ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਸ਼੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਐਮਰਜੈਂਸੀ ਪ੍ਰਤੀਕਿਰਿਆ ਵਿੱਚ ਸੁਧਾਰ ਲਿਆਉਣ ਲਈ ਹਾਈਵੇਅ ਪ੍ਰੋਜੈਕਟਾਂ ਦੇ ਰੈਗੂਲੇਟਰੀ ਢਾਂਚੇ ਵਿੱਚ ਸੁਰੱਖਿਆ ਟੈਕਨੋਲੋਜੀ ਦਾ ਏਕੀਕਰਣ ਕਰਨ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨਾ ਇੱਕ ਨਿਰੰਤਰ ਪ੍ਰਕਿਰਿਆ ਹੈ
प्रविष्टि तिथि:
13 DEC 2023 3:32PM by PIB Chandigarh
ਹਾਲ ਹੀ ਵਿੱਚ ਰਾਸ਼ਟਰੀ ਰਾਜਮਾਰਗ ਸੁਧਾਰ ਪ੍ਰੋਗਰਾਮ ਦੇ ਤਹਿਤ ਐੱਨਐੱਚ-134 ‘ਤੇ ਸਿਲਕਿਆਰਾ ਸੁਰੰਗ ਵਿੱਚ ਨਿਰਮਾਣ ਦੌਰਾਨ ਦੁਰਘਟਨਾ/ਢਹਿਣ ਦੀ ਘਟਨਾ ਹੋਈ। ਇਸ ਪ੍ਰੋਜੈਕਟ ਨੂੰ ਨੈਸ਼ਨਲ ਹਾਈਵੇਜ਼ ਐਂਡ ਇਨਫ੍ਰਾਸਟ੍ਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟਿਡ (ਐੱਨਐੱਚਆਈਡੀਸੀਐੱਲ) ਦੁਆਰਾ ਇੰਜੀਨੀਅਰਿੰਗ, ਖਰੀਦ ਅਤੇ ਨਿਰਮਾਣ (ਈਪੀਸੀ) ਮੋਡ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਇਕਰਾਰਨਾਮੇ ਦੀਆਂ ਸ਼ਰਤਾਂ ਵਿੱਚ ਰਾਸ਼ਟਰੀ/ਅੰਤਰਰਾਸ਼ਟਰੀ ਸੁਰੱਖਿਆ ਮਾਪਦੰਡਾਂ ਦੇ ਅਨੁਰੂਪ ਸਾਰੇ ਸੁਰੱਖਿਆ ਮਾਪਦੰਡਾਂ ਅਤੇ ਨਿਯਮਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਸੁਰੱਖਿਆ ਪਹਿਲੂਆਂ ਸਮੇਤ ਨਿਰਮਾਣ ਕਾਰਜਾਂ ਦੀ ਨਿਗਰਾਨੀ ਅਥਾਰਿਟੀ ਇੰਜੀਨੀਅਰ ਦੁਆਰਾ ਕੀਤੀ ਜਾਂਦੀ ਹੈ। ਐੱਨਐੱਚਆਈਡੀਸੀਐੱਲ ਦੇ ਖੇਤਰੀ ਅਧਿਕਾਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੁਆਰਾ ਵੀ ਇਸ ਦੇ ਵੱਖ-ਵੱਖ ਸੁਰੱਖਿਆ ਪਹਿਲੂਆਂ ਸਮੇਤ ਕਾਰਜ ਦਾ ਨਿਯਮਿਤ ਤੌਰ ‘ਤੇ ਨਿਰੀਖਣ ਅਤੇ ਨਿਗਰਾਨੀ ਕੀਤੀ ਜਾਂਦੀ ਹੈ।
ਇਸੇ ਤਰ੍ਹਾਂ ਨਾਲ, ਹਾਈਵੇਜ਼ ਪ੍ਰੋਜੈਕਟਾਂ ਸਮੇਤ ਸੁਰੰਗ ਪ੍ਰੋਜੈਕਟਾਂ ਵਿੱਚ ਡਿਜ਼ਾਈਨ, ਨਿਰਮਾਣ ਅਤੇ ਸੰਚਾਲਨ ਅਤੇ ਰੱਖ-ਰਖਾਅ (ਓ ਐਂਡ ਐੱਮ) ਦੇ ਵੱਖ-ਵੱਖ ਪੜਾਵਾਂ ਵਿੱਚ ਸੁਰੱਖਿਆ ਉਪਾਅ ਇਸ ਦਾ ਮਹੱਤਵਪੂਰਨ ਹਿੱਸਾ ਅਤੇ ਅੰਸ਼ ਹੈ। ਸੜਕ ਉਪਯੋਗਕਰਤਾ (ਉਪਭੋਗਤਾਵਾਂ) ਦੀ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਸੁਰੰਗ ਪ੍ਰੋਜੈਕਟਾਂ ਸਮੇਤ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਵਿੱਚ ਵਿਭਿੰਨ ਪੜਾਵਾਂ ਅਰਥਾਤ ਡਿਜ਼ਾਈਨ ਪੜਾਅ, ਨਿਰਮਾਣ ਪੜਾਅ, ਪ੍ਰੀ-ਓਪਨਿੰਗ ਪੜਾਅ ਅਤੇ ਸੰਚਾਲਨ ਪੜਾਅ ਵਿੱਚ ਸੜਕ ਸੁਰੱਖਿਆ ਆਡਿਟ ਵੀ ਕੀਤੀ ਜਾਂਦੀ ਹੈ।
ਹਿਮਾਲੀਅਨ ਪ੍ਰੋਜੈਕਟਾਂ ਸਮੇਤ ਰਾਜਮਾਰਗ ਪ੍ਰੋਜੈਕਟਾਂ ਦੇ ਰੈਗੂਲੇਟਰੀ ਢਾਂਚੇ ਵਿੱਚ ਸੁਰੱਖਿਆ ਟੈਕਨੋਲਜੀ ਦਾ ਏਕੀਕਰਣ ਕਰਨ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨਾ ਅਤੇ ਸੁਰੱਖਿਆ ਵਿੱਚ ਸੁਧਾਰ ਲਿਆਉਣਾ, ਦੁਰਘਟਨਾਵਾਂ ਵਿੱਚ ਕਮੀ ਲਿਆਉਣ ਅਤੇ ਐਮਰਜੈਂਸੀ ਪ੍ਰਤੀਕ੍ਰਿਰਿਆ ਵਿੱਚ ਸੁਧਾਰ ਲਿਆਉਣ ਲਈ ਉਨ੍ਹਾਂ ਨੂੰ ਅੱਪਗ੍ਰੇਡ ਕਰਨਾ ਇੱਕ ਨਿਰੰਤਰ ਪ੍ਰਕਿਰਿਆ ਹੈ। ਰਾਸ਼ਟਰੀ ਰਾਜਮਾਰਗ-134 ‘ਤੇ ਸਿਲਕਿਆਰਾ ਸੁਰੰਗ ਦੇ ਢਹਿਣ ਤੋਂ ਬਾਅਦ ਇਸ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਸੁਰੰਗ ਢਹਿਣ/ਸੁਰੰਗ ਨਿਰਮਾਣ ਦੇ ਲਈ ਅਪਣਾਈ ਜਾਣ ਵਾਲੀ ਮਾਪਦੰਡ ਸੰਚਾਲਨ ਪ੍ਰਕਿਰਿਆਵਾਂ (ਐੱਸਓਪੀ) ਦੇ ਸਬੰਧ ਵਿੱਚ ਸਿਫਾਰਿਸ਼ਾਂ ਕਰਨ ਲਈ ਸਰਕਾਰ ਨੇ ਇੱਕ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ।
ਇਹ ਜਾਣਕਾਰੀ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ, ਸ਼੍ਰੀ ਨਿਤਿਨ ਗਡਕਰੀ ਨੇ ਅੱਜ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ।
*****
ਐੱਮਜੇਪੀਐੱਸ/ਐੱਨਐੱਸਕੇ
(रिलीज़ आईडी: 1986240)
आगंतुक पटल : 90