ ਰੱਖਿਆ ਦੇ ਲਈ ਆਪਣਾ ਸਰਬਉੱਚ ਬਲੀਦਾਨ ਦਿੱਤਾ ਸੀ। ਗੁਰੂ ਤੇਗ਼ ਬਹਾਦਰ ਜੀ ਨੇ ਪ੍ਰੇਮ, ਕਰੁਣਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਾਨਵਤਾ ਦੀ ਸੇਵਾ ਕਰਨ ਅਤੇ ਸਾਰਿਆਂ ਨੂੰ ਇਕਜੁੱਟ ਹੋਣ ਦੀ ਪ੍ਰੇਰਣਾ ਦਿੰਦੀਆਂ ਹਨ।
ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਡੇ ਸਾਰਿਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਜਗਾਉਂਦੀਆਂ ਰਹਿਣ।”
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-
***
ਡੀਐਸ/ਏਕੇ
(रिलीज़ आईडी: 1979309)
आगंतुक पटल : 156