ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਪ੍ਰਧਾਨ ਮੰਤਰੀ ਨੇ ਮੁੰਬਈ, ਕੇਰਲ, ਅਸਾਮ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਰੋਪੜ ਦੇ ਪਿੰਡ ਘਨੌਲਾ ਵਿਖੇ ਹੋਏ ਪ੍ਰੋਗਰਾਮ ਵਿੱਚ ਸੈਂਕੜੇ ਵਿਕਸਿਤ ਭਾਰਤ ਸੰਕਲਪ ਯਾਤਰਾ ਲਾਭਾਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ
Posted On:
16 DEC 2023 8:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਵੀ ਕੀਤਾ, ਜਿੱਥੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲੱਖਾਂ ਲਾਭਾਰਥੀਆਂ ਨੇ ਜਨਤਾ ਨਾਲ ਪ੍ਰਧਾਨ ਮੰਤਰੀ ਦੀ ਇਸ ਯਾਦਗਾਰੀ ਗੱਲਬਾਤ ਨੂੰ ਦੇਖਣ ਲਈ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਪਹੁੰਚ ਕੇ ਸ਼ਮੂਲੀਅਤ ਕੀਤੀ। ਇਹ ਗੱਲਬਾਤ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਜੋ ਭਾਰਤ ਭਰ ਦੇ ਨਾਗਰਿਕਾਂ ਦੇ ਜੀਵਨ 'ਤੇ ਸਰਕਾਰੀ ਪਹਿਲਾਂ ਦੇ ਅਸਲ ਪ੍ਰਭਾਵ ਨੂੰ ਦਰਸਾਉਂਦੀ ਹੈ।
ਮਾਣਯੋਗ ਪ੍ਰਧਾਨ ਮੰਤਰੀ ਦੇਸ਼ ਭਰ ਵਿੱਚ ਪੰਜ ਸਥਾਨਾਂ 'ਤੇ ਲਾਭਾਰਥੀਆਂ ਨਾਲ ਪ੍ਰਤੱਖ ਤੌਰ 'ਤੇ ਜੁੜੇ। ਇਨ੍ਹਾਂ ਥਾਵਾਂ ਵਿੱਚ ਮੁੰਬਈ (ਮਹਾਰਾਸ਼ਟਰ), ਗੁਵਾਹਾਟੀ (ਅਸਾਮ), ਕੋਜ਼ੀਕੋਡ (ਕੇਰਲ), ਸ਼ਿਮਲਾ (ਹਿਮਾਚਲ ਪ੍ਰਦੇਸ਼) ਅਤੇ ਲਖਨਊ (ਉੱਤਰ ਪ੍ਰਦੇਸ਼) ਸ਼ਾਮਲ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਯੋਜਨਾਵਾਂ ਦੇ ਇਨ੍ਹਾਂ ਲਾਭਾਰਥੀਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮਿਸਾਲੀ ਸਸ਼ਕਤੀਕਰਨ, ਰੋਜ਼ਗਾਰ ਸਿਰਜਣ ਅਤੇ ਸਨਮਾਨਜਨਕ ਵਿਸਤਾਰ ਨੂੰ ਦਰਸਾਉਂਦੇ ਹੋਏ, ਅਸਲ ਜੀਵਨ 'ਤੇ ਸਰਕਾਰੀ ਯੋਜਨਾਵਾਂ ਦੇ ਪਰਿਵਰਤਨਕਾਰੀ ਪ੍ਰਭਾਵ ਨੂੰ ਦਰਸਾਇਆ।
ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਰੋਪੜ ਜ਼ਿਲੇ ਦੇ ਪਿੰਡ ਘਨੌਲਾ 'ਚ ਪ੍ਰੋਗਰਾਮ 'ਚ ਮੌਜੂਦ ਸਨ, ਜਿੱਥੇ ਉਨ੍ਹਾਂ ਨੇ ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਸਰਕਾਰ ਨੇ ਆਯੂਸ਼ਮਾਨ ਭਾਰਤ, ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਉਜਵਲਾ, ਆਧਾਰ ਨਾਮਾਂਕਣ ਆਦਿ ਵਰਗੀਆਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਲੋਕਾਂ ਦੇ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ, ਇਸ ਸੰਕਲਪ ਨਾਲ ਕਿ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਆਰਥਿਕ ਵਿਕਾਸ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਵਿੱਚ ਕੋਈ ਵੀ ਪਿੱਛੇ ਨਾ ਰਹਿ ਜਾਏ। ਘਨੌਲਾ ਪਿੰਡ ਤੋਂ ਪਹਿਲਾਂ, ਮੰਤਰੀ ਨੇ ਐੱਸਏਐੱਸ ਨਗਰ, ਮੋਹਾਲੀ ਦੇ ਪਿੰਡ ਬਲੌਂਗੀ ਵਿਖੇ ਵੀਬੀਐੱਸਵਾਈ ਸਾਈਟ ਦਾ ਵੀ ਦੌਰਾ ਕੀਤਾ।
ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਰਾਜਾਂ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਕਸਿਤ ਭਾਰਤ ਸੰਕਲਪ ਯਾਤਰਾ, ਜੋ ਕਿ 15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਦੇ ਮੌਕੇ 'ਤੇ ਝਾਰਖੰਡ ਦੇ ਖੁੰਟੀ ਤੋਂ ਸ਼ੁਰੂ ਹੋਈ ਸੀ, ਸਾਰੀਆਂ ਗ੍ਰਾਮ ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕਵਰ ਕਰਨ ਦੇ ਆਪਣੇ ਮਿਸ਼ਨ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਵੈਨਾਂ ਦਾ ਲਾਭ ਉਠਾਉਂਦੇ ਹੋਏ, ਅਤੇ ਹਰੇਕ ਸਥਾਨ 'ਤੇ ਵਿਭਿੰਨ ਯੋਜਨਾਵਾਂ ਲਈ ਕੈਂਪਾਂ ਦਾ ਆਯੋਜਨ ਕਰਦੇ ਹੋਏ, ਇਹ ਯਾਤਰਾ ਸੰਪੂਰਨ ਅਤੇ ਸੰਮਲਿਤ ਵਿਕਾਸ ਲਈ ਸਰਕਾਰ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਹੈ।
ਲਾਭਾਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਲਾਈਵ ਗੱਲਬਾਤ ਨਾਗਰਿਕਾਂ ਨਾਲ ਪ੍ਰਤੱਖ ਸੰਚਾਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮਰਪਣ ਨੂੰ ਮਜ਼ਬੂਤ ਕਰਦੀ ਹੈ, ਜਿਸ ਨਾਲ ਇਹ ਸੁਨਿਸ਼ਚਿਤ ਹੁੰਦਾ ਹੈ ਕਿ ਵਿਭਿੰਨ ਯੋਜਨਾਵਾਂ ਦੇ ਲਾਭ ਉਨ੍ਹਾਂ ਤੱਕ ਪਹੁੰਚ ਸਕਣ ਜਿਨ੍ਹਾਂ ਨੂੰ ਉਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ। ਇਹ ਪਹਿਲ ਪਾਰਦਰਸ਼ਤਾ, ਜਵਾਬਦੇਹੀ ਅਤੇ ਨਾਗਰਿਕ ਕੇਂਦਰਿਤ ਸ਼ਾਸਨ ਦੇ ਸਿਧਾਂਤਾਂ ਦੇ ਅਨੁਰੂਪ ਹੈ। ਵਿਕਸਿਤ ਭਾਰਤ ਸੰਕਲਪ ਯਾਤਰਾ ਦੇਸ਼ ਭਰ ਵਿੱਚ ਸਰਕਾਰ ਦੀਆਂ ਮੁੱਖ ਯੋਜਨਾਵਾਂ ਦੀ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਪਹੁੰਚ ਸਕੇ।
**********
ਆਰਸੀ/ਵੀਸੀ
(Release ID: 1987268)