ਰਾਸ਼ਟਰਪਤੀ ਸਕੱਤਰੇਤ
azadi ka amrit mahotsav g20-india-2023

ਰਾਸ਼ਟਰਪਤੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ (ਸਾਥੀ-ਨਾਗਰਿਕਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 26 NOV 2023 8:21PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ (ਸਾਥੀ-ਨਾਗਰਿਕਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ ਹੈ, “ਗੁਰੂ ਨਾਨਕ ਦੇਵ ਜੀ ਦੀ ਜਯੰਤੀ (ਦੇ ਪ੍ਰਕਾਸ਼ ਗੁਰਪੁਰਬ) ਦੇ ਅਵਸਰ ‘ਤੇ, ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਸਾਰੇ ਭਾਰਤੀਆਂ, ਵਿਸ਼ੇਸ਼ ਕਰਕੇ ਸਿੱਖ ਭਾਈਆਂ ਅਤੇ ਭੈਣਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

 

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਸਮਾਨਤਾ ਅਤੇ ਨਿਰਸੁਆਰਥ ਸੇਵਾ ਦੀਆਂ ਕਦਰਾਂ-ਕੀਮਤਾਂ ‘ਤੇ ਜ਼ੋਰ ਦਿੱਤਾ ਗਿਆ ਹੈ। ਗੁਰੂ ਨਾਨਕ ਦੇਵ ਜੀ ਦਾ ਮੰਨਣਾ ਸੀ ਕਿ ਮਾਨਵਤਾ ਦੀ ਸੇਵਾ ਹੀ ਈਸ਼ਵਰ ਦੀ ਸੇਵਾ ਹੈ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਮ, ਸ਼ਾਂਤੀ ਅਤੇ ਕਰੁਣਾ ਦੀਆਂ ਕਦਰਾਂ-ਕੀਮਤਾਂ ਦਾ ਪਾਲਨ ਕਰਨ ਦੇ ਲਈ ਪ੍ਰੇਰਿਤ ਕੀਤਾ। ਗੁਰੂ ਨਾਨਕ ਦੇਵ ਜੀ ਨੇ ਗਿਆਨ ਦਾ ਪ੍ਰਕਾਸ਼ ਫੈਲਾਇਆ ਅਤੇ ਆਪਣੀ ਉਤਕ੍ਰਿਸ਼ਟ ਕਵਿਤਾ ਅਤੇ ਸ਼ਬਦ (exquisite poetry and Shabad) ਦੇ ਜ਼ਰੀਏ ਲੋਕਾਂ ਨੂੰ ਅਧਿਆਤਮਕਤਾ ਦਾ ਮਾਰਗ ਦਿਖਾਇਆ।

 ਆਓ, ਅਸੀਂ ਆਪਣੇ ਵਿਚਾਰ, ਵਾਣੀ (ਬੋਲੀ) ਅਤੇ ਕਾਰਜ ਵਿੱਚ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਨ ਕਰੀਏ ਅਤੇ ਖ਼ੁਦ ਨੂੰ ਸਮਾਨਤਾ, ਭਾਈਚਾਰੇ ਅਤੇ ਸਦਭਾਵ ਦੇ ਪ੍ਰਤੀ ਸਮਰਪਿਤ ਕਰੀਏ।”

 

 ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ –

 

***********

ਡੀਐੱਸ/ਏਕੇ



(Release ID: 1980183) Visitor Counter : 76


Read this release in: English , Urdu , Hindi , Marathi