ਯੁਵਾ ਮਾਮਲੇ ਤੇ ਖੇਡ ਮੰਤਰਾਲਾ
azadi ka amrit mahotsav

ਕੇਂਦਰੀ ਖੇਡ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਇੱਕ ਸ਼ਾਨਦਾਰ ਸਮਾਗਮ ਵਿੱਚ ਪਹਿਲੀ ਖੇਲੋ ਇੰਡੀਆ ਪੈਰਾ ਗੇਮਜ਼ 2023 ਦਾ ਰਸਮੀ ਉਦਘਾਟਨ ਕੀਤਾ


ਸ਼ਾਨਦਾਰ ਸਭਿਆਚਾਰਕ ਪੇਸ਼ਕਾਰੀਆਂ ਨਾਲ ਭਰਪੂਰ ਉਦਘਾਟਨੀ ਸਮਾਗਮ ਨੇ 32 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 1400 ਤੋਂ ਵੱਧ ਭਾਗੀਦਾਰਾਂ ਅਤੇ ਪ੍ਰਤੀਨਿਧਾਂ ਦਾ ਮਨ ਮੋਹ ਲਿਆ

ਖੇਲੋ ਇੰਡੀਆ ਪੈਰਾ ਗੇਮਜ਼ 10-17 ਦਸੰਬਰ ਦਰਮਿਆਨ ਦਿੱਲੀ ਵਿੱਚ ਹੋ ਰਹੀਆਂ ਹਨ

Posted On: 11 DEC 2023 6:08PM by PIB Chandigarh

ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਕੇਡੀ ਜਾਧਵ ਇਨਡੋਰ ਹਾਲ, ਨਵੀਂ ਦਿੱਲੀ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ ‘ਖੇਲੋ ਇੰਡੀਆ ਪੈਰਾ ਗੇਮਜ਼ 2023’ ਦੀ ਸ਼ੁਰੂਆਤ ਦਾ ਰਸਮੀ ਐਲਾਨ ਕੀਤਾ।

 

ਇਨ੍ਹਾਂ ਖੇਡਾਂ ਵਿੱਚ 32 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸਰਵਿਸਿਜ਼ ਸਪੋਰਟਸ ਬੋਰਡ ਦੇ 1450 ਤੋਂ ਵੱਧ ਪ੍ਰਤੀਯੋਗੀ ਭਾਗ ਲੈ ਰਹੇ ਹਨ। ਇਹ ਖੇਡਾਂ 10 ਤੋਂ 17 ਦਸੰਬਰ ਦਰਮਿਆਨ ਦਿੱਲੀ ਵਿੱਚ ਤਿੰਨ ਥਾਵਾਂ ’ਤੇ ਕਰਵਾਈਆਂ ਜਾ ਰਹੀਆਂ ਹਨ।

 

ਇਸ ਸ਼ਾਨਦਾਰ ਪ੍ਰੋਗਰਾਮ ਵਿੱਚ ਹਿਮਾਚਲ ਪ੍ਰਦੇਸ਼ ਪੁਲਿਸ ਦੇ ਬੈਂਡ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੇਸ਼ ਭਗਤੀ ਦੀਆਂ ਧੁਨਾਂ ਨੇ ਮਨ ਮੋਹ ਲਿਆ। ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਕਾਲਬੇਲੀਆ ਡਾਂਸ ਪੇਸ਼ ਕੀਤਾ। ਇਸ ਤੋਂ ਬਾਅਦ ‘ਵੀ ਆਰ ਵਨ’ ਗਰੁੱਪ ਦੇ ਕਲਾਕਾਰਾਂ ਨੇ ਜੋਸ਼ੀਲਾ ਪੈਰਾ ਡਾਂਸ ਪੇਸ਼ ਕੀਤਾ। ਖੇਲੋ ਇੰਡੀਆ ਦੇ ਟਾਈਟਲ ਗੀਤ ਨੇ ਉਦਘਾਟਨੀ ਸਮਾਰੋਹ ਵਿੱਚ ਹਲਚਲ ਮਚਾ ਦਿੱਤੀ। 'ਈਵੋਲੂਸ਼ਨ ਆਫ਼ ਪੈਰਾ ਗੇਮਜ਼' ਥੀਮ 'ਤੇ ਐੱਲਈਡੀ ਡਾਂਸ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

 

ਸ਼੍ਰੀ ਅਨੁਰਾਗ ਠਾਕੁਰ ਨੇ ਖੇਲੋ ਇੰਡੀਆ ਪੈਰਾ ਖੇਡਾਂ ਦੀ ਸ਼ੁਰੂਆਤ ਘੋਸ਼ਿਤ ਕਰਨ ਤੋਂ ਪਹਿਲਾਂ ਪੈਰਾ ਸਪੋਰਟਸ ਦੇ ਮਹਾਨ ਖਿਡਾਰੀਆਂ, ਦੀਪਾ ਮਲਿਕ, ਭਾਵਨਾ ਪਟੇਲ, ਸੁਮਿਤ ਅੰਤਿਲ ਅਤੇ ਹੋਰਾਂ ਦੇ ਨਾਲ ਮਸ਼ਾਲ ਰਿਲੇਅ ਵਿੱਚ ਹਿੱਸਾ ਲਿਆ।

 

ਸ਼੍ਰੀ ਅਨੁਰਾਗ ਠਾਕੁਰ ਨੇ ਕਿਹਾ ਕਿ, “ਇਹ ਭਾਰਤੀ ਖੇਡਾਂ ਲਈ ਇੱਕ ਇਤਿਹਾਸਕ ਪਲ ਹੈ ਕਿਉਂਕਿ ਪਹਿਲੀ ਵਾਰ ਖੇਲੋ ਇੰਡੀਆ ਪੈਰਾ ਗੇਮਜ਼ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਆਯੋਜਤ ਕੀਤੀਆਂ ਜਾ ਰਹੀਆਂ ਹਨ। ਇਹ ਦੇਸ਼ ਦੇ ਖੇਡ ਵਾਤਾਵਰਣ ਵਿੱਚ ਇੱਕ ਨਵੀਂ ਲਹਿਰ ਸ਼ੁਰੂ ਕਰ ਰਿਹਾ ਹੈ। ਇਹ ਪਹਿਲਕਦਮੀ ਸਾਰੇ ਐਥਲੀਟਾਂ ਨੂੰ ਉਨ੍ਹਾਂ ਦੀ ਯੋਗਤਾ ਦੀ ਪਰਵਾਹ ਕੀਤੇ ਬਿਨਾਂ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਖੇਲੋ ਇੰਡੀਆ ਪੈਰਾ ਖੇਡਾਂ ਨਵੇਂ ਭਾਰਤ ਦਾ ਪ੍ਰਤੀਕ ਹਨ।”

 

ਭਾਗੀਦਾਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਸ਼੍ਰੀ ਅਨੁਰਾਗ ਠਾਕੁਰ ਨੇ ਕਿਹਾ, “ਇੱਥੇ ਆਉਣ ਅਤੇ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਤੁਹਾਡੇ ਯਤਨਾਂ ਨੂੰ ਪਛਾਣਨਾ ਬਹੁਤ ਮਾਣ ਵਾਲੀ ਗੱਲ ਹੈ। ਖੇਡਾਂ ਵਿੱਚ ਹਿੱਸਾ ਲੈਣ ਲਈ ਐਥਲੀਟਾਂ ਅਤੇ ਅਧਿਕਾਰੀਆਂ ਸਮੇਤ 3000 ਤੋਂ ਵੱਧ ਲੋਕ ਇੱਥੇ ਪੁੱਜੇ ਹਨ। ਇਨ੍ਹਾਂ ਖੇਡਾਂ ਵਿੱਚ 276 ਗੋਲਡ ਮੈਡਲ ਪ੍ਰਦਾਨ ਕੀਤੇ ਜਾਣਗੇ। ਮੈਂ ਹਰ ਐਥਲੀਟ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ।”

 


 

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੂੰ ਵਧਾਈ ਦਿੰਦੇ ਹੋਏ ਕੇਂਦਰੀ ਗ੍ਰਹਿ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਿੱਚ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ​​ਨੇ ਕਿਹਾ, “ਅਸੀਂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਵਿਕਲਾਂਗ ਸ਼ਬਦ ਦੀ ਥਾਂ 'ਤੇ ਦਿਵਿਆਂਗ ਸ਼ਬਦ ਦੀ ਵਰਤੋਂ ਕਰਨ ਅਤੇ ਉਨ੍ਹਾਂ ਨੇ ਵਿਕਲਾਂਗ ਸ਼ਬਦ ਦੀ ਵਰਤੋਂ ਨਾ ਕਰਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਯੋਗ ਕਹਿਣ 'ਤੇ ਜ਼ੋਰ ਦਿੱਤਾ। ਇਹ ਪ੍ਰਧਾਨ ਮੰਤਰੀ ਦਾ ਦੂਰਅੰਦੇਸ਼ੀ ਯਤਨ ਹੈ, ਜੋ ਲੋਕਾਂ ਨੂੰ ਆਪਣੀ ਸੋਚ ਬਦਲਣ ਲਈ ਉਤਸ਼ਾਹਿਤ ਕਰ ਰਿਹਾ ਹੈ।

 

ਉਨ੍ਹਾਂ ਅੱਗੇ ਕਿਹਾ "ਖੇਲੋ ਇੰਡੀਆ ਪ੍ਰੋਗਰਾਮ ਰਾਹੀਂ ਭਾਰਤੀ ਖੇਡਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਯਤਨਾਂ ਲਈ ਮੈਂ ਸ਼੍ਰੀ ਅਨੁਰਾਗ ਠਾਕੁਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਸਮੁੱਚੀ ਟੀਮ ਨੂੰ ਵੀ ਵਧਾਈ ਦਿੰਦਾ ਹਾਂ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਭਾਰਤ 2030 ਤੱਕ ਏਸ਼ੀਅਨ ਪੈਰਾ ਖੇਡਾਂ ਵਿੱਚ 200 ਤੋਂ ਵੱਧ ਮੈਡਲ ਜਿੱਤ ਸਕਦਾ ਹੈ।"

 

ਖੇਲੋ ਇੰਡੀਆ ਪੈਰਾ ਗੇਮਜ਼ ਦੇ ਆਯੋਜਨ ਪਿੱਛੇ ਕੇਂਦਰ ਸਰਕਾਰ ਦਾ ਉਦੇਸ਼ ਸਾਰੇ ਪੈਰਾ ਐਥਲੀਟਾਂ ਨੂੰ ਸਸ਼ਕਤ ਬਣਾਉਣਾ ਹੈ। ਸਰਕਾਰ ਨੇ ਦਿਵਿਆਂਗਾਂ ਦੀ ਭਲਾਈ ਲਈ ਕਈ ਅਹਿਮ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਹੈ। 

 

ਖੇਲੋ ਇੰਡੀਆ ਪੈਰਾ ਖੇਡਾਂ ਦਾ ਆਯੋਜਨ ਤਿੰਨ ਥਾਵਾਂ - ਇੰਦਰਾ ਗਾਂਧੀ ਸਟੇਡੀਅਮ, ਜਵਾਹਰ ਲਾਲ ਨਹਿਰੂ ਸਟੇਡੀਅਮ ਅਤੇ ਕਰਣੀ ਸਿੰਘ ਸ਼ੂਟਿੰਗ ਰੇਂਜ ਵਿੱਚ ਕੀਤਾ ਜਾ ਰਿਹਾ ਹੈ। ਸੱਤ ਪੈਰਾ ਸਪੋਰਟਸ ਐਥਲੈਟਿਕਸ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਫੁੱਟਬਾਲ, ਬੈਡਮਿੰਟਨ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਭਾਰਤ ਦੇ ਕੁਝ ਚੋਟੀ ਦੇ ਅੰਤਰਰਾਸ਼ਟਰੀ ਪੈਰਾ ਖਿਡਾਰੀ- ਸ਼ੀਤਲ ਦੇਵੀ, ਭਾਵਨਾ ਪਟੇਲ, ਅਸ਼ੋਕ ਅਤੇ ਹੋਰ ਖਿਡਾਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। 

 

ਖੇਲੋ ਇੰਡੀਆ ਯੂਥ ਗੇਮਜ਼ ਅਤੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਹੁਣ ਖੇਲੋ ਇੰਡੀਆ ਪੈਰਾ ਗੇਮਜ਼ ਕਰਵਾਈਆਂ ਜਾ ਰਹੀਆਂ ਹਨ। ਪਹਿਲੀ ਵਾਰ ਕਰਵਾਈਆਂ ਜਾ ਰਹੀਆਂ ਖੇਲੋ ਇੰਡੀਆ ਪੈਰਾ ਗੇਮਜ਼ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਵਿੱਚ ਜਸ਼ਨ ਦਾ ਮਾਹੌਲ ਹੈ। ਹਫ਼ਤਾ ਭਰ ਚੱਲਣ ਵਾਲਾ ਇਹ ਖੇਡ ਮੇਲਾ ਸ਼ਮੂਲੀਅਤ ਦਾ ਪ੍ਰਤੀਕ ਹੋਣ ਦੇ ਨਾਲ-ਨਾਲ ਮਨੁੱਖੀ ਸਨਮਾਨ ਦਾ ਜਸ਼ਨ ਵੀ ਹੋਵੇਗਾ।

 *******

 

ਪੀਪੀਜੀ/ਐੱਸਕੇ

 




(Release ID: 1985436) Visitor Counter : 82