ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਦੇਵਘਰ ਵਿੱਚ ਜਨ ਔਸ਼ਧੀ ਕੇਂਦਰ ਸੰਚਾਲਕ ਅਤੇ ਜਨ ਔਸ਼ਧੀ ਯੋਜਨਾ ਦੇ ਲਾਭਾਰਥੀ ਨਾਲ ਗੱਲਬਾਤ ਕੀਤੀ


ਬਾਬਾ ਧਾਮ (Baba Dham) ਵਿੱਚ 10,000ਵਾਂ ਜਨ ਔਸ਼ਧੀ ਕੇਂਦਰ (Jan Aushadi Kendra) ਸ਼ੁਰੂ ਹੋਣਾ ਪ੍ਰਸੰਨਤਾ ਦੀ ਬਾਤ: ਪ੍ਰਧਾਨ ਮੰਤਰੀ

ਗੁਣਵੱਤਾਪੂਰਨ ਅਤੇ ਕਿਫਾਇਤੀ ਦਵਾਈਆਂ (Quality and affordable medicine) ਬਹੁਤ ਬੜੀ ਸੇਵਾ ਹੈ: ਪ੍ਰਧਾਨ ਮੰਤਰੀ

Posted On: 30 NOV 2023 1:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan MantriMahila Kisan Drone Kendra) ਭੀ ਲਾਂਚ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਸਬੰਧੀ ਪ੍ਰੋਗਰਾਮ ਭੀ ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ  ਸੁਤੰਤਰਤਾ ਦਿਵਸ ਦੇ ਆਪਣੇ ਭਾਸ਼ਣ ਦੇ ਦੌਰਾਨ ਇਨ੍ਹਾਂ ਦੋਨਾਂ ਪਹਿਲਾਂ-ਮਹਿਲਾ ਸਵੈ ਸਹਾਇਤਾ ਸਮੂਹ (women SHGs-ਮਹਿਲਾ ਐੱਸਐੱਚਜੀਜ਼) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ(Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।

 

ਪ੍ਰਧਾਨ ਮੰਤਰੀ ਨੇ ਇਸ ਯੋਜਨਾ ਦੇ ਲਾਭਾਰਥੀ ਅਤੇ ਏਮਸ ਦੇਵਘਰ ਵਿੱਚ ਜਨ ਔਸ਼ਧੀ ਕੇਂਦਰ ਦੇ ਸੰਚਾਲਕ ਰੁਚੀ ਕੁਮਾਰੀ (RuchiKumari) ਨਾਲ ਬਾਤਚੀਤ ਕੀਤੀ। ਪ੍ਰਧਾਨ ਮੰਤਰੀ ਨੇ ਬਾਬਾ ਧਾਮ ਦੇਵਘਰ (Baba DhamDeoghar) ਵਿੱਚ ਇਹ ਉਪਲਬਧੀ ਹਾਸਲ ਹੋਣ ‘ਤੇ ਪ੍ਰਸੰਨਤਾ ਜ਼ਾਹਰ ਕਰਦੇ ਹੋਏ 10,000ਵਾਂ ਜਨ ਔਸ਼ਧੀ ਕੇਂਦਰ(Jan Aushadhi Kendra) ਸ਼ੁਰੂ ਕਰਨ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਜਨ ਔਸ਼ਧੀ ਕੇਂਦਰ (Jan Aushadhi Kendra) ਦੇ ਸਬੰਧ ਵਿੱਚ ਉਨ੍ਹਾਂ ਦੇ ਨਿਰਣੇ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੂੰ ਦੱਸਿਆ ਕਿ ਗ਼ਰੀਬਾਂ ਅਤੇ ਮੱਧ ਵਰਗ ਦੇ ਨਾਲ ਬਾਤਚੀਤ ਕਰਨ ‘ਤੇ ਉਨ੍ਹਾਂ ਨੂੰ ਕਿਫਾਇਤੀ ਦਵਾਈਆਂ ਦੀ ਜ਼ਰੂਰਤ ਮਹਿਸੂਸ ਹੋਈ, ਕਿਉਂਕਿ ਜੋ ਦਵਾਈ ਬਜ਼ਾਰ ਵਿੱਚ 100 ਰੁਪਏ ਵਿੱਚ ਮਿਲਦੀ ਹੈ, ਉਹ ਕੇਂਦਰ ਵਿੱਚ ਆਮ ਤੌਰ 'ਤੇ 10 ਤੋਂ 50 ਰੁਪਏ ਵਿੱਚ ਉਪਲਬਧ ਹੁੰਦੀ ਹੈ। ਉਨ੍ਹਾਂ ਨੇ ਖੇਤਰ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਬਾਰੇ ਜਾਗਰੂਕਤਾ ਫੈਲਾਉਣ ਬਾਰੇ ਭੀ ਚਰਚਾ ਕੀਤੀ। ਰੁਚੀ ਨੇ ਉਨ੍ਹਾਂ ਨੂੰ ਯੋਜਨਾ ਦੇ ਪ੍ਰਚਾਰ-ਪ੍ਰਸਾਰ ਦੇ ਲਈ ਸੋਸ਼ਲ ਮੀਡੀਆ ਦੇ ਉਪਯੋਗ ਬਾਰੇ ਜਾਣਕਾਰੀ ਦਿੱਤੀ।

 

ਜਨ ਔਸ਼ਧੀ ਯੋਜਨਾ (Jan AushadhiYojna) ਦੇ ਲਾਭਾਰਥੀ, ਸ਼੍ਰੀ ਸੋਨਾ ਮਿਸ਼ਰਾ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਜਨ ਔਸ਼ਧੀ ਕੇਂਦਰ (Jan Aushadhi Kendra) ਤੋਂ ਕਿਫਾਇਤੀ ਕੀਮਤ ‘ਤੇ ਦਵਾਈਆਂ ਖਰੀਦ ਕੇ ਪ੍ਰਤੀ ਮਹੀਨੇ ਲਗਭਗ 10,000 ਰੁਪਏ ਬਚਾਉਣ ਵਿੱਚ ਕਾਮਯਾਬ ਰਹੇ ਹਨ। ਪ੍ਰਧਾਨ ਮੰਤਰੀ ਨੇ ਸ਼੍ਰੀ ਮਿਸ਼ਰਾ ਨੂੰ ਸੁਝਾਅ ਦਿੱਤਾ ਕਿ ਉਹ ਆਪਣੀ ਦੁਕਾਨ ‘ਤੇ ਜਨ ਔਸ਼ਧੀ ਕੇਂਦਰ (Jan Aushadhi Kendra) ਦੇ ਅਨੁਭਵਾਂ ਬਾਰੇ ਇੱਕ ਬੋਰਡ ਲਗਾਉਣ। ਉਨ੍ਹਾਂ ਨੇ ਕਿਫਾਇਤੀ ਦਵਾਈਆਂ ਦੀ ਉਪਲਬਧਤਾ ਬਾਰੇ ਜਾਗਰੂਕਤਾ ਫੈਲਾਉਣ ‘ਤੇ ਜ਼ੋਰ ਦਿੱਤਾ।

 

ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਸਥਾਨਕ ਲੋਕ ਯੋਜਨਾਵਾਂ ਬਾਰੇ ਜਾਗਰੂਕ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਗੁਣਵੱਤਾਪੂਰਨ ਅਤੇ ਕਿਫਾਇਤੀ ਦਵਾਈਆਂ ਬਹੁਤ ਬੜੀ ਸੇਵਾ ਹੈ” (“Quality and affordable medicine is a big service”) ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ।

 

*****

ਡੀਐੱਸ



(Release ID: 1982569) Visitor Counter : 63