ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਮਾਨ ਦੇ ਸੁਲਤਾਨ ਨਾਲ ਮੁਲਾਕਾਤ ਕੀਤੀ
प्रविष्टि तिथि:
16 DEC 2023 9:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ (Sultan of Oman Haitham bin Tarik) ਨਾਲ ਮੀਟਿੰਗ ਕੀਤੀ। ਮੀਟਿੰਗ ਦੇ ਦੌਰਾਨ ਉਨ੍ਹਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ।
ਉਨ੍ਹਾਂ ਨੇ ਵਣਜ, ਸੱਭਿਆਚਾਰ, ਰੱਖਿਆ, ਇਨੋਵੇਸ਼ਨ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਬਣਾਉਣ ਦੇ ਮਾਧਿਅਮਾਂ ‘ਤੇ ਵੀ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਓਮਾਨ ਦੇ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਦੇ ਨਾਲ ਇੱਕ ਉੱਤਕ੍ਰਿਸ਼ਟ ਮੀਟਿੰਗ ਹੋਈ। ਦੁਵੱਲੇ ਸਬੰਧਾਂ ਦੀ ਪੂਰੀ ਲੜੀ ਦੀ ਸਮੀਖਿਆ ਕਰਦੇ ਹੋਏ, ਅਸੀਂ ਵਣਜ, ਸੱਭਿਆਚਾਰ, ਰੱਖਿਆ, ਇਨੋਵੇਸ਼ਨ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਸਾਧਨਾਂ ‘ਤੇ ਵਿਚਾਰ-ਵਟਾਂਦਰਾ ਕੀਤਾ।”
***
ਡੀਐੱਸ/ਆਰਟੀ
(रिलीज़ आईडी: 1987459)
आगंतुक पटल : 106
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam