ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
04 DEC 2023 12:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਜਲ ਸੈਨਾ ਦਿਵਸ ਦੇ ਅਵਸਰ ‘ਤੇ ਭਾਰਤੀ ਜਲ ਸੈਨਾ ਦੇ ਸਾਰੇ ਜਵਾਨਾਂ ਨੂੰ ਸ਼ੁਭਕਾਮਨਾਵਾਂ। ਸਾਡੇ ਸਮੁੰਦਰਾਂ ਦੀ ਸੁਰੱਖਿਆ ਦੀ ਖਾਤਰ ਉਨ੍ਹਾਂ ਦੀ ਪ੍ਰਤੀਬੱਧਤਾ, ਕਰਤੱਵ (ਡਿਊਟੀ) ਦੇ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਅਤੇ ਸਾਡੇ ਰਾਸ਼ਟਰ ਦੇ ਪ੍ਰਤੀ ਪ੍ਰੇਮ ਦਾ ਪ੍ਰਮਾਣ ਹੈ। ਹਰ ਪਰਿਸਥਿਤੀ ਵਿੱਚ ਉਨ੍ਹਾਂ ਦਾ ਜਜ਼ਬਾ ਅਤੇ ਸੰਕਲਪ ਅਟਲ ਰਹਿੰਦਾ ਹੈ। ਉਨ੍ਹਾਂ ਦੀ ਸੇਵਾ ਅਤੇ ਬਲੀਦਾਨ ਦੇ ਲਈ ਅਸੀਂ ਸਦਾ ਉਨ੍ਹਾਂ ਦੇ ਆਭਾਰੀ ਹਾਂ।
ਮੈਂ ਅੱਜ ਮਹਾਰਾਸ਼ਟਰ ਦੇ ਸਿੰਧੁਦੁਰਗ (Sindhudurg) ਵਿੱਚ ਜਲ ਸੈਨਾ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੇ ਲਈ ਉਤਸੁਕ ਹਾਂ। ਇਸ ਸਥਾਨ ਦਾ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਨਾਲ ਨਿਕਟ ਸਬੰਧ ਹੈ, ਮਜ਼ਬੂਤ ਜਲ ਸੈਨਾ ਦੇ ਨਿਰਮਾਣ ਦੀ ਦਿਸ਼ਾ ਵਿੱਚ ਜਿਨ੍ਹਾਂ ਦੇ ਪ੍ਰਯਾਸ ਚੰਗੀ ਤਰ੍ਹਾਂ ਜਾਣੇ ਜਾਂਦੇ ਹਨ।”
****
ਡੀਐੱਸ/ਟੀਐੱਸ
(रिलीज़ आईडी: 1982401)
आगंतुक पटल : 161
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam