ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਸੁਨੀਲ ਓਝਾ (Shri Sunil Oza) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 29 NOV 2023 10:24PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਵਨਗਰ ਦੇ ਸਾਬਕਾ ਵਿਧਾਇਕ ਸ਼੍ਰੀ ਸੁਨੀਲ ਓਝਾ (Shri Sunil Oza) ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ।

ਪ੍ਰਧਾਨ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਨੂੰ ਯਾਦ ਕੀਤਾ।

ਸ਼੍ਰੀ ਨਰੇਂਦਰ ਮੋਦੀ ਨੇ ਐਕਸ (‘X’) ‘ਤੇ ਪੋਸਟ ਕੀਤਾ:

“ਭਾਵਨਗਰ ਦੇ ਸਾਬਕਾ ਵਿਧਾਇਕ ਸੁਨੀਲਭਾਈ ਓਝਾ ਦੇ ਅਕਾਲ ਚਲਾਣੇ ਦੀ ਖ਼ਬਰ ਹੈਰਾਨ ਕਰਨ ਵਾਲੀ ਹੈ।

ਭਾਰਤੀ ਜਨਤਾ ਪਾਰਟੀ ਦੇ ਸੰਗਠਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਸਦਾ ਯਾਦ ਰੱਖਿਆ ਜਾਵੇਗਾ। ਵਾਰਾਣਸੀ ਵਿੱਚ ਭੀ ਸੁਨੀਲ ਭਾਈ ਦਾ ਸੰਗਠਨਾਤਮਕ ਕਾਰਜ ਸ਼ਲਾਘਾਯੋਗ ਰਿਹਾ ਹੈ।

ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਹ ਦੁਖ ਸਹਿਣ ਦੀ ਸ਼ਕਤੀ ਦੇਵੇ...

ਓਮ ਸ਼ਾਂਤੀ...!!"

*******

ਡੀਐੱਸ


(रिलीज़ आईडी: 1981139) आगंतुक पटल : 112
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam