ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਕੰਨੜ ਫਿਲਮ ਅਭਿਨੇਤਰੀ ਲੀਲਾਵਤੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ

Posted On: 08 DEC 2023 9:42PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕੰਨੜ ਫਿਲਮ ਅਭਿਨੇਤਰੀ ਲੀਲਾਵਤੀ ਦੇ ਅਕਾਲ ਚਲਾਣੇ  ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਪ੍ਰਸਿੱਧ ਕੰਨੜ ਫਿਲਮ ਅਭਿਨੇਤਰੀ ਲੀਲਾਵਤੀ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਦੁਖ ਹੋਇਆ। ਸਿਨੇਮਾ ਦੇ ਇੱਕ ਸੱਚੇ ਪ੍ਰਤੀਕ ਦੇ ਰੂਪ ਵਿੱਚ ਉਨ੍ਹਾਂ ਨੇ ਕਈ ਫਿਲਮਾਂ ਵਿੱਚ ਆਪਣੇ ਬਹੁਮੁਖੀ ਪ੍ਰਦਰਸ਼ਨ ਨਾਲ ਸਿਲਵਰ ਸਕ੍ਰੀਨ ਦੀ ਸ਼ੋਭਾ ਵਧਾਈ ਹੈ। ਲੀਲਾਵਤੀ ਜੀ ਦੁਆਰਾ ਨਿਭਾਈਆਂ ਗਈਆਂ ਵਿਵਿਧ ਭੂਮਿਕਾਵਾਂ ਅਤੇ ਜ਼ਿਕਰਯੋਗ ਪ੍ਰਤਿਭਾ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਪ੍ਰਸ਼ੰਸਾ ਹੁੰਦੀ ਰਹੇਗੀ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਜਨਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ। (Om Shanti.)

 

 “ಕನ್ನಡ ಚಿತ್ರರಂಗದ ಹೆಸರಾಂತ ನಟಿ ಲೀಲಾವತಿ ಅವರ ನಿಧನದ ಸುದ್ದಿ ಕೇಳಿ ದುಃಖವಾಯಿತು. ಸಿನಿಮಾದ ನೈಜ ಪ್ರತೀಕವಾದ ಅವರು ಹಲವಾರು ಚಲನಚಿತ್ರಗಳಲ್ಲಿ ತಮ್ಮ ಬಹುಮುಖ ನಟನೆಯೊಂದಿಗೆ ಬೆಳ್ಳಿ ಪರದೆಯನ್ನು ಅಲಂಕರಿಸಿದವರು. ಅವರ ವೈವಿಧ್ಯಮಯ ಪಾತ್ರಗಳು ಮತ್ತು ಅದ್ಭುತ ಪ್ರತಿಭೆಯನ್ನು ಸದಾ ಸ್ಮರಿಸಲಾಗುತ್ತದೆ ಮತ್ತು ಪ್ರಶಂಸಿಸಲಾಗುತ್ತದೆ. ಅವರ ಕುಟುಂಬ ಮತ್ತು ಅಭಿಮಾನಿಗಳಿಗೆ ನನ್ನ ಸಂತಾಪಗಳು. ಓಂ ಶಾಂತಿ.

 

***

ਡੀਐੱਸ/ਟੀਐੱਸ (Release ID: 1984843) Visitor Counter : 34