ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚੱਕ੍ਰਵਾਤ ਮਿਚੌਂਗ ਦੇ ਕਾਰਨ ਵਿਸ਼ੇਸ਼ ਕਰਕੇ ਤਮਿਲ ਨਾਡੂ, ਆਂਧਰ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
06 DEC 2023 12:37PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੱਕ੍ਰਵਾਤ ਮਿਚੌਂਗ ਦੇ ਕਾਰਨ ਵਿਸ਼ੇਸ਼ ਕਰਕੇ ਤਮਿਲ ਨਾਡੂ, ਆਂਧਰ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਸ਼੍ਰੀ ਮੋਦੀ ਨੇ ਇਸ ਚੱਕ੍ਰਵਾਤ ਵਿੱਚ ਜ਼ਖ਼ਮੀ ਜਾਂ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੇ ਲਈ ਭੀ ਪ੍ਰਾਰਥਨਾ ਕੀਤੀ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਦੇ ਲਈ ਜ਼ਮੀਨੀ ਪੱਧਰ ‘ਤੇ ਅਣਥੱਕ ਪ੍ਰਯਾਸ ਕਰ ਰਹੇ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਨਾਲ ਨਾਰਮਲ ਹੋਣ ਤੱਕ ਉਹ ਆਪਣਾ ਕੰਮ ਜਾਰੀ ਰੱਖਣਗੇ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ, ਜਿਨ੍ਹਾਂ ਨੇ ਚੱਕ੍ਰਵਾਤ ਮਿਚੌਂਗ ਦੇ ਕਾਰਨ ਵਿਸ਼ੇਸ਼ ਕਰਕੇ ਤਮਿਲ ਨਾਡੂ, ਆਂਧਰ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ ਆਪਣੇ ਪ੍ਰਿਯਜਨਾਂ ਨੂੰ ਗੁਆ ਦਿੱਤਾ ਹੈ। ਮੇਰੀਆਂ ਪ੍ਰਾਰਥਨਾਵਾਂ ਇਸ ਚੱਕ੍ਰਵਾਤ ਵਿੱਚ ਜ਼ਖ਼ਮੀ ਜਾਂ ਇਸ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਹਨ। ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਦੇ ਲਈ ਜ਼ਮੀਨੀ ਪੱਧਰ ‘ਤੇ ਅਣਥੱਕ ਪ੍ਰਯਾਸ ਕਰ ਰਹੇ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਨਾਰਮਲ ਹੋਣ ਤੱਕ ਉਹ ਆਪਣਾ ਕੰਮ ਜਾਰੀ ਰੱਖਣਗੇ।”
************
ਧੀਰਜ ਸਿੰਘ/ਸਿਧਾਂਤ ਤਿਵਾਰੀ
(रिलीज़ आईडी: 1983146)
आगंतुक पटल : 113
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Assamese
,
Manipuri
,
Bengali
,
Bengali-TR
,
Gujarati
,
Odia
,
Tamil
,
Telugu
,
Malayalam