ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਵਿਕਸਿਤ ਭਾਰਤ ਸੰਕਲਪ ਯਾਤਰਾ ਪਿੰਡ ਮਾਣਕਪੁਰ ਕੱਲਰ, ਐੱਸ.ਏ.ਐੱਸ.ਨਗਰ, ਮੋਹਾਲੀ ਪਹੁੰਚੀ
Posted On:
25 NOV 2023 5:27PM by PIB Chandigarh
ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਸ਼ ਭਰ ਵਿੱਚ ਫੈਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਕਸਿਤ ਭਾਰਤ ਸੰਕਲਪ ਯਾਤਰਾ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ, ਪੰਜਾਬ ਦੇ ਪਿੰਡ ਮਾਣਕਪੁਰ ਕੱਲਰ ਪਹੁੰਚੀ। ਇਸ ਮੌਕੇ ਭਾਰਤ ਸਰਕਾਰ ਦੇ ਰਸਾਇਣ ਅਤੇ ਖਾਦ ਮੰਤਰਾਲੇ ਦੇ ਖਾਦ ਵਿਭਾਗ ਦੇ ਸਕੱਤਰ ਸ਼੍ਰੀ ਰਜਤ ਕੁਮਾਰ ਮਿਸ਼ਰਾ, ਆਈਏਐੱਸ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਉਦੇਸ਼ ਭਾਰਤ ਸਰਕਾਰ ਦੀਆਂ ਮਹੱਤਵਪੂਰਨ ਸਕੀਮਾਂ ਬਾਰੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣਾ ਅਤੇ ਲਾਭਪਾਤਰੀ ਪਰਿਵਾਰਾਂ ਨੂੰ ਲਾਭ ਪਹੁੰਚਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਲੋਕਾਂ ਦੀ ਸਹੂਲਤ ਲਈ ਵਿਭਿੰਨ ਵਿਭਾਗਾਂ ਵੱਲੋਂ ਵੱਖ-ਵੱਖ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖੇਤਾਂ ਵਿੱਚ ਨੈਨੋ ਯੂਰੀਆ ਦੇ ਛਿੜਕਾਅ ਲਈ ਡ੍ਰੋਨ ਤਕਨੀਕ ਦੀ ਵਰਤੋਂ ਬਾਰੇ ਵੀ ਉਤਸ਼ਾਹ ਜ਼ਾਹਿਰ ਕੀਤਾ ਅਤੇ ਕਿਹਾ ਕਿ ਡੀਏਪੀ ਅਤੇ ਇਫਕੋ ਸਾਗਰਿਕਾ ਤਰਲ ਸਮੇਤ ਖਾਦਾਂ ਅਤੇ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਨਾਲ ਖਾਦ ਅਤੇ ਪਾਣੀ ਦੀ ਬੱਚਤ ਹੁੰਦੀ ਹੈ।
ਇਸ ਮੌਕੇ ਯੂ ਸਰਵਨਨ, ਚੇਅਰਮੈਨ ਅਤੇ ਐੱਮਡੀ., ਐੱਨਐੱਫਐੱਲ, ਬੀ ਸ੍ਰੀਨਿਵਾਸਨ, ਜੀਐੱਮ ਐੱਫਸੀਆਈ, ਸੋਨਮ ਚੌਧਰੀ ਏਡੀਸੀ(ਡੀ), ਚੰਦਰ ਜੋਤੀ ਸਿੰਘ ਐੱਸਡੀਐੱਮ, ਮੁਹਾਲੀ, ਡਾ. ਸੁਰਿੰਦਰਪਾਲ ਕੌਰ ਸੀਨੀਅਰ ਮੈਡੀਕਲ ਅਫ਼ਸਰ, ਐੱਮਕੇ ਭਾਰਦਵਾਜ ਐੱਲਡੀਐੱਮ, ਸਿਹਤ ਵਿਭਾਗ ਦੇ ਮਾਸ ਮੀਡੀਆ ਦੇ ਨੁਮਾਇੰਦੇ ਡਾ. ਗੌਤਮ ਰਿਸ਼ੀ ਅਤੇ ਪਿੰਡ ਦੇ ਸਰਪੰਚ ਅਤੇ ਪੰਚ ਵੀ ਹਾਜ਼ਰ ਸਨ।
ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੀ ਸੁਵਿਧਾ ਪ੍ਰਦਾਨ ਕਰਨ ਲਈ ਇੰਡੀਆ ਪੋਸਟ ਪੋਸਟਲ ਲਾਈਫ ਇੰਸ਼ੋਰੈਂਸ, ਆਧਾਰ ਨਾਮਾਂਕਨ ਜਿਹੇ ਵਿਭਾਗਾਂ, ਪੰਜਾਬ ਨੈਸ਼ਨਲ ਬੈਂਕ ਜਿਹੇ ਪਬਲਿਕ ਸੈਕਟਰ ਦੇ ਬੈਂਕਾਂ ਵੱਲੋਂ ਇਸ ਮੌਕੇ ‘ਤੇ ਕੈਂਪ ਲਗਾਏ ਗਏ। ਰਾਜ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੀਪੀ, ਸ਼ੂਗਰ ਅਤੇ ਖੂਨ ਦੀ ਜਾਂਚ ਲਈ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਆਯੁਸ਼ਮਾਨ ਭਾਰਤ ਸਿਹਤ ਬੀਮਾ ਕਾਰਡ ਵੀ ਦਿੱਤੇ ਗਏ। ਇਸ ਮੌਕੇ ਲੋਕਾਂ ਨੇ ਵੱਖ-ਵੱਖ ਸਕੀਮਾਂ ਤਹਿਤ ਲਾਭਾਰਥੀਆਂ ਦੀ ਸਫ਼ਲਤਾ ਦੀਆਂ ਕਹਾਣੀਆਂ ਵੀ ਸੁਣੀਆਂ, ਜਿਨ੍ਹਾਂ ਨੂੰ ਲਾਭਾਰਥੀਆਂ ਨੇ ਮੁੱਖ ਮਹਿਮਾਨ ਦੀ ਹਾਜ਼ਰੀ ਵਿੱਚ 'ਮੇਰੀ ਕਹਾਨੀ ਮੇਰੀ ਜੁਬਾਨੀ' ਦੇ ਰੂਪ ਵਿੱਚ ਸਾਂਝਾ ਕੀਤਾ। ਖਾਦ ਵਿਭਾਗ ਦੇ ਸਕੱਤਰ ਨੇ ਪਿੰਡ ਵਿੱਚ ਭਾਰਤ ਸਰਕਾਰ ਦੀਆਂ ਸਕੀਮਾਂ ਦੀ ਸਫਲਤਾ ਅਤੇ ਬਿਹਤਰ ਢੰਗ ਨਾਲ ਲਾਗੂ ਕਰਨ ਬਾਰੇ ਸਿੱਧੇ ਫੀਡਬੈਕ ਲੈਣ ਲਈ ਸਥਾਨਕ ਲਾਭਾਰਥੀਆਂ ਨਾਲ ਗੱਲਬਾਤ ਵੀ ਕੀਤੀ।
ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਨਾਗਰਿਕਾਂ ਨੂੰ ਜਾਗਰੂਕਤਾ ਪੈਦਾ ਕਰਨ ਅਤੇ ਭਲਾਈ ਪ੍ਰੋਗਰਾਮਾਂ ਦੇ ਲਾਭ ਸਿੱਧੇ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰ ਦੀਆਂ ਮੁੱਖ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਸਸ਼ਕਤ ਕਰਨ ਲਈ ਤਿਆਰ ਕੀਤੀ ਗਈ ਹੈ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਆਧਾਰ ਨਾਮਾਂਕਣ ਅਤੇ ਪੰਜਾਬ ਨੈਸ਼ਨਲ ਬੈਂਕ ਦੀ ਫਲੈਗਸ਼ਿਪ ਯੋਜਨਾ ਦੇ ਤਹਿਤ ਮੌਕੇ 'ਤੇ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਡ੍ਰੋਨ ਤਕਨੀਕ ਦੀ ਵਰਤੋਂ ਕਰਕੇ ਖੇਤਾਂ ਵਿੱਚ ਨੈਨੋ ਯੂਰੀਆ ਦਾ ਛਿੜਕਾਅ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਮੌਕੇ ਨੇੜਲੇ ਖੇਤਾਂ ਵਿੱਚ ਡ੍ਰੋਨ ਰਾਹੀਂ ਨੈਨੋ ਯੂਰੀਆ ਦਾ ਛਿੜਕਾਅ ਕਰਨ ਦਾ ਲਾਈਵ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਸਕੱਤਰ ਖਾਦ ਨੇ ਹਾਜ਼ਰ ਲੋਕਾਂ ਨੂੰ 'ਵਿਕਸਿਤ ਭਾਰਤ ਸੰਕਲਪ' ਦੀ ਸਹੁੰ ਵੀ ਚੁਕਾਈ। ਇਸ ਮੁਹਿੰਮ ਨੂੰ ਸਥਾਨਕ ਛੋਹ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਔਰਤਾਂ ਦਾ ਲੋਕ ਨਾਚ ‘ਗਿੱਧਾ’ ਵੀ ਪੇਸ਼ ਕੀਤਾ ਗਿਆ।
************
ਆਰਸੀ/ਵੀਸੀ
(Release ID: 1980456)
Visitor Counter : 83