ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੀ ਇਜ਼ਰਾਈਲ ਦੇ ਰਾਸ਼ਟਰਪਤੀ ਦੇ ਨਾਲ ਮੀਟਿੰਗ

Posted On: 01 DEC 2023 6:44PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 1 ਦਸੰਬਰ 2023 ਨੂੰ ਦੁਬਈ ਵਿੱਚ ਆਯੋਜਿਤ ਸੀਓਪੀ (COP) 28 ਸਮਿਟ ਦੇ ਮੌਕੇ ਤੇ ਇਜ਼ਰਾਈਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਸਹਾਕ ਹਰਜ਼ੌਗ(H.E. Mr. Isaac Herzog) ਦੇ ਨਾਲ ਦੁਵੱਲੀ ਮੀਟਿੰਗ ਕੀਤੀ।

ਦੋਨਾਂ ਨੇਤਾਵਾਂ ਨੇ ਖੇਤਰ ਵਿੱਚ ਜਾਰੀ ਇਜ਼ਰਾਈਲ-ਹਮਾਸ ਸੰਘਰਸ਼ ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ 7 ਅਕਤੂਬਰ ਦੇ ਆਤੰਕਵਾਦੀ ਹਮਲਿਆਂ ਵਿੱਚ ਹੋਏ ਜਾਨੀ ਨੁਕਸਾਨ ਤੇ ਸੰਵੇਦਨਾ ਵਿਅਕਤ ਕੀਤੀ ਅਤੇ ਬੰਧਕਾਂ ਦੀ ਰਿਹਾਈ ਦਾ ਸੁਆਗਤ ਕੀਤਾ।

 

ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਆਜ਼ਾਦੀ ਦੇ ਲਈ ਮਾਨਵੀ ਸਹਾਇਤਾ ਦੀ ਨਿਰੰਤਰ ਤੇ ਸੁਰੱਖਿਅਤ ਸਪਲਾਈ ਦੀ ਜ਼ਰੂਰਤ ਨੂੰ ਦੁਹਰਾਇਆ। ਉਨ੍ਹਾਂ ਨੇ ਦੋ ਰਾਸ਼ਟਰ ਦੇ ਸਮਾਧਾਨ ਅਤੇ ਗੱਲਬਾਤ ਤੇ ਕੂਟਨੀਤੀ ਦੇ ਜ਼ਰੀਏ ਇਜ਼ਰਾਈਲ-ਫਿਲਿਸਤੀਨ ਮੁੱਦੇ ਦੇ ਜਲਦੀ ਤੇ ਸਥਾਈ ਸਮਾਧਾਨ ਦੇ ਪ੍ਰਤੀ ਭਾਰਤ ਦੇ ਸਮਰਥਨ ਤੇ ਜ਼ੋਰ ਦਿੱਤਾ।

ਰਾਸ਼ਟਰਪਤੀ ਹਰਜ਼ੌਗ ਨੇ ਜੀ20 ਦੀ ਭਾਰਤ ਦੀ ਪ੍ਰੈਜ਼ੀਡੈਂਸੀ ਦੀ ਸਫ਼ਲਤਾ ਤੇ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ ਅਤੇ ਭਾਰਤ-ਮੱਧ ਪੂਰਬ-ਯੂਰੋਪ ਆਰਥਿਕ ਗਲਿਆਰੇ ਦੀ ਸ਼ੁਰੂਆਤ (launch of the India-Middle East-Europe Economic Corridor) ਦਾ ਸੁਆਗਤ ਕੀਤਾ।

******

 

ਡੀਐੱਸ/ਐੱਸਟੀ



(Release ID: 1982090) Visitor Counter : 70