ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਾਣਯੋਗ ਸੁਪਰੀਮ ਕੋਰਟ ਦੁਆਰਾ ਜੰਮੂ ਅਤੇ ਕਸ਼ਮੀਰ ਤੋਂ ਧਾਰਾ 370 ਹਟਾਉਣ ਜਾਣ ਦੇ ਫੈਸਲੇ ਨੂੰ ਬਰਕਰਾਰ ਰੱਖਣ ਦਾ ਸੁਆਗਤ ਕੀਤਾ


5 ਅਗਸਤ, 2019 ਨੂੰ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਨੇ ਇੱਕ ਦੂਰਦਰਸ਼ੀ ਫੈਸਲਾ ਲੈਂਦੇ ਹੋਏ ਜੰਮੂ ਅਤੇ ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਦਿੱਤੀ ਸੀ

ਮਾਣਯੋਗ ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਨੇ ਇਹ ਸਿੱਧ ਕਰ ਦਿੱਤਾ ਕਿ ਧਾਰਾ 370 ਨੂੰ ਹਟਾਉਣ ਦਾ ਮੋਦੀ ਸਰਕਾਰ ਦਾ ਫੈਸਲਾ ਪੂਰੀ ਤਰ੍ਹਾਂ ਸੰਵਿਧਾਨਕ ਸੀ

ਜੰਮੂ ਅਤੇ ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਗ਼ਰੀਬਾਂ, ਵੰਚਿਤਾਂ ਦੇ ਅਧਿਕਾਰ ਬਹਾਲ ਹੋਏ ਅਤੇ ਵੱਖਵਾਦ ਅਤੇ ਪੱਥਰਬਾਜੀ ਹੁਣ ਅਤੀਤ ਦੀਆਂ ਗੱਲਾਂ ਹੋ ਗਈਆਂ ਹਨ

ਪ੍ਰਧਾਨ ਮੰਤਰੀ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਸਥਾਈ ਸ਼ਾਂਤੀ ਸਥਾਪਿਤ ਕਰਨ ਅਤੇ ਉੱਥੋਂ ਦੇ ਸਰਬਪੱਖੀ ਵਿਕਾਸ ਦੇ ਪ੍ਰਤੀ ਪ੍ਰਤੀਬੱਧ ਹੈ

ਟੂਰਿਜ਼ਮ, ਖੇਤੀਬਾੜੀ ਜਿਹੇ ਖੇਤਰਾਂ ਵਿੱਚ ਹੋ ਰਹੇ ਵਿਕਾਸ ਨਾਲ ਜੰਮੂ ਅਤੇ ਕਸ਼ਮੀਰ ਦੇ ਨਾਲ-ਨਾਲ ਲੱਦਾਖ ਦੇ ਲੋਕਾਂ ਦੀ ਆਮਦਨ ਵਿੱਚ ਵਾਧਾ ਹੋ ਰਿਹਾ ਹੈ ਅਤੇ ਉਹ ਸਮ੍ਰਿੱਧ ਬਣ ਰਹੇ ਹਨ

Posted On: 11 DEC 2023 2:50PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਾਣਯੋਗ ਸੁਪਰੀਮ ਕੋਰਟ ਦੁਆਰਾ ਜੰਮੂ ਅਤੇ ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਣ ਦਾ ਸੁਆਗਤ ਕੀਤਾ।

ਐਕਸ (‘X’)  ‘ਤੇ ਆਪਣੀ ਪੋਸਟ ਰਾਹੀਂ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ 5 ਅਗਸਤ, 2019 ਨੂੰ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਨੇ ਇੱਕ ਦੂਰਦਰਸ਼ੀ ਫੈਸਲਾ ਲੈਂਦੇ ਹੋਏ ਜੰਮੂ ਅਤੇ ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ 370 ਖ਼ਤਮ ਕੀਤੇ ਜਾਣ ਤੋਂ ਬਾਅਦ ਜੰਮੂ ਅਤੇ ਕਸ਼ਮੀਰ ਵਿੱਚ ਸ਼ਾਂਤੀ ਵਾਪਸ ਆਈ ਹੈ ਅਤੇ ਹਿੰਸਾ ਤੋਂ ਪ੍ਰਭਾਵਿਤ ਹੋਈਆਂ ਜ਼ਿੰਦਗੀਆਂ ਨੂੰ ਵਿਕਾਸ ਨੇ ਇੱਕ ਨਵਾਂ ਅਰਥ ਦਿੱਤਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਟੂਰਿਜ਼ਮ, ਖੇਤੀਬਾੜੀ ਜਿਹੇ ਖੇਤਰਾਂ ਨੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਸਮ੍ਰਿੱਧ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਧਾਰਾ 370 ਨੂੰ ਸਮਾਪਤ ਕਰਨ ਦਾ ਮੋਦੀ ਸਰਕਾਰ ਦਾ ਫੈਸਲਾ ਪੂਰੀ ਤਰਾਂ ਸੰਵਿਧਾਨਕ ਸੀ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਗ਼ਰੀਬਾਂ, ਵੰਚਿਤਾਂ ਦੇ ਅਧਿਕਾਰ ਬਹਾਲ ਹੋਏ ਅਤੇ ਵੱਖਵਾਦ ਅਤੇ ਪੱਥਰਬਾਜ਼ੀ ਹੁਣ ਅਤੀਤ ਦੀਆਂ ਗੱਲਾਂ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੂਰੇ ਜੰਮੂ ਅਤੇ ਕਸ਼ਮੀਰ ਵਿੱਚ ਹੁਣ ਸੁਰੀਲਾ ਸੰਗੀਤ ਗੂੰਜਦਾ ਹੈ ਅਤੇ ਸੱਭਿਆਚਾਰਕ ਟੂਰਿਜ਼ਮ ਅੱਗੇ ਵਧ ਰਿਹਾ ਹੈ।

ਸ਼੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਸਥਾਈ ਸ਼ਾਂਤੀ ਸਥਾਪਿਤ ਕਰਨ ਅਤੇ ਉੱਥੋਂ ਦੇ ਸਰਬਪੱਖੀ ਵਿਕਾਸ ਦੇ ਪ੍ਰਤੀ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ ਚਾਹੇ ਨਵੀਆਂ ਪਹਿਲਾਂ ਦੇ ਨਾਲ ਸਥਾਨਕ ਅਰਥਵਿਵਸਥਾ ਨੂੰ ਹੁਲਾਰਾ ਦੇਣਾ ਹੋਵੇ, ਅਤਿ-ਆਧੁਨਿਕ ਵਿਦਿਅਕ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨਾ ਹੋਵੇ ਜਾਂ ਨੀਤੀਆਂ ਦੇ ਲਾਭਾਂ ਦੇ ਨਾਲ ਗ਼ਰੀਬਾਂ ਨੂੰ ਸਸ਼ਕਤ ਬਣਾਉਣਾ ਹੋਵੇ, ਮੋਦੀ ਸਰਕਾਰ ਇਸ ਖੇਤਰ ਦੇ ਵਿਕਾਸ ਦੇ ਲਈ ਪੂਰੀ ਤਾਕਤ ਨਾਲ ਕੰਮ ਕਰਦੀ ਰਹੇਗੀ।

 

*****

ਆਰਕੇ/ਏਵਾਈ/ਏਐੱਸਐੱਚ/ਆਰਆਰ



(Release ID: 1985703) Visitor Counter : 44