ਪ੍ਰਧਾਨ ਮੰਤਰੀ ਦਫਤਰ

ਅਰੁਣਾਚਲ ਪ੍ਰਦੇਸ਼ ਦੇ ਪਿੰਡ ਵਿੱਚ ਗੂੰਜਿਆ 2047 ਤੱਕ ਵਿਕਸਿਤ ਭਾਰਤ ਦਾ ਸੰਦੇਸ਼


ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਨਾਮਸਾਈ ਦੇ ਲਾਭਾਰਥੀ ਨਾਲ ਗੱਲਬਾਤ ਕੀਤੀ

Posted On: 30 NOV 2023 1:26PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਸੰਕਲਪ ਯਾਤਰਾ’ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ  ਕੇਂਦਰ  ਭੀ ਲਾਂਚ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ (AIIMS, Deoghar) ਵਿੱਚ ਖੋਲ੍ਹੇ ਗਏ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਭੀ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦੇ ਪ੍ਰੋਗਰਾਮ ਦੀ ਭੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਸ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਵਾਲੀਆਂ, ਇਨ੍ਹਾਂ ਦੋਨਾਂ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।

 

ਅਰੁਣਾਚਲ ਪ੍ਰਦੇਸ਼ ਦੇ ਨਾਮਸਾਈ ਦੇ ਸ਼੍ਰੀ ਲਕਰ ਪਾਲੇਂਗ (Shri Lakar Paleng) ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਸਰਕਾਰ ਦੀ ਸਹਾਇਤਾ ਨਾਲ ਬਣਾਏ ਗਏ ਆਪਣੇ ਪੱਕੇ ਮਕਾਨ (Pucca house) ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜਲ ਜੀਵਨ ਮਿਸ਼ਨ (Jal Jeevan Mission) ਨਾਲ ਆਏ ਪਰਿਵਰਤਨ ਬਾਰੇ ਭੀ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ।

 

ਜਦੋਂ ਸ਼੍ਰੀ ਲਕਰ ਨੇ ਪ੍ਰਧਾਨ ਮੰਤਰੀ ਦਾ ਸੁਆਗਤ ‘ਜੈ ਹਿੰਦ’(‘Jai Hind’) ਨਾਲ ਕੀਤਾ ਤਾਂ ਪ੍ਰਧਾਨ ਮੰਤਰੀ ਨੇ ਉਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਅਰੁਣਾਚਲ ਵਿੱਚ ਜੈ ਹਿੰਦ (Jai Hind) ਬਹੁਤ ਮਕਬੂਲ ਅਭਿਵਾਦਨ ਹੈ। ਉਨ੍ਹਾਂ ਨੇ ਇਹ ਭੀ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਦੇ ਨਾਲ ਗੱਲਬਾਤ ਕਰਨਾ ਹਮੇਸ਼ਾ ਤੋਂ ਹੀ ਸੁਖਦ ਰਿਹਾ ਹੈ।

 

ਸ਼੍ਰੀ ਲਕਰ (Shri Lakar) ਨੂੰ ਉਨ੍ਹਾਂ ਦੀ ਗ੍ਰਾਮ ਪੰਚਾਇਤ ਦੁਆਰਾ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਬਾਰੇ ਸੂਚਿਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ 2047 ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਅੰਤਰਨਿਹਿਤ ਸੰਦੇਸ਼ ਬਾਰੇ ਭੀ ਪੂਰੀ ਜਾਣਕਾਰੀ ਸੀ। ਪ੍ਰਧਾਨ ਮੰਤਰੀ ਨੇ ਗ੍ਰਾਮੀਣਾਂ ਨੂੰ ਕਿਹਾ ਕਿ ਉਹ 5 ਟੀਮਾਂ ਬਣਾਉਣ ਅਤੇ ਪੰਜ ਪਿੰਡਾਂ ਵਿੱਚ ਜਾ ਕੇ ਦੱਸਣ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੀ ‘ਮੋਦੀ ਕੀ ਗਰੰਟੀ’ (‘Modi Ki Guarantee’) ਵਾਲੀ ਗੱਡੀ ਆ ਰਹੀ ਹੈ।

 

*****

ਡੀਐੱਸ



(Release ID: 1981407) Visitor Counter : 62