ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੈਂਪ 'ਚ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਉਠਾਇਆ
ਭਾਰਤ ਸਰਕਾਰ ਦੇ ਉਪ ਸਕੱਤਰ ਡਾ. ਪੂਨਮ ਮੀਨਾ ਨੇ ਕੀਤੀ ਸ਼ਮੂਲੀਅਤ
ਸਿਹਤ ਵਿਭਾਗ ਵਲੋਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ, ਸਿਹਤ ਬੀਮਾ ਕਾਰਡ ਬਣਾਏ
प्रविष्टि तिथि:
02 DEC 2023 4:06PM by PIB Chandigarh
ਜਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ ਤੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਬੜੀ ਅਤੇ ਧਨੌਰਾਂ ਵਿਖੇ ਭਾਰਤ ਸਰਕਾਰ ਵਲੋਂ ਕਮਜ਼ੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵਲੋਂ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਦੇ ਉਪ ਸਕੱਤਰ ਡਾ. ਪੂਨਮ ਮੀਨਾ ਨੇ ਜਾਗਰੂਕਤਾ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।
JSRS.jpeg)
ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ, ਡਾ. ਸਿਮਰਜੀਤ ਕੌਰ, ਗੌਤਮ ਰਿਸ਼ੀ, ਪੰਚਾਇਤ ਸਕੱਤਰ ਸਿਕੰਦਰ ਸਿੰਘ ਤੇ ਹਰਪਿੰਦਰ ਸਿੰਘ, ਪਿੰਡ ਸਰਪੰਚ-ਪੰਚ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ।
ਉਪ ਸਕੱਤਰ ਪੂਨਮ ਮੀਨਾ ਨੇ ਕਿਹਾ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਦਾ ਮਨੋਰਥ ਘਰ-ਘਰ ਤੱਕ ਭਾਰਤ ਸਰਕਾਰ ਦੀਆਂ ਮਹੱਤਵਪੂਰਨ ਯੋਜਨਾਵਾਂ ਬਾਰੇ ਜਾਗਰੂਕ ਕਰਨਾ ਅਤੇ ਲਾਭਪਾਤਰੀ ਪਰਿਵਾਰਾਂ ਨੂੰ ਲਾਭ ਪਹੁੰਚਾਉਣਾ ਹੈ। 'ਮੇਰੀ ਕਹਾਣੀ ਮੇਰੀ ਜ਼ੁਬਾਨੀ' ਰਾਹੀਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੇ ਮੁਫਤ ਸਿਹਤ ਸਹੂਲਤਾਂ ਪ੍ਰਤੀ ਆਪਣੇ ਸਫਲ ਤਜ਼ਰਬੇ ਸਾਂਝੇ ਕੀਤੇ।
ਸਿਹਤ ਵਿਭਾਗ ਦੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤੇ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕ੍ਰਮ ਸਬੰਧੀ ਜਾਗਰੂਕ ਕੀਤਾ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਟੀਮਾਂ ਵਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਦੇ ਬੀ.ਪੀ., ਸ਼ੂਗਰ ਤੇ ਖੂਨ ਦੀ ਜਾਂਚ ਕੀਤੀ ਗਈ। ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਏ ਗਏ ਤੇ ਆਧਾਰ ਕਾਰਡ ਅਪਡੇਟ ਕੀਤੇ ਗਏ। ਮਹਾਰਾਸ਼ਟਰ ਬੈਂਕ, ਸੈਲਫ ਹੈਲਪ ਗਰੁੱਪ, ਡਾਕ ਵਿਭਾਗ ਵਲੋਂ ਵੀ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸੰਕਲਪ ਯਾਤਰਾ ਸਬੰਧੀ ਪਿੰਡ ਵਿੱਚ ਆਸ਼ਾ ਵਰਕਰਾਂ ਦੁਆਰਾ ਪੇਂਡੂ ਸਿਹਤ ਸਫਾਈ ਕਮੇਟੀਆਂ ਅਤੇ ਜਨ ਅਰੋਗਿਆ ਸੰਮਤੀ ਮੈਂਬਰਾਂ ਨੂੰ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਡ੍ਰੋਨ ਤਕਨੀਕ ਦੇ ਜ਼ਰੀਏ ਖੇਤਾਂ ਵਿਚ ਨੈਨੋ ਯੂਰੀਆ, ਡੀਏਪੀ ਤੇ ਇਫਕੋ ਸਾਗਰਿਕਾ ਤਰਲ ਸਮੇਤ ਖਾਦਾਂ ਅਤੇ ਦਵਾਈਆਂ ਦਾ ਛਿੜਕਾਅ ਬਾਰੇ ਵੀ ਜਾਣਕਾਰੀ ਦਿੱਤੀ ਗਈ।
***********
(रिलीज़ आईडी: 1982101)
आगंतुक पटल : 89