ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਵਿਸ ਕਨਫੈਡਰੇਸ਼ਨ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ
Posted On:
01 DEC 2023 8:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 1 ਦਸੰਬਰ 2023 ਨੂੰ ਦੁਬਈ ਵਿੱਚ ਸੀਓਪੀ (COP)28 ਦੇ ਮੌਕੇ ‘ਤੇ ਸਵਿਸ ਕਨਫੈਡਰੇਸ਼ਨ ਦੇ ਪ੍ਰੈਜ਼ੀਡੈਂਟ, ਮਹਾਮਹਿਮ ਸ਼੍ਰੀ ਏਲੇਨ ਬਰਸੇਟ (H.E. Mr. Alain Berset) ਦੇ ਨਾਲ ਦੁਵੱਲੀ ਮੀਟਿੰਗ ਕੀਤੀ।
ਮੀਟਿੰਗ ਦੇ ਦੌਰਾਨ, ਦੋਨਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਟੈਕਨੋਲੋਜੀ, ਸਿਹਤ, ਸਿੱਖਿਆ, ਸੂਚਨਾ ਟੈਕਨੋਲੋਜੀ, ਟੂਰਿਜ਼ਮ ਅਤੇ ਲੋਕਾਂ ਨਾਲ ਲੋਕਾਂ ਦੇ ਸਬੰਧਾਂ ਵਿੱਚ ਸਹਿਯੋਗ ਸਹਿਤ ਆਪਣੀ ਸਾਂਝੇਦਾਰੀ ਨੂੰ ਹੋਰ ਗਹਿਰਾ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ।
ਇਸ ਚਰਚਾ ਵਿੱਚ ਆਪਸੀ ਹਿਤ ਦੇ ਖੇਤਰੀ ਅਤੇ ਆਲਮੀ ਮੁੱਦੇ ਭੀ ਸ਼ਾਮਲ ਰਹੇ।
ਸਵਿਸ ਕਨਫੈਡਰੇਸ਼ਨ ਦੇ ਪ੍ਰੈਜ਼ੀਡੈਂਟ ਸ਼੍ਰੀ ਏਲੇਨ ਬਰਸੇਟ(President Berset) ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਅਤੇ ਸਮਿਟ ਦੀ ਸਫ਼ਲਤਾ ਦੇ ਲਈ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ।
********
ਡੀਐੱਸ/ਐੱਸਟੀ
(Release ID: 1982091)
Visitor Counter : 76
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam