ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੇ ਲਾਭਪਾਤਰੀਆਂ ਨਾਲ ਕੀਤਾ ਸੰਵਾਦ
ਪ੍ਰਧਾਨ ਮੰਤਰੀ ਨੇ ਪੰਜ ਰਾਜਾਂ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਨੂੰ ਹਰੀ ਝੰਡੀ ਦਿਖਾਈ
ਰਾਜ ਸਭਾ ਮੈਂਬਰ ਸੁਸ਼੍ਰੀ ਕਵਿਤਾ ਪਾਟੀਦਾਰ ਨੇ ਹਰਿਆਣਾ ਦੇ ਸੋਨੀਪਤ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਵਿੱਚ ਭਾਗ ਲਿਆ
ਨਾਰੀ ਸ਼ਕਤੀ ਵੰਦਨ ਅਧਿਨਿਯਮ ਮਹਿਲਾ ਸਸ਼ਕਤੀਕਰਨ ਵੱਲ ਮੋਦੀ ਸਰਕਾਰ ਦਾ ਇੱਕ ਮਹੱਤਵਪੂਰਨ ਕਦਮ: ਸੁਸ਼੍ਰੀ ਕਵਿਤਾ ਪਾਟੀਦਾਰ
Posted On:
16 DEC 2023 7:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕੀਤਾ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾਈ। ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੇ ਲਾਭਪਾਤਰੀਆਂ ਨੇ ਹਿੱਸਾ ਲਿਆ।
ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਵਿੱਚ ਸੰਪੂਰਨਤਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇਸ਼ ਭਰ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਦੇ ਤਹਿਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਟੀਚੇ ਵਾਲੇ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚ ਸਕੇ।


ਇਸੇ ਲੜੀ ਤਹਿਤ ਅੱਜ ਰਾਜ ਸਭਾ ਮੈਂਬਰ ਸੁਸ਼੍ਰੀ ਕਵਿਤਾ ਪਾਟੀਦਾਰ ਨੇ ਪਿੰਡ ਸ਼ਾਹਪੁਰ ਤਾਗਾ, ਤਹਿਸੀਲ ਗੰਨੌਰ, ਜ਼ਿਲ੍ਹਾ ਸੋਨੀਪਤ, ਹਰਿਆਣਾ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵਿੱਚ ਸ਼ਿਰਕਤ ਕੀਤੀ। ਰਾਜ ਸਭਾ ਮੈਂਬਰ ਨੇ ਵਿਕਸਿਤ ਭਾਰਤ ਦੀ ਸਹੁੰ ਚੁਕਾਈ ਅਤੇ ਆਯੁਸ਼ਮਾਨ ਯੋਜਨਾ ਦੇ ਲਾਭਪਾਤਰੀਆਂ ਨੂੰ ਆਯੁਸ਼ਮਾਨ ਕਾਰਡ ਵੰਡੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਵੀ ਦੌਰਾ ਕੀਤਾ ਅਤੇ ਮਹਿਲਾਵਾਂ ਦੀ ਗੋਦ ਭਰਾਈ ਰਸਮ ਵੀ ਨਿਭਾਈ। ਪ੍ਰੋਗਰਾਮ ਦੌਰਾਨ ਰਾਜ ਸਭਾ ਮੈਂਬਰ ਸੁਸ਼੍ਰੀ ਕਵਿਤਾ ਪਾਟੀਦਾਰ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਰਾਹੀਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਰਾਹੀਂ ਹਰ ਖੇਤਰ ਵਿੱਚ ਮੋਦੀ ਦੀ ਗਾਰੰਟੀ ਦੀ ਗੱਡੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਤਹਿਤ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਵੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਸੁਸ਼੍ਰੀ ਕਵਿਤਾ ਪਾਟੀਦਾਰ ਨੇ ਕਿਹਾ ਕਿ ਯਾਤਰਾ ਦਾ ਉਦੇਸ਼ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਅੱਗੇ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਵਿਸ਼ਵ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਸੁਸ਼੍ਰੀ ਕਵਿਤਾ ਪਾਟੀਦਾਰ ਨੇ ਨਾਰੀ ਸ਼ਕਤੀ ਵੰਦਨ ਐਕਟ ਨੂੰ ਮੋਦੀ ਸਰਕਾਰ ਦਾ ਇਤਿਹਾਸਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਵੱਲ ਪੂਰਾ ਧਿਆਨ ਦੇ ਰਹੀ ਹੈ। ਸੰਸਦ 'ਚ ਸੁਰੱਖਿਆ ਕੁਤਾਹੀ ਦੇ ਮੁੱਦੇ 'ਤੇ ਬੋਲਦਿਆਂ ਸੁਸ਼੍ਰੀ ਕਵਿਤਾ ਪਾਟੀਦਾਰ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਮੌਕੇ ਜਿੱਥੇ ਇੱਕ ਪਾਸੇ ਜਿੱਥੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਖੇਤੀ ਵਿਕਾਸ ਨੂੰ ਦਰਸਾਉਂਦੇ ਡ੍ਰੋਨ ਵੀ ਪ੍ਰਦਰਸ਼ਿਤ ਕੀਤੇ ਗਏ, ਜਿਸ ਦਾ ਲਾਭ ਲੈ ਕੇ ਕਿਸਾਨ ਆਪਣੀ ਪੈਦਾਵਾਰ ਅਤੇ ਉਤਪਾਦਕਤਾ ਵਧਾ ਸਕਦੇ ਹਨ। ਇਸ ਦਾ ਉਦੇਸ਼ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਉਸਾਰੂ ਸੰਵਾਦ ਦੇ ਨਾਲ ਅਗਾਂਹਵਧੂ ਸੋਚ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੌਰਾਨ ਸਿਹਤ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਧਾਇਕ ਮੋਹਨ ਲਾਲ ਅਤੇ ਐੱਸਡੀਐੱਮ ਨਿਰਮਲ ਨਾਗਰ ਅਤੇ ਹੋਰ ਪਤਵੰਤਿਆਂ ਨੇ ਵੀ ਸ਼ਿਰਕਤ ਕੀਤੀ।
************
(Release ID: 1987223)