ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 30 ਨਵੰਬਰ ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ


ਮਹਿਲਾ ਅਗਵਾਈ ਵਿੱਚ ਵਿਕਾਸ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਉਠਾਉਂਦੇ ਹੋਏ, ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan Mantri Mahila Kisan Drone Kendra) ਲਾਂਚ ਕਰਨਗੇ

ਅਗਲੇ ਤਿੰਨ ਵਰ੍ਹਿਆਂ ਵਿੱਚ ਮਹਿਲਾ ਸਵੈ ਸਹਾਇਤਾ ਸਮੂਹਾਂ (SHGs) ਨੂੰ 15,000 ਡ੍ਰੋਨ ਉਪਲਬਧ ਕਰਵਾਏ ਜਾਣਗੇ

ਪ੍ਰਧਾਨ ਮੰਤਰੀ ਏਮਸ ਦੇਵਘਰ (AIIMS Deoghar) ਵਿੱਚ ਇਤਿਹਾਸਿਕ 10,000ਵਾਂ ਜਨ ਔਸ਼ਧੀ ਕੇਂਦਰ (Jan Aushadi Kendra) ਸਮਰਪਿਤ ਕਰਨਗੇ

ਪ੍ਰਧਾਨ ਮੰਤਰੀ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕਰਨਗੇ

ਦੋਨੋਂ ਪਹਿਲਾਂ ਇਸ ਵਰ੍ਹੇ ਦੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਕੀਤੇ ਗਏ ਵਾਅਦਿਆਂ ਦੀ ਪੂਰਤੀ ਦਾ ਪ੍ਰਤੀਕ ਹਨ

Posted On: 29 NOV 2023 11:59AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਨਵੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ। ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra)  ਪੂਰੇ ਦੇਸ਼ ਵਿੱਚ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੀ ਸੰਪੂਰਨ ਪਹੁੰਚ ਸੁਨਿਸ਼ਚਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾ ਰਹੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਪਹੁੰਚੇ।

 

ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਸੁਨਿਸ਼ਚਿਤ ਕਰਨਾ ਪ੍ਰਧਾਨ ਮੰਤਰੀ ਦਾ ਨਿਰੰਤਰ ਪ੍ਰਯਾਸ ਰਿਹਾ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਉਠਾਉਂਦੇ ਹੋਏ ਪ੍ਰਧਾਨ ਮੰਤਰੀ, ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan Mantri Mahila Kisan Drone Kendra) ਲਾਂਚ ਕਰਨਗੇ। ਇਹ ਕੇਂਦਰ ਮਹਿਲਾ ਸਵੈ ਸਹਾਇਤਾ ਸਮੂਹਾਂ (ਐੱਸਐੱਚਜੀ) (Self Help Groups-SHGs) ਨੂੰ ਡ੍ਰੋਨ ਪ੍ਰਦਾਨ ਕਰੇਗਾ ਤਾਕਿ ਉਹ ਇਸ ਤਕਨੀਕ ਦਾ ਉਪਯੋਗ ਆਜੀਵਿਕਾ ਸਹਾਇਤਾ ਦੇ ਲਈ ਕਰ ਸਕਣ। ਅਗਲੇ ਤਿੰਨ ਵਰ੍ਹਿਆਂ ਦੇ ਦੌਰਾਨ ਮਹਿਲਾ ਸਵੈ ਸਹਾਇਤਾ ਸਮੂਹਾਂ ਨੂੰ 15,000 ਡ੍ਰੋਨ ਉਪਲਬਧ ਕਰਵਾਏ ਜਾਣਗੇ। ਮਹਿਲਾਵਾਂ ਨੂੰ ਡ੍ਰੋਨ ਉਡਾਉਣ ਅਤੇ ਉਪਯੋਗ ਕਰਨ ਦੇ ਲਈ ਜ਼ਰੂਰੀ ਟ੍ਰੇਨਿੰਗ ਭੀ ਦਿੱਤੀ ਜਾਵੇਗੀ। ਇਹ ਪਹਿਲ ਖੇਤੀਬਾੜੀ ਵਿੱਚ ਟੈਕਨੋਲੋਜੀ ਦੇ ਉਪਯੋਗ ਨੂੰ ਪ੍ਰੋਤਸਾਹਿਤ ਕਰੇਗੀ।

 

ਹੈਲਥ ਕੇਅਰ (ਸਿਹਤ ਦੇਖਭਾਲ਼) ਨੂੰ ਕਿਫਾਇਤੀ ਅਤੇ ਅਸਾਨੀ ਨਾਲ ਸੁਲਭ ਬਣਾਉਣਾ ਪ੍ਰਧਾਨ ਮੰਤਰੀ ਦੇ ਸਵਸਥ ਭਾਰਤ (ਤੰਦਰੁਸਤ ਭਾਰਤ- healthy India) ਦੇ ਵਿਜ਼ਨ ਦੀ ਅਧਾਰਸ਼ਿਲਾ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਪ੍ਰਮੁੱਖ ਪਹਿਲ ਕਿਫਾਇਤੀ ਕੀਮਤਾਂ ‘ਤੇ ਦਵਾਈਆਂ ਉਪਲਬਧ ਕਰਵਾਉਣ ਲਈ ਜਨ ਔਸ਼ਧੀ ਕੇਂਦਰ (Jan Aushadhi Kendra) ਦੀ ਸਥਾਪਨਾ ਰਹੀ ਹੈ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ, ਏਮਸ, ਦੇਵਘਰ (AIIMS, Deoghar) ਵਿੱਚ ਇਤਿਹਾਸਿਕ 10,000ਵਾਂ ਜਨ ਔਸ਼ਧੀ ਕੇਂਦਰ ਨੂੰ ਸਮਰਪਿਤ ਕਰਨਗੇ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦੇ ਪ੍ਰੋਗਰਾਮ ਦੀ ਭੀ ਸ਼ੁਰੂਆਤ ਕਰਨਗੇ।

 

ਮਹਿਲਾ ਸਵੈ ਸਹਾਇਤਾ ਸਮੂਹਾਂ (SHGs) ਨੂੰ ਡ੍ਰੋਨ ਉਪਲਬਧ ਕਰਵਾਉਣ ਅਤੇ ਜਨ ਔਸ਼ਧੀ ਕੇਂਦਰਾਂ(Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦੀਆਂ ਇਨ੍ਹਾਂ ਦੋਨਾਂ ਪਹਿਲਾਂ ਦਾ ਐਲਾਨ ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਦੇ ਭਾਸ਼ਣ ਦੇ ਦੌਰਾਨ ਕੀਤਾ ਸੀ। 30 ਨਵੰਬਰ ਦਾ ਇਹ ਪ੍ਰੋਗਰਾਮ ਇਨ੍ਹਾਂ ਵਾਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ। 

************

ਡੀਐੱਸ/ਐੱਸਟੀ   



(Release ID: 1980781) Visitor Counter : 79