ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 16 ਦਸੰਬਰ ਨੂੰ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੇ ਲਾਭਾਰਥੀਆਂ ਨਾਲ ਸੰਵਾਦ ਕਰਨਗੇ
ਪ੍ਰਧਾਨ ਮੰਤਰੀ ਪੰਜ ਰਾਜਾਂ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ
ਦੇਸ਼ ਭਰ ਤੋਂ ਹਜ਼ਾਰਾਂ 'ਵਿਕਸਿਤ ਭਾਰਤ ਸੰਕਲਪ ਯਾਤਰਾ' ਲਾਭਾਰਥੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ
Posted On:
15 DEC 2023 7:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 16 ਦਸੰਬਰ, 2023 ਨੂੰ ਸ਼ਾਮ 4 ਵਜੇ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਵਾਦ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ 'ਤੇ ਮੌਜੂਦ ਲੋਕਾਂ ਨੂੰ ਵੀ ਸੰਬੋਧਨ ਕਰਨਗੇ।
ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਦੇਸ਼ ਭਰ ਤੋਂ ਹਜ਼ਾਰਾਂ 'ਵਿਕਾਸ ਭਾਰਤ ਸੰਕਲਪ ਯਾਤਰਾ' ਲਾਭਾਰਥੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਬੜੀ ਸੰਖਿਆ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਨੁਮਾਇੰਦੇ ਭੀ ਸ਼ਾਮਲ ਹੋਣਗੇ।
'ਵਿਕਸਿਤ ਭਾਰਤ ਸੰਕਲਪ ਯਾਤਰਾ' ਦੇਸ਼ ਭਰ ਵਿੱਚ ਕੱਢੀ ਜਾ ਰਹੀ ਹੈ ਜਿਸ ਦਾ ਉਦੇਸ਼ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਵਿੱਚ ਸੰਪੂਰਨਤਾ ਪ੍ਰਾਪਤ ਕਰਨਾ ਹੈ ਅਤੇ ਇਸ ਦੇ ਤਹਿਤ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਟੀਚਾਗਤ ਲਾਭਾਰਥੀਆਂ ਤੱਕ ਸਮਾਂਬੱਧ ਤਰੀਕੇ ਨਾਲ ਪਹੁੰਚੇ।
********
ਡੀਐੱਸ/ਐੱਸਟੀ
(Release ID: 1987149)
Visitor Counter : 109
Read this release in:
Kannada
,
Tamil
,
Assamese
,
English
,
Urdu
,
Marathi
,
Hindi
,
Manipuri
,
Gujarati
,
Gujarati
,
Odia
,
Telugu
,
Malayalam